ਲਾਲੜੂ, 27 ਦਸੰਬਰ (ਰਾਜਬੀਰ ਸਿੰਘ)-ਸਥਾਨਕ ਪੁਲਿਸ ਨੇ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਸਥਿਤ ਪਿੰਡ ਸਰਸੀਣੀ ਨੇੜਿਓਾ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ .32 ਬੋਰ ਦੀ ਦੇਸੀ ਪਿਸਤੌਲ, 2 ਮੈਗਜ਼ੀਨਾਂ ਤੇ 5 ਜ਼ਿੰਦਾ ਕਾਰਤੂਸਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਨੇ ਕਾਬੂ ਵਿਅਕਤੀ ਦੀ ਪਛਾਣ ਸੁਨੀਲ ਵਾਸੀ ਬਿਹਾਰ ਵਜੋਂ ਹੋਈ ਦੱਸੀ ਹੈ, ਜੋ ਕਿ ਅੱਜ ਕੱਲ੍ਹ ਚੰਡੀਗੜ੍ਹ ਵਿਖੇ ਰਹਿ ਰਿਹਾ ਸੀ | ਪੁਲਿਸ ਅਨੁਸਾਰ ਪੁਲਿਸ ਪਾਰਟੀ ਪਿੰਡ ਸਰਸੀਣੀ ਨੇੜੇ ਵਾਹਨਾਂ ਦੀ ਜਾਂਚ ਕਰ ਰਹੀ ਸੀ ਤੇ ਇਸੇ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਕਥਿਤ ਤੌਰ 'ਤੇ .32 ਬੋਰ ਦੀ ਦੇਸੀ ਪਿਸਤੌਲ, 2 ਮੈਗਜ਼ੀਨ ਤੇ 5 ਜ਼ਿੰਦਾ ਕਾਰਤੂਸ ਬਰਾਮਦ ਹੋਏ | ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਅਸਲ੍ਹਾ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |