02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਰਤਨਗੜ੍ਹ ਵਿਖੇ ਸ਼ਹੀਦਾਂ ਦੀ ਯਾਦ 'ਚ ਲੰਗਰ ਲਗਾਇਆ <br/>

Ad Position 21
No active advertisement
ਲੰਗਰ ਬਣਾਉਣ ਦੀ ਸੇਵਾ ਕਰਦੀਆਂ ਹੋਈਆਂ ਬੀਬੀਆਂ ਤੇ ਪਿੰਡ ਰਤਨਗੜ੍ਹ ਵਿਖੇ ਲੰਗਰ ਦੀ ਸੇਵਾ ਨਿਭਾਉਂਦੇ ਹੋਏ ਪਿੰਡ ਵਾਸੀ | <br/> 29-12-2025
ਮੋਰਿੰਡਾ, 28 ਦਸੰਬਰ (ਪਿ੍ਤਪਾਲ ਸਿੰਘ)-ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਚੱਲ ਰਹੇ ਸ਼ਹੀਦੀ ਸਮਾਗਮਾਂ ਸਮੇਂ ਸ਼੍ਰੀ ਫ਼ਤਹਿਗੜ੍ਹ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਪਿੰਡ ਰਤਨਗੜ੍ਹ ਵਿਖੇ ਨਗਰ ਵਾਸੀਆਂ ਵਲੋਂ ਇਕ ਹਫ਼ਤੇ ਤੋਂ ਦਾਲ ਰੋਟੀ ਤੇ ਚਾਹ ਦਾ ਲੰਗਰ ਲਗਾਇਆ ਗਿਆ | ਇਸ ਸੰਬੰਧੀ ਮਨਪ੍ਰੀਤ ਸਿੰਘ ਗੋਗਾ ਰਤਨਗੜ੍ਹ ਨੇ ਦੱਸਿਆ ਕਿ ਲੰਗਰ ਦੀ ਸੇਵਾ ਪ੍ਰਤੀ ਪਿੰਡ ਵਾਸੀ ਨੌਜਵਾਨਾਂ ਤੋਂ ਇਲਾਵਾ ਬੀਬੀਆਂ 'ਚ ਵੀ ਸ਼ਰਧਾ ਤੇ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਮੌਕੇ ਲੰਗਰ ਦੀ ਸੇਵਾ ਨਿਭਾਉਣ ਵਾਲਿਆਂ 'ਚ ਪਰਮਿੰਦਰ ਸਿੰਘ ਖਟੜਾ, ਅਮਰ ਸਿੰਘ, ਸ਼ਰਨਜੀਤ ਸਿੰਘ, ਨਿਰਮਲ ਸਿੰਘ, ਗੁਰਦੇਵ ਸਿੰਘ, ਜੀਵਨ ਸਿੰਘ, ਬਲਜਿੰਦਰ ਸਿੰਘ ਭੱਟੀਆਂ, ਇੰਦਰ ਕੌਰ, ਪਰਮਜੀਤ ਕੌਰ, ਮਨਜੀਤ ਕੌਰ, ਰੁਪਿੰਦਰ ਕੌਰ, ਕੁਲਦੀਪ ਕੌਰ, ਸੁਖਵਿੰਦਰ ਸਿੰਘ ਸੁੱਖਾ ਖਟੜਾ ਰਤਨਗੜ੍ਹ, ਨਰਿੰਦਰ ਸਿੰਘ, ਹਰਪ੍ਰੀਤ ਸਿੰਘ, ਗੁਰਦੀਪ ਬਿੱਲਾ ਰਤਨਗੜ੍ਹ, ਦਵਿੰਦਰਜੀਤ ਸਿੰਘ ਰੋਮੀ ਪੰਚ, ਗੁਰਸੇਵਕ ਸਿੰਘ, ਲਖਬੀਰ ਸਿੰਘ ਲੱਖੀ ਰਤਨਗੜ੍ਹ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੰਗਲਾਦੇਸ਼ 'ਚ ਹਿੰਦੂਆਂ 'ਤੇ ਨਸਲੀ ਹਿੰਸਾ ਖ਼ਿਲਾਫ਼ ਵਿਸ਼ਾਲ ਰੋਸ ਮਾਰਚ ਅੱਜ <br/> ਅਗਲੀ ਖ਼ਬਰ ਮਜ਼ਦੂਰ ਵਿਰੋਧੀ ਕਾਨੂੰਨਾਂ ਨੂੰ ਬਿਨਾਂ ਸ਼ਰਤ ਵਾਪਸ ਲਿਆ ਜਾਵੇ-ਮਹਾਂ ਸਿੰਘ ਰੌੜੀ <br/>
Ad Position 24