01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 29-12-2025
ਮੋਰਿੰਡਾ, 28 ਦਸੰਬਰ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਢੰਗਰਾਲੀ ਵਿਖੇ ਨਗਰ ਪੰਚਾਇਤ ਵਲੋਂ ਨਗਰ ਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਤੇ ਉਨ੍ਹਾਂ ਦੇ ਪਰਿਵਾਰ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ | ਇਸ ਸੰਬੰਧੀ ਗਿਆਨੀ ਸਵਰਨ ਸਿੰਘ ਬਾਠ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਲਾਲਾਂ ਬਾਬਾ ਜੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਜੀ ਨੂੰ ਠੰਢੇ ਬੁਰਜ 'ਚ ਦੁੱਧ ਪਿਲਾਉਣ ਬਦਲੇ ਮੋਤੀ ਰਾਮ ਮਹਿਰਾ ਜੀ ਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਨੂੰ ਕੋਹਲੂ ਵਿਚ ਪੀੜ ਕੇ ਸ਼ਹੀਦ ਕਰ ਦਿੱਤਾ ਗਿਆ ਸੀ | ਪਿੰਡ ਢੰਗਰਾਲੀ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਸਹੁਰੇ ਪਰਿਵਾਰ ਦਾ ਜੱਦੀ ਪਿੰਡ ਹੈ | ਮੋਤੀ ਰਾਮ ਜੀ ਦੇ ਸਹੁਰਾ ਪਰਿਵਾਰ ਦੇ ਅੰਸ਼ ਬੰਸ ਸਰਬਜੀਤ ਸਿੰਘ ਤੇ ਹਰਜੋਤ ਸਿੰਘ ਢੰਗਰਾਲੀ ਦੇ ਯਤਨਾਂ ਸਦਕਾ ਪਿੰਡ ਢੰਗਰਾਲੀ-ਖੈਰਪੁਰ ਵਲੋਂ ਇਹ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ | ਇਸ ਮੌਕੇ ਕਰਵਾਏ ਧਾਰਮਿਕ ਸਮਾਗਮ ਦੌਰਾਨ ਗਿਆਨੀ ਸਵਰਨ ਸਿੰਘ ਢੰਗਰਾਲੀ ਦੇ ਜਥੇ ਵਲੋਂ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕਰਦਿਆਂ ਦੱਸਿਆ ਕਿ ਬਾਬਾ ਮੋਤੀ ਰਾਮ ਜੀ, ਪਿੰਡ ਢੰਗਰਾਲੀ ਦੀ ਧੀ ਭੋਲੀ ਉਰਫ਼ ਭੋਈ ਨਾਲ ਵਿਆਹੇ ਹੋਏ ਸਨ | ਪਿੰਡ ਢੰਗਰਾਲੀ ਵਿਖੇ ਬਾਬਾ ਮੋਤੀ ਰਾਮ ਮਹਿਰਾ ਜੀ ਤੇ ਉਨ੍ਹਾਂ ਦੇ ਪਰਿਵਾਰ ਦਾ ਸ਼ਹੀਦੀ ਦਿਹਾੜਾ ਮਨਾਉਣ ਦੀ ਪ੍ਰੰਪਰਾ ਪੁਰਾਤਨ ਹੈ | ਇਸ ਮੌਕੇ ਡਾ. ਸੁਖਵਿੰਦਰ ਸਿੰਘ ਤੇ ਸਵਰਨ ਸਿੰਘ ਢੰਗਰਾਲੀ ਦੇ ਜਥਿਆਂ ਵਲੋਂ ਸੰਗਤਾਂ ਨੂੰ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਤੋਂ ਜਾਣੂ ਕਰਵਾਇਆ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ | ਇਸ ਮੌਕੇ ਸਰਪੰਚ ਰਣਦੀਪ ਸਿੰਘ ਦੀਪੂ-ਬਾਠ ਨੇ ਕਿਹਾ ਕਿ ਪਰਿਵਾਰ ਦੀ ਇੱਛਾ ਅਨੁਸਾਰ ਅਗਾਂਹ ਤੋਂ ਇਸ ਸਮਾਗਮ ਨੂੰ ਵਿਸ਼ਾਲ ਰੂਪ ਦਿੱਤਾ ਜਾਵੇਗਾ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਰਬਜੀਤ ਸਿੰਘ ਰਾਣਾ ਨੇ ਸਮੂਹ ਸੰਗਤਾਂ, ਮਹਿਰਾ ਪਰਿਵਾਰ ਤੇ ਕੀਰਤਨੀ ਜਥਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਬਲਾਕ ਸੰਮਤੀ ਮੈਂਬਰ ਤੇਜਿੰਦਰ ਸਿੰਘ ਸੋਨੂੰ, ਸੁਪਿੰਦਰ ਸਿੰਘ ਧਨੋਆ ਪ੍ਰਧਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਢਾਡੀ ਰਾਜਵਿੰਦਰ ਸਿੰਘ ਬਾਠਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਰੂਪਨਗਰ ਨੇ ਆਰੰਭ ਕੀਤੀ ਤੀਜੀ ਟ੍ਰੈਫ਼ਿਕ ਜਾਗਰੂਕਤਾ ਮੁਹਿੰਮ <br/> ਅਗਲੀ ਖ਼ਬਰ ਚੰਡੀਗੜ੍ਹ ਪੈ੍ਰੱਸ ਕਲੱਬ ਵਿਖੇ 'ਮੈਂ ਸਾਗਰ ਖਾਰਾ-ਤੁਮ ਨਦੀ ਮੀਠੀ' ਕਾਵਿ ਸੰਗ੍ਰਹਿ ਲੋਕ ਅਰਪਣ <br/>
Ad Position 24