03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦੀ ਸਹੂਲਤ ਦਾ ਲੋਕਾਂ ਨੂੰ ਮਿਲੇਗਾ ਵੱਡਾ ਲਾਭ-ਜ਼ਿਲ੍ਹਾ ਪ੍ਰਧਾਨ ਭਜਨ ਲਾਲ ਸੋਢੀ

Ad Position 21
No active advertisement
ਅਜੀਤ ਡੈਸਕ 29-12-2025
ਨੂਰਪੁਰ ਬੇਦੀ, 28 ਦਸੰਬਰ (ਵਿੰਦਰਪਾਲ ਝਾਂਡੀਆਂ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਨਾਲ ਲੋਕਾਂ ਨੂੰ ਵੱਡਾ ਲਾਭ ਮਿਲੇਗਾ | ਇਹ ਵਿਚਾਰ ਆਮ ਆਦਮੀ ਪਾਰਟੀ ਦੇ ਬੀ. ਸੀ. ਵਿੰਗ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਭਜਨ ਲਾਲ ਸੋਢੀ ਨੇ ਪ੍ਰਗਟਾਏ | ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਨਵਰੀ ਮਹੀਨੇ ਤੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦੀ ਸਹੂਲਤ ਸ਼ੁਰੂ ਕੀਤੀ ਜਾ ਰਹੀ ਹੈ | ਭਜਨ ਲਾਲ ਸੋਢੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਕੀਤੇ ਹੋਏ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ | ਹੁਣ ਸਰਕਾਰ ਨੇ ਲੋਕਾਂ ਨੂੰ ਫ਼ਾਇਦਾ ਦੇਣ ਲਈ 10 ਲੱਖ ਰੁਪਏ ਸਿਹਤ ਕਾਰਡ ਬਣਾਉਣ ਜਾ ਰਹੀ ਹੈ | ਇਸ ਨਾਲ ਹੁਣ ਗ਼ਰੀਬ ਤੇ ਮੱਧ ਵਰਗੀ ਪਰਿਵਾਰ ਵੱਡੀਆਂ ਅਤੇ ਨਾਮੁਰਾਦ ਬਿਮਾਰੀਆਂ ਦਾ ਇਲਾਜ ਵੀ ਬਿਨਾਂ ਕਿਸੇ ਆਰਥਿਕ ਤੰਗੀ ਦੇ ਮੁਫ਼ਤ ਕਰਵਾ ਸਕਣਗੇ ਇਹ ਨਵੀਂ ਸਹੂਲਤ ਜਨਵਰੀ ਮਹੀਨੇ ਤੋਂ ਲਾਗੂ ਹੋ ਜਾਵੇਗੀ | ਜ਼ਿਲ੍ਹਾ ਰੋਪੜ ਦੇ ਹਰ ਲੋੜਵੰਦ ਤੱਕ ਇਸ ਸਹੂਲਤ ਨੂੰ ਪਹੁੰਚਾਉਣਾ ਸਾਡੀ ਜ਼ਿੰਮੇਵਾਰੀ ਹੈ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੇ ਗੁਰਦੁਆਰਾ ਕਲਗ਼ੀਧਰ ਕੰਨਿਆ ਪਾਠਸ਼ਾਲਾ 'ਚ ਕਰਵਾਇਆ ਸ੍ਰੀ ਸੁਖਮਨੀ ਸਾਹਿਬ ਦਾ ਪਾਠ <br/> ਅਗਲੀ ਖ਼ਬਰ ਸ਼੍ਰੋ. ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨੈਸ਼ਨਲ ਯੂਥ ਪ੍ਰੋਜੈਕਟ ਨਵੀਂ ਦਿੱਲੀ ਅੱਜ ਆਰੰਭ ਹੋਵੇਗਾ 7 ਰੋਜ਼ਾ...
Ad Position 24