03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਗੁਰਦੁਆਰਾ ਸ੍ਰੀ ਝੰਡਾ ਜੀ ਸਾਹਿਬ ਨੌਧੇਮਾਜਰਾ ਵਿਖੇ ਕਰਵਾਏ ਜਾ ਰਹੇ 63ਵੇਂ ਜੋੜ ਮੇਲੇ ਦਾ ਪੋਸਟਰ ਜਾਰੀ <br/>

Ad Position 21
No active advertisement
ਗੁਰਦੁਆਰਾ ਸ੍ਰੀ ਝੰਡਾ ਜੀ ਸਾਹਿਬ ਨੌਧੇਮਾਜਰਾ ਦੇ ਮੇਲੇ ਸੰਬੰਧੀ ਪੋਸਟਰ ਜਾਰੀ ਕਰਦੇ ਹੋਏ ਪ੍ਰਧਾਨ ਰਾਮ ਕੁਮਾਰ ਮਣਕੂ, ਬਾਬਾ ਸੁੱਚਾ ਸਿੰਘ ਤੇ ਸੰਗਤਾਂ | ਤਸਵੀਰ : ਵਿੰਦਰਪਾਲ ਝਾਂਡੀਆਂ <br/> 29-12-2025
ਨੂਰਪੁਰ ਬੇਦੀ, 28 ਦਸੰਬਰ (ਵਿੰਦਰਪਾਲ ਝਾਂਡੀਆਂ)-ਪਿੰਡ ਨੌਧੇਮਾਜਰਾ ਵਿਖੇ ਸਥਿਤ ਬਾਬਾ ਜਵਾਹਰ ਸਿੰਘ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਝੰਡਾ ਜੀ ਸਾਹਿਬ ਵਿਖੇ ਇਲਾਕੇ ਤੇ ਪਿੰਡ ਵਾਸੀ ਸਮੂਹ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਕਰਵਾਏ ਜਾ ਰਹੇ 63ਵੇਂ ਸਾਲਾਨਾ ਜੋੜ ਮੇਲੇ ਦੀ ਰੂਪ ਰੇਖਾ ਉਲੀਕਣ ਤੇ ਤਿਆਰੀਆਂ ਸੰਬੰਧੀ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਮ ਕੁਮਾਰ ਮਣਕੂ ਦੀ ਅਗਵਾਈ 'ਚ ਸੇਵਾਦਾਰਾਂ ਤੇ ਸੰਗਤਾਂ ਦੀ ਮੀਟਿੰਗ ਹੋਏ | ਇਸ ਮੌਕੇ ਵਿਚਾਰ-ਵਟਾਂਦਰਾ ਕਰਨ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੁੱਚਾ ਸਿੰਘ ਨੇ ਸਮੂਹ ਸੰਗਤਾਂ ਨੂੰ ਨਾਲ ਲੈ ਕੇ ਜੋੜ ਮੇਲੇ ਦਾ ਪੋਸਟਰ ਜਾਰੀ ਕੀਤਾ | ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਪ੍ਰਧਾਨ ਰਾਮ ਕੁਮਾਰ ਮਣਕੂ ਤੇ ਹੋਰ ਪ੍ਰਬੰਧਕਾਂ ਨੇ ਦੱਸਿਆ ਕਿ 18 ਜਨਵਰੀ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਉਪਰੰਤ ਦੀਵਾਨ ਸਜਾਏ ਜਾਣਗੇ, ਜਿਸ ਦੌਰਾਨ ਇੰਟਰਨੈਸ਼ਨਲ ਕਵੀਸ਼ਰੀ ਜਥਾ ਭਾਈ ਗੁਰਸ਼ਰਨ ਸਿੰਘ ਜਾਗੋ ਲਹਿਰ, ਬੀਬੀ ਦਲੇਰ ਕੌਰ ਖ਼ਾਲਸਾ ਇੰਟਰਨੈਸ਼ਨਲ ਢਾਡੀ ਜਥਾ, ਗਿਆਨੀ ਮਿਲਖਾ ਸਿੰਘ ਮੌਜੀ ਇੰਟਰਨੈਸ਼ਨਲ ਢਾਡੀ ਜਥਾ ਤੇ ਗਿਆਨੀ ਸੁਰਜੀਤ ਸਿੰਘ ਵਾਰਿਸ ਦੇ ਢਾਡੀ ਜਥੇ ਵਲੋਂ ਧਾਰਮਿਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਤੇ ਸੰਗਤ ਲਈ ਅਤੁੱਟ ਲੰਗਰ ਵਰਤਾਇਆ ਜਾਵੇਗਾ | ਇਸ ਮੌਕੇ ਮੁਫ਼ਤ ਅੱਖਾਂ ਤੇ ਜਰਨਲ ਮੈਡੀਕਲ ਜਾਂਚ ਤੇ ਖ਼ੂਨਦਾਨ ਕੈਂਪ ਵੀ ਲਗਾਇਆ ਜਾਵੇਗਾ | ਮੀਟਿੰਗ 'ਚ ਬਾਬਾ ਸੁੱਚਾ ਸਿੰਘ, ਰਾਮ ਕੁਮਾਰ ਮਣਕੂ, ਬਾਬਾ ਗੁਰਮੇਲ ਸਿੰਘ, ਬਾਬਾ ਜੀਤ ਸਿੰਘ, ਗੁਰਬਖ਼ਸ਼ ਸਿੰਘ ਫ਼ੌਜੀ, ਧਰਮਿੰਦਰ ਸਿੰਘ ਭਿੰਦਾ, ਚੌਧਰੀ ਜਾਗਰ ਸਿੰਘ ਭੋਗੀਪੁਰ, ਰੋਸ਼ਨ ਲਾਲ ਧੀਮਾਨ ਝਾਂਡੀਆਂ, ਮਹਿੰਦਰ ਸਿੰਘ ਰਾਏਪੁਰ ਸਹਿਤ ਕਾਫ਼ੀ ਗਿਣਤੀ 'ਚ ਸੰਗਤਾਂ ਤੇ ਗੁਰਦੁਆਰਾ ਕਮੇਟੀ ਦੇ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੂਮੇਵਾਲ-ਝੱਜ ਸਾਖਪੁਰ ਰੋਡ 'ਤੇ ਗੰਦੇ ਪਾਣੀ ਦੀ ਸਮੱਸਿਆ ਦਾ ਹੋਇਆ ਪੱਕਾ ਹੱਲ <br/> ਅਗਲੀ ਖ਼ਬਰ ਕਾਂਗਰਸ ਦੇ ਸਥਾਪਨਾ ਦਿਵਸ ਮੌਕੇ ਜ਼ਿਲ੍ਹਾ ਕਾਂਗਰਸ ਭਵਨ ਰੂਪਨਗਰ ਵਿਖੇ ਲਹਿਰਾਇਆ ਝੰਡਾ <br/>
Ad Position 24