31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਮਾਤਾ ਗੁਜਰ ਕੌਰ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੇ ਸਸਕਾਰ ਦਿਵਸ ਨੂੰ ਸਮਰਪਿਤ ਨਾਮ ਸਿਮਰਨ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 28-12-2025
ਸ੍ਰੀ ਅਨੰਦਪੁਰ ਸਾਹਿਬ, 27 ਦਸੰਬਰ (ਕਰਨੈਲ ਸਿੰਘ)-ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਜੀ ਦੇ ਸਸਕਾਰ ਦਿਵਸ ਨੂੰ ਸਮਰਪਿਤ ਇਤਿਹਾਸਕ ਅਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ 'ਚ ਇਲਾਕੇ ਦੀਆਂ ਸੰਗਤਾਂ ਵਲੋਂ ਨਾਮ ਸਿਮਰਨ ਸਮਾਗਮ ਕਰਵਾਇਆ | ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਜੋਗਿੰਦਰ ਸਿੰਘ ਨੇ ਸੰਗਤਾਂ ਨੂੰ ਮੂਲ ਮੰਤਰ ਅਤੇ ਗੁਰ ਮੰਤਰ 'ਵਾਹਿਗੁਰੂ' ਨਾਮ ਸਿਮਰਨ ਕਰਵਾਇਆ | ਉਪਰੰਤ ਗਿਆਨੀ ਜੋਗਿੰਦਰ ਸਿੰਘ ਸਿੱਖ ਪੰਥ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ | ਇਸ ਮੌਕੇ ਗਿਆਨੀ ਜੋਗਿੰਦਰ ਸਿੰਘ ਨੇ ਸ਼ਹੀਦੀ ਹਫਤੇ ਦੇ ਇਤਿਹਾਸਕ ਵਿਰਤਾਂਤ ਅਤੇ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੇ ਸਸਕਾਰ ਦੇ ਇਤਿਹਾਸਕ ਸਾਕੇ 'ਤੇ ਵਿਸਥਾਰ ਪੂਰਵਕ ਚਾਨਣਾ ਪਾਇਆ | ਉਪਰੰਤ ਉਨ੍ਹਾਂ ਵਲੋਂ ਸੰਗਤਾਂ ਦਾ ਸਮਾਗਮ 'ਚ ਸ਼ਮੂਲੀਅਤ ਕਰਨ ਲਈ ਧੰਨਵਾਦ ਕੀਤਾ | ਇਸ ਮੌਕੇ ਸੰਗਤਾਂ 'ਚ ਤਖ਼ਤ ਸਾਹਿਬ ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਤੇ ਐਡਵੋਕੇਟ ਜਸਵੀਰ ਸਿੰਘ, ਸਾਬਕਾ ਹੈੱਡ ਗ੍ਰੰਥੀ ਭਾਈ ਸੁਖਵਿੰਦਰ ਸਿੰਘ, ਸੂਚਨਾ ਅਫਸਰ ਹਰਪ੍ਰੀਤ ਸਿੰਘ, ਅਮਰਜੀਤ ਸਿੰਘ ਬਾੜੀਆਂ, ਭਾਈ ਕਰਮਬੀਰ ਸਿੰਘ, ਇੰਦਰਜੀਤ ਸਿੰਘ ਅਰੋੜਾ, ਜਥੇਦਾਰ ਸੰਤੋਖ ਸਿੰਘ, ਅਕਬਾਲ ਸਿੰਘ, ਦਵਿੰਦਰ ਸਿੰਘ ਸਾਬਕਾ ਚੀਫ ਇੰਜ:, ਮਨਜਿੰਦਰ ਸਿੰਘ ਬਰਾੜ, ਆਤਮਾ ਸਿੰਘ ਘੱਟੀਵਾਲ, ਭਾਈ ਜਸਵੀਰ ਸਿੰਘ ਖ਼ਾਲਸਾ, ਜਸਵਿੰਦਰ ਸਿੰਘ ਬਿੱਲਾ, ਗਿਆਨੀ ਹਰੀ ਸਿੰਘ, ਦਵਿੰਦਰ ਸਿੰਘ ਰਾਣਾ, ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਮਾਤਾ ਗੁਰਚਰਨ ਕੌਰ, ਬੀਬੀ ਤੇਜਿੰਦਰ ਕੌਰ, ਬੀਬੀ ਸੁਰਿੰਦਰ ਪਾਲ ਕੌਰ, ਬੀਬੀ ਮਨਜੀਤ ਕੌਰ, ਬੀਬੀ ਜਸਵੰਤ ਕੌਰ, ਬੀਬੀ ਗੁਰਜੀਤ ਕੌਰ, ਬੀਬੀ ਸੁਰਿੰਦਰ ਕੌਰ, ਬੀਬੀ ਜਸਵਿੰਦਰ ਕੌਰ ਤੇ ਸੰਗਤਾਂ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਵਲੋਂ ਨਵੇਂ ਲਿਆਂਦੇ ਮਗਨਰੇਗਾ ਕਾਨੂੰਨ ਨਾਲ ਗ਼ਰੀਬ ਲੋਕਾਂ ਦੇ ਘਰਾਂ ਦੇ ਚੁੱਲ੍ਹੇ ਚੱਲਣੇ ਬੰਦ ਹੋ ਜਾਣਗੇ- ਡਾ ਚੀਮ... ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਰੂਪਨਗਰ ਦੀ ਮੀਟਿੰਗ 'ਚ ਸੀਨੀਅਰ ਸਿਟੀਜ਼ਨ ਭਵਨ/ਸੱਥ ਦੇ ਮਤੇ 'ਤੇ ਤਸੱਲੀ ਜ਼ਾਹਿਰ <br/>
Ad Position 24