ਰੂਪਨਗਰ, 28 ਦਸੰਬਰ (ਸਤਨਾਮ ਸਿੰਘ ਸੱਤੀ)-ਸ਼ਹੀਦੀ ਪੰਦ੍ਹਰਵਾੜਿਆਂ ਨੂੰ ਸਮਰਪਿਤ ਪਿੰਡ ਖੁਆਸਪੁਰਾ 'ਚ ਸਮੂਹ ਪਿੰਡ ਵਾਸੀਆਂ ਵਲੋਂ ਸ਼ਹੀਦ ਬਾਬਾ ਜੋਰਾਵਰ ਸਿੰਘ, ਸ਼ਹੀਦ ਬਾਬਾ ਫ਼ਤਹਿ ਸਿੰਘ, ਮਾਤਾ ਗੁਜਰ ਕੌਰ ਤੇ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ ਗਰਮ ਦੁੱਧ ਦਾ ਲੰਗਰ ਸ਼ਰਧਾ ਨਾਲ ਲਗਾਇਆ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤ ਨੇ ਹਾਜ਼ਰੀ ਭਰ ਕੇ ਸ਼ਹੀਦਾਂ ਨੂੰ ਨਮਨ ਕੀਤਾ ਅਤੇ ਉਨ੍ਹਾਂ ਦੀ ਅਮਿੱਟ ਕੁਰਬਾਨੀ ਤੋਂ ਪ੍ਰੇਰਣਾ ਲੈਣ ਦਾ ਸੰਦੇਸ਼ ਦਿੱਤਾ | ਲੰਗਰ ਸੇਵਾ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਾਂਝੇ ਤੌਰ 'ਤੇ ਸੰਪੰਨ ਹੋਈ |