31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਲੈ ਕੇ ਸਮਾਗਮ ਕਰਵਾਇਆ <br/>

Ad Position 21
No active advertisement
ਗੁ: ਸਾਹਿਬ ਰਾਮਪੁਰ ਵਿਖੇ ਕਰਵਾਏ ਸਮਾਗਮ ਦੌਰਾਨ ਸੰਗਤਾਂ ਨੂੰ ਵਾਰਾਂ ਨਾਲ ਨਿਹਾਲ ਕਰਦਾ ਢਾਡੀ ਜਥਾ | ਤਸਵੀਰ : ਅੰਮਿ੍ਤਪਾਲ ਸਿੰਘ ਬੰਟੀ <br/> 28-12-2025
ਪੁਰਖਾਲੀ, 27 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਰਾਮਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਪਾਠਾਂ ਦੇ ਭੋਗ ਪਾਏ ਗਏ | ਉਪਰੰਤ ਭਾਈ ਰਵਿੰਦਰ ਸਿੰਘ ਕਕੌਟ ਵਾਲਿਆਂ ਦੇ ਢਾਡੀ ਜਥੇ ਵਲੋਂ ਵਿਖੇ ਸੰਗਤਾਂ ਨੂੰ ਢਾਡੀ ਵਾਰਾਂ ਨਾਲ ਨਿਹਾਲ ਕੀਤਾ | ਉਨ੍ਹਾਂ ਢਾਡੀ ਵਾਰਾਂ ਤੇ ਪ੍ਰਸੰਗ ਰਾਹੀਂ ਕਿਹਾ ਕਿ ਸਿੱਖ ਕੌਮ ਲਈ ਗੁਰੂਆਂ ਦੀਆਂ ਕੁਰਬਾਨੀਆਂ ਲਾਮਿਸਾਲ ਹਨ | ਉਨ੍ਹਾਂ ਕਿਹਾ ਕਿ ਸਿੱਖੀ ਨੂੰ ਪ੍ਰਫੁੱਲਿਤ ਕਰਨ ਲਈ ਸਾਹਿਬ ਏ ਕਮਾਲ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪੂਰੇ ਪਰਿਵਾਰ ਨੇ ਸਿੱਖ ਕੌਮ ਲਈ ਸ਼ਹਾਦਤਾਂ ਦਿੱਤੀਆਂ, ਜਿਨ੍ਹਾਂ ਨੂੰ ਸਾਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸਾਡੀ ਸਿੱਖ ਕੌਮ ਲਈ ਚਾਰੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਵੀ ਲਾਮਿਸਾਲ ਹੈ | ਇਸ ਮੌਕੇ ਕਮੇਟੀ ਮੈਂਬਰ ਮਸ਼ਿੰਦਰ ਸਿੰਘ, ਲਖਵਿੰਦਰ ਸਿੰਘ, ਸਤਨਾਮ ਸਿੰਘ ਨੇ ਆਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬਲਰਾਜ ਸਿੰਘ, ਸ਼ਰਨਦੀਪ ਸਿੰਘ, ਰਜਿੰਦਰ ਸਿੰਘ, ਅਵਤਾਰ ਸਿੰਘ, ਅਮਨਪ੍ਰੀਤ ਸਿੰਘ, ਬਲਜਿੰਦਰ ਸਿੰਘ, ਲਖਵੀਰ ਸਿੰਘ, ਸੁਖਵੀਰ ਸਿੰਘ, ਕੁਲਦੀਪ ਸਿੰਘ, ਹਰਮਨ ਸਿੰਘ, ਵਰਿੰਦਰ ਸਿੰਘ ਤੇ ਪ੍ਰਭਜੋਤ ਸਿੰਘ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਸਪੋਰਟਸ ਕਲੱਬ ਮੋਰਿੰਡਾ ਵਲੋਂ ਤਿੰਨ ਰੋਜ਼ਾ ਟੂਰਨਾਮੈਂਟ 2 ਤੋਂ <br/> ਅਗਲੀ ਖ਼ਬਰ ਪਿੰਡ ਝਿੰਜੜੀ ਵਿਖੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ <br/>
Ad Position 24