ਰੂਪਨਗਰ, 28 ਦਸੰਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੀ ਇਕ ਵਿਸ਼ੇਸ਼ ਮੀਟਿੰਗ ਦੌਰਾਨ ਅਕਾਲੀ ਆਗੂਆਂ ਨੇ ਦਾਅਵਾ ਕੀਤਾ ਕਿ ਪਾਰਟੀ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਸ਼ਾਨ ਨਾਲ ਚੋਣਾਂ ਲੜ ਕੇ ਜਿੱਤ ਹਾਸਿਲ ਕਰੇਗੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼ਹਿਰੀ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਕਿਹਾ ਕਿ ਮੌਜੂਦਾ ਨਗਰ ਕੌਂਸਲ ਸ਼ਹਿਰ ਦੀ ਅਗਵਾਈ ਕਰਨ 'ਚ ਅਸਫਲ ਸਾਬਤ ਹੋਈ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਨਗਰ ਕੌਂਸਲ ਦਾ ਪ੍ਰਧਾਨ ਆਪਣੇ ਹੀ ਕੌਂਸਲਰਾਂ 'ਤੇ ਇਲਜ਼ਾਮ ਲਗਾ ਰਿਹਾ ਹੈ ਅਤੇ ਕੌਂਸਲਰ ਖ਼ੁਦ ਮੰਨ ਰਹੇ ਹਨ ਕਿ ਸਾਢੇ ਚਾਰ ਸਾਲਾਂ 'ਚ ਕੋਈ ਢੁਕਵਾਂ ਵਿਕਾਸ ਕੰਮ ਨਹੀਂ ਹੋ ਸਕਿਆ | ਉਨ੍ਹਾਂ ਨਗਰ ਕੌਂਸਲ ਦੇ ਪ੍ਰਧਾਨ ਤੋਂ ਤੁਰੰਤ ਅਸਤੀਫ਼ਾ ਦੇਣ ਦੀ ਮੰਗ ਕੀਤੀ | ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਸਾਬਕਾ ਪ੍ਰਧਾਨ ਸੰਜੇ ਵਰਮਾ ਮੀਡੀਆ ਵਿਚ ਜਿਨ੍ਹਾਂ ਕੌਂਸਲਰਾਂ 'ਤੇ ਦੋਸ਼ ਲਗਾ ਰਹੇ ਹਨ, ਉਨ੍ਹਾਂ ਦੇ ਨਾਂਅ ਜਨਤਕ ਕਰਨ ਤਾਂ ਜੋ ਸ਼ਹਿਰ ਵਾਸੀਆਂ ਸਾਹਮਣੇ ਸੱਚ ਆ ਸਕੇ | ਇਸ ਮੌਕੇ ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੈਣੀ ਤੇ ਅਨੁਸੂਚਿਤ ਜਾਤੀ ਵਿੰਗ ਦੇ ਪ੍ਰਧਾਨ ਰਾਜਿੰਦਰ ਕੁਮਾਰ ਨੇ ਵੀ ਸੰਬੋਧਨ ਕੀਤਾ | ਮੀਟਿੰਗ ਵਿਚ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਲਜਿੰਦਰ ਸਿੰਘ ਮਿੱਠੂ, ਅਕਾਲੀ ਆਗੂ ਜਸਬੀਰ ਸਿੰਘ ਗਿੱਲ, ਮਨਜਿੰਦਰ ਸਿੰਘ ਧਨੋਆ, ਚੌਧਰੀ ਵੇਦ ਪ੍ਰਕਾਸ਼, ਇਸਤਰੀ ਅਕਾਲੀ ਦਲ ਦੀ ਸ਼ਹਿਰੀ ਪ੍ਰਧਾਨ ਬਲਵਿੰਦਰ ਕੌਰ ਸ਼ਾਮਪੁਰਾ, ਕੁਲਵਿੰਦਰ ਕੌਰ ਘਈ, ਜਤਿੰਦਰ ਸੈਣੀ, ਹਰਵਿੰਦਰ ਸਿੰਘ ਪਟਵਾਰੀ, ਮੋਨੂੰ ਕੁਮਾਰ, ਬਲਬੀਰ ਸਿੰਘ, ਮੋਹਨ ਸਿੰਘ ਭੱਠਲ, ਸੇਵਾ ਸਿੰਘ ਗਿਲਕੋ ਵੈਲੀ, ਮਨਜੀਤ ਸਿੰਘ ਤੰਬੜ, ਆਰ. ਪੀ. ਸਿੰਘ ਸ਼ੈਲੀ ਸੇਵਾ ਸਿੰਘ ਪ੍ਰਧਾਨ ਗਿਲਕੋ ਵੈਲੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਸਮੇਤ ਕਈ ਹੋਰ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਮੌਜੂਦ ਰਹੇ |