03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਕਾਂਗਰਸ ਦੇ ਸਥਾਪਨਾ ਦਿਵਸ ਮੌਕੇ ਜ਼ਿਲ੍ਹਾ ਕਾਂਗਰਸ ਭਵਨ ਰੂਪਨਗਰ ਵਿਖੇ ਲਹਿਰਾਇਆ ਝੰਡਾ <br/>

Ad Position 21
No active advertisement
ਕਾਂਗਰਸ ਪਾਰਟੀ ਦਾ 140ਵਾਂ ਸਥਾਪਨਾ ਦਿਵਸ ਮਨਾਉਣ ਮੌਕੇ ਝੰਡੇ ਦੀ ਰਸਮ ਅਦਾ ਕਰ ਰਹੇ ਕਾਂਗਰਸ ਆਗੂ | <br/> 29-12-2025
ਰੂਪਨਗਰ, 28 ਦਸੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਕਾਂਗਰਸ ਭਵਨ ਰੂਪਨਗਰ ਵਿਖੇ ਕਾਂਗਰਸ ਪਾਰਟੀ ਦੇ 140ਵੇਂ ਸਥਾਪਨਾ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਕਾਂਗਰਸ ਆਗੂਆਂ ਤੇ ਵਰਕਰਾਂ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਕਾਂਗਰਸ ਪਾਰਟੀ ਦੇ ਇਤਿਹਾਸਕ ਯੋਗਦਾਨ ਨੂੰ ਯਾਦ ਕੀਤਾ | ਜ਼ਿਲ੍ਹਾ ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਕਾਂਗਰਸ ਦੇ ਨੇਤਾਵਾਂ ਨੇ ਅਣਗਿਣਤ ਕੁਰਬਾਨੀਆਂ ਦਿੱਤੀਆਂ, ਤਸੀਹੇ ਝੱਲੇ ਤੇ ਅੰਗਰੇਜ਼ ਹਕੂਮਤ ਵਲੋਂ ਕੀਤੇ ਜਾ ਰਹੇ ਹਰ ਧੱਕੇ ਦਾ ਡਟ ਕੇ ਵਿਰੋਧ ਕੀਤਾ | ਕਾਂਗਰਸ ਨੇ ਹਮੇਸ਼ਾ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਕੰਮ ਕੀਤਾ ਹੈ | ਆਜ਼ਾਦੀ ਤੋਂ ਬਾਅਦ ਜਵਾਹਰ ਲਾਲ ਨਹਿਰੂ, ਲਾਲ ਬਹਾਦਰ ਸ਼ਾਸਤਰੀ, ਇੰਦਰਾ ਗਾਂਧੀ, ਰਾਜੀਵ ਗਾਂਧੀ ਅਤੇ ਮਨਮੋਹਨ ਸਿੰਘ ਵਰਗੇ ਮਹਾਨ ਨੇਤਾਵਾਂ ਨੇ ਦੇਸ਼ ਨੂੰ ਵਿਕਾਸ ਦੇ ਰਾਹ 'ਤੇ ਲਿਜਾਉਣ ਵਿਚ ਅਹਿੰਮ ਭੂਮਿਕਾ ਨਿਭਾਈ | ਉਨ੍ਹਾਂ ਮੌਜੂਦਾ ਹਾਲਾਤਾਂ 'ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਅੱਜ ਦੇਸ਼ ਦੀ ਆਪਸੀ ਸਾਂਝ ਤੇ ਭਾਈਚਾਰਕ ਸਦਭਾਵਨਾ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ | ਇਸ ਮੌਕੇ ਰਮੇਸ਼ ਗੋਇਲ ਅਤੇ ਕੌਂਸਲਰ ਰਜੇਸ਼ ਕੁਮਾਰ ਨੇ ਕਾਂਗਰਸ ਦੀ 140ਵੀਂ ਵਰ੍ਹੇਗੰਢ 'ਤੇ ਸਾਰੇ ਵਰਕਰਾਂ ਨੂੰ ਵਧਾਈ ਦਿੱਤੀ | ਸਮਾਗਮ ਵਿਚ ਪ੍ਰੇਮ ਸਿੰਘ ਡੱਲਾ (ਪ੍ਰਧਾਨ ਐਸ. ਸੀ. ਸੈੱਲ), ਰਾਜੇਸ਼ਵਰ ਲਾਲੀ, ਲਖਵੰਤ ਹਿਰਦਪੁਰ, ਅਵਨੀਸ਼ ਮੋਦਗਿਲ, ਸ਼ਿੰਗਾਰਾ ਸਿੰਘ (ਮੈਂਬਰ ਬਲਾਕ ਸੰਮਤੀ), ਆਸਿਫ਼ (ਪ੍ਰਧਾਨ ਘੱਟ ਗਿਣਤੀ ਸੈੱਲ), ਕੌਂਸਲਰ ਮਦਨ, ਦਕਸ਼ ਕੱਕੜ, ਮਿੰਟੂ, ਸਰਾਫ (ਸਿਟੀ ਪ੍ਰਧਾਨ), ਹਿਮਾਂਸ਼ੂ ਟੰਡਨ, ਸੂਰਜ ਧੀਮਾਨ, ਰਾਣਾ ਸੁਰਿੰਦਰ ਮਕਾਰੀ, ਅਸ਼ੋਕ ਸ਼ਰਮਾ, ਰਾਜਿੰਦਰ ਭੰਵਰਾ, ਹਰਮੀਤ ਸਿੰਘ, ਜਸਪਾਲ ਸਿੰਘ, ਰਇਸ਼ ਬਾਬੂ ਅਤੇ ਭੁਇੰਦਰ ਸਿੰਘ ਰੈਲੋਂ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਝੰਡਾ ਜੀ ਸਾਹਿਬ ਨੌਧੇਮਾਜਰਾ ਵਿਖੇ ਕਰਵਾਏ ਜਾ ਰਹੇ 63ਵੇਂ ਜੋੜ ਮੇਲੇ ਦਾ ਪੋਸਟਰ ਜਾਰੀ <br/> ਅਗਲੀ ਖ਼ਬਰ ਬੰਗਲਾਦੇਸ਼ 'ਚ ਹਿੰਦੂਆਂ 'ਤੇ ਨਸਲੀ ਹਿੰਸਾ ਖ਼ਿਲਾਫ਼ ਵਿਸ਼ਾਲ ਰੋਸ ਮਾਰਚ ਅੱਜ <br/>
Ad Position 24