13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਸੀਨੀਅਰ ਸਿਟੀਜ਼ਨ ਕੌਂਸਲ ਰੂਪਨਗਰ ਦੀ ਮਹੀਨਾਵਾਰ ਮੀਟਿੰਗ 1 ਨੂੰ

Ad Position 21
repet_subhas-goyals [Copy P29]
ਅਜੀਤ ਡੈਸਕ 30-12-2025
ਰੂਪਨਗਰ, 29 ਦਸੰਬਰ (ਸਤਨਾਮ ਸਿੰਘ ਸੱਤੀ)-ਸੀਨੀਅਰ ਸਿਟੀਜਨ ਕੌਂਸਲ (ਰਜਿ) ਰੂਪਨਗਰ ਦੀ ਮਹੀਨਾਵਾਰ ਮੀਟਿੰਗ ਮਿਤੀ 1 ਜਨਵਰੀ 2026 ਦਿਨ ਵੀਰਵਾਰ ਨੂੰ ਦੁਪਹਿਰ 2 ਵਜੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੇੜੇ ਬੇਲਾ ਚੌਕ ਰੂਪਨਗਰ ਵਿਖੇ ਹੋਵੇਗੀ | ਇਹ ਜਾਣਕਾਰੀ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਤੌਗੜ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਇਸ ਮੌਕੇ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਸ਼ਿਰਕਤ ਕਰਨਗੇ ਅਤੇ ਸੀਨੀਅਰ ਸਿਟੀਜਨ ਕੌਂਸਲ ਵਲੋਂ ਪ੍ਰਕਾਸ਼ਿਤ ਮੈਗਜ਼ੀਨ 'ਸੁਨਹਿਰੇ ਪਲ' ਨੂੰ ਲੋਕ ਅਰਪਣ ਕਰਨਗੇ | ਮੀਟਿੰਗ ਦੌਰਾਨ ਕੌਂਸਲ ਮੈਂਬਰਾਂ ਦੇ ਜਨਮਦਿਨ ਤੇ ਵਿਆਹ ਦੀਆਂ ਵਰ੍ਹੇਗੰਢਾਂ ਸਮੂਹਿਕ ਤੌਰ 'ਤੇ ਮਨਾਈਆਂ ਜਾਣਗੀਆਂ | ਇਸ ਤੋਂ ਇਲਾਵਾ ਬਜ਼ੁਰਗਾਂ ਦੇ ਮਨੋਰੰਜਨ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ |
Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਨਿਵਾਸੀ ਸ਼ਰਧਾਲੂ ਵਲੋਂ ਗੁਰਦੁਆਰਾ ਕੋਤਵਾਲੀ ਸਾਹਿਬ ਨੂੰ ਬਲੈਰੋ ਗੱਡੀ ਭੇਟ <br/> ਅਗਲੀ ਖ਼ਬਰ ਜਤਿੰਦਰ ਸਿੰਘ ਅਠਵਾਲ ਵਲੋਂ ਨਗਰ ਕੌਂਸਲ ਨੰਗਲ ਦੀ ਨਵੀਂ ਵਾਰਡਬੰਦੀ ਖ਼ਿਲਾਫ਼ ਸਾਥੀਆਂ ਸਮੇਤ ਦਰਜ ਕਰਵਾਇਆ ਇਤਰਾਜ਼ <br/>
Ad Position 24