14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਯੂਥ ਕਾਂਗਰਸ ਰੂਪਨਗਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ <br/>

Ad Position 21
repet_subhas-goyals [Copy P29]
ਪ੍ਰਸ਼ਾਸਕੀ ਕੰਪਲੈਕਸ ਦੇ ਮੁੱਖ ਗੇਟ 'ਤੇ ਰੋਸ ਪ੍ਰਦਰਸ਼ਨ ਕਰ ਰਹੇ ਯੂਥ ਕਾਂਗਰਸ ਦੇ ਆਗੂ ਤੇ ਵਰਕਰ | <br/> 30-12-2025
ਰੂਪਨਗਰ, 29 ਦਸੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਵਿਚ ਵਿਗੜ ਰਹੀ ਕਾਨੂੰਨ-ਵਿਵਸਥਾ ਨੂੰ ਲੈ ਕੇ ਅੱਜ ਪੰਜਾਬ ਯੂਥ ਕਾਂਗਰਸ ਰੂਪਨਗਰ ਵਲੋਂ ਐਸ. ਐਸ. ਪੀ. ਦਫ਼ਤਰ ਰੂਪਨਗਰ ਦੇ ਬਾਹਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫ਼ੂਕ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਯੂਥ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਤਰਨਜੀਤ ਸਿੰਘ ਤਰਨੀ ਨੇ ਕਿਹਾ ਕਿ ਅੱਜ ਪੰਜਾਬ 'ਚ ਸ਼ਰੇਆਮ ਰਾਹ ਜਾਂਦੇ ਵਿਅਕਤੀਆਂ ਦੇ ਕਤਲ ਕੀਤੇ ਜਾ ਰਹੇ ਹਨ, ਪਰ ਪੰਜਾਬ ਸਰਕਾਰ ਵਲੋਂ ਦੋਸ਼ੀਆਂ ਖ਼ਿਲਾਫ਼ ਕੋਈ ਢੁਕਵੀਂ ਤੇ ਸਖ਼ਤ ਕਾਰਵਾਈ ਨਹੀਂ ਕੀਤੀ ਜਾ ਰਹੀ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਦੀ ਨਾਕਾਮੀ ਕਾਰਨ ਅਪਰਾਧੀਆਂ ਦੇ ਹੌਸਲੇ ਬੁਲੰਦ ਹਨ | ਯੂਥ ਕਾਂਗਰਸ ਦੇ ਨੇਤਾ ਤਾਰਾ ਚੰਦ ਨੇ ਕਿਹਾ ਕਿ ਕੁੱਝ ਦਿਨ ਪਹਿਲਾਂ ਬਲਾਚੌਰ ਦੇ ਕਬੱਡੀ ਖਿਡਾਰੀ ਰਾਣਾ ਬਲਾਚੋਰੀਆ ਦਾ ਮੁਹਾਲੀ ਦੇ ਸੁਹਾਣਾ ਇਲਾਕੇ 'ਚ ਗੈਂਗਸਟਰਾਂ ਵਲੋਂ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ | ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਇਹ ਸਾਫ਼ ਜਾਹਰ ਹੁੰਦਾ ਹੈ ਕਿ ਪੰਜਾਬ ਵਿਚ ਅਪਰਾਧੀਆਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਰਿਹਾ | ਤਾਰਾ ਚੰਦ ਨੇ ਅੱਗੇ ਕਿਹਾ ਕਿ ਜੇਕਰ ਇਸੇ ਤਰ੍ਹਾਂ ਪੰਜਾਬ ਵਿਚ ਨੌਜਵਾਨਾਂ ਤੇ ਬੇਗੁਨਾਹਾਂ ਦੇ ਕਤਲ ਹੁੰਦੇ ਰਹੇ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ | ਰੋਸ ਪ੍ਰਦਰਸ਼ਨ ਦੌਰਾਨ ਯੂਥ ਕਾਂਗਰਸ ਦੇ ਨੇਤਾ ਵਿਵੇਕ ਬੈਂਸ, ਵਿਸ਼ਾਲ, ਵਿਕਰਮਜੀਤ ਸਿੰਘ ਚੌਹਾਨ, ਹਰਪ੍ਰੀਤ ਸਿੰਘ, ਪਿ੍ੰਸ, ਅਰੁਣ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਯੂਥ ਆਗੂ ਮੌਜੂਦ ਸਨ, ਜਿਨ੍ਹਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਤੁਰੰਤ ਕਾਰਵਾਈ ਦੀ ਮੰਗ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸਾਲਾਨਾ ਸਮਾਗਮ ਇਕ ਜਨਵਰੀ ਨੂੰ ਅਗਲੀ ਖ਼ਬਰ ਬੰਗਲਾਦੇਸ਼ 'ਚ ਹਿੰਦੂਆਂ ਵਿਰੁੱਧ ਹੋ ਰਹੇ ਅੱਤਿਆਚਾਰਾਂ ਨੂੰ ਲੈ ਕੇ ਨੂਰਪੁਰ ਬੇਦੀ ਵਿਖੇ ਵਿਸ਼ਾਲ ਰੋਸ ਮਾਰਚ <br/>
Ad Position 24