02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

'ਯੁੱਧ ਨਸ਼ਿਆਂ ਵਿਰੁੱਧ' ਦੇ 302ਵੇਂ ਦਿਨ 97 ਨਸ਼ਾ ਤਸਕਰ ਕਾਬੂ

Ad Position 21
No active advertisement
ਅਜੀਤ ਡੈਸਕ 29-12-2025
ਚੰਡੀਗੜ੍ਹ, 28 ਦਸੰਬਰ (ਅਜੀਤ ਬਿਊਰੋ)-'ਯੁੱਧ ਨਸ਼ਿਆਂ ਵਿਰੁੱਧ' ਦੇ 302ਵੇਂ ਦਿਨ ਪੰਜਾਬ ਪੁਲਿਸ ਨੇ 351 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿਚ 81 ਐਫ. ਆਈ. ਆਰਜ਼ ਦਰਜ ਕਰਕੇ 97 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਨਾਲ 302 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,203 ਹੋ ਗਈ ਹੈ | ਇਨ੍ਹਾਂ ਛਾਪਿਆਂ ਦੇ ਨਤੀਜੇ ਵਜੋਂ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 3 ਕਿੱਲੋ ਹੈਰੋਇਨ, 1 ਕਿੱਲੋ ਅਫੀਮ, 1.4 ਕਿੱਲੋ ਗਾਂਜਾ, 21 ਕਿੱਲੋ ਭੁੱਕੀ, 557 ਨਸ਼ੀਲੀਆਂ ਗੋਲੀਆਂ/ਕੈਪਸੂਲ ਤੇ 16,910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਇਸ ਆਪ੍ਰੇਸ਼ਨ ਦੌਰਾਨ 71 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 351 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ | ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 348 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ | ਅੱਜ 35 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਸੈਕਟਰ-26 'ਚ ਦੋ ਵਿਅਕਤੀਆਂ 'ਤੇ ਚਾਕੂ ਨਾਲ ਹਮਲਾ, ਮਾਮਲਾ ਦਰਜ ਅਗਲੀ ਖ਼ਬਰ ਵਿਭਾਗ ਵਲੋਂ ਛਤਬੀੜ ਚਿੜੀਆਘਰ 'ਚ ਜਾਨਵਰਾਂ ਦੀਆਂ ਖ਼ੁਰਾਕ ਸੰਬੰਧੀ ਜ਼ਰੂਰਤਾਂ ਵੱਲ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ
Ad Position 24