09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਨਸ਼ੀਲੇ ਪਾਊਡਰ ਸਮੇਤ ਦੋ ਨੌਜਵਾਨਾਂ ਨੂੰ ਕੀਤਾ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 31-12-2025
ਨੰਗਲ, 30 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਕਾਰਵਾਈ ਕਰਦਿਆਂ ਦੋ ਵੱਖ- ਵੱਖ ਮੁਕੱਦਮੇ ਦਰਜ ਕਰਕੇ 20 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਨੌਜਵਾਨਾ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਮੁਖੀ ਨੰਗਲ ਇੰਸਪੈਕਟਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਕਪਤਾਨ ਰੂਪਨਗਰ ਗੁਲਨੀਤ ਸਿੰਘ ਖੁਰਾਨਾ ਦੇ ਨਿਰਦੇਸ਼ਾਂ ਹੇਠ ਅਤੇ ਡੀ.ਐਸ.ਪੀ. ਨੰਗਲ ਹਰਕੀਰਤ ਸਿੰਘ ਦੀ ਨਿਗਰਾਨੀ ਹੇਠ ਨੰਗਲ ਪੁਲਿਸ ਵਲੋਂ ਥਾਣਾ ਮੁਖੀ ਇੰਸਪੈਕਟਰ ਸਿਮਰਨਜੀਤ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਬਣਾ ਕੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ | ਜਿਸਦੇ ਤਹਿਤ ਚੌਂਕੀ ਇੰਚਾਰਜ ਨਵਾਂ ਨੰਗਲ ਸਬ ਇੰਸਪੈਕਟਰ ਸਰਤਾਜ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੂੰ ਉਸ ਵੇਲੇ ਸਫਲਤਾ ਹੱਥ ਲੱਗੀ ਜਦੋਂ ਅਰੁਣ ਕੁਮਾਰ ਪੁੱਤਰ ਰਾਮ ਪਾਲ ਵਾਸੀ ਪਿੰਡ ਭਨਾਮ ਨੂੰ ਸਮੇਤ ਮੋਟਰਸਾਈਕਲ ਨੰਬਰ ਪੀ ਬੀ 74ਬੀ 2265 ਮਾਰਕਾ ਸਪਲੈਂਡਰ ਕਾਬੂ ਕੀਤਾ ਗਿਆ, ਜਿਸ ਪਾਸੋਂ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ | ਜਿਸ ਤੇ ਮੁਕੱਦਮਾ ਨੰਬਰ 222 ਮਿਤੀ 29 ਦਸੰਬਰ 2025 ਕਾਨੂੰਨ ਦੀ ਧਾਰਾ 22-61-85 ਤਹਿਤ ਮਾਮਲਾ ਰਜਿਸਟਰ ਕੀਤਾ ਗਿਆ | ਉਨ੍ਹਾਂ ਕਿਹਾ ਕਿ ਗਿ੍ਫ਼ਤਾਰ ਵਿਅਕਤੀ ਨੂੰ ਅੱਜ ਮਾਨਯੋਗ ਅਦਾਲਤ ਵਿਚ ਅੱਜ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਸ ਕੋਲੋਂ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ ਅਤੇ ਅਗਲੇਰੀ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾ ਸਕੇ | ਥਾਣਾ ਮੁਖੀ ਨੇ ਦੱਸਿਆ ਕਿ ਇਸੇ ਤਰ੍ਹਾਂ ਏ.ਐਸ.ਆਈ. ਕੇਸ਼ਵ ਕੁਮਾਰ ਆਪਣੀ ਪੁਲਿਸ ਪਾਰਟੀ ਸਮੇਤ ਜਦੋਂ ਨਸ਼ਾ ਤਸਕਰਾਂ ਅਤੇ ਸ਼ੱਕੀ ਪੁਰਸ਼ਾਂ ਖ਼ਿਲਾਫ਼ ਗਸ਼ਤ ਬਾ ਚੈਕਿੰਗ ਲਈ ਅਨਾਜ ਮੰਡੀ ਨੰਗਲ ਮੌਜੂਦ ਸੀ ਤਾਂ ਅਯੂਬ ਖਾਨ ਪੁੱਤਰ ਸਕੀਰ ਮੁਹੰਮਦ ਵਾਸੀ ਨਿੱਕੂ ਨੰਗਲ ਥਾਣਾ ਨੰਗਲ ਕੋਲੋਂ 10 ਗ੍ਰਾਮ ਚਿੱਟਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ | ਜਿਸ ਤੇ ਮੁਕੱਦਮਾ ਕਾਨੂੰਨ ਦੀ ਧਾਰਾ 22-61-85 ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕਰਕੇ ਉਸ ਨੂੰ ਜ਼ਿਲ੍ਹਾ ਜੇਲ ਰੂਪ ਨਗਰ ਭੇਜਿਆ ਗਿਆ | ਥਾਣਾ ਮੁਖੀ ਇੰਸਪੈਕਟਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨੰਗਲ ਪੁਲਿਸ ਵਲੋਂ ਕਾਰਵਾਈ ਕਰਦਿਆਂ ਪਿਛਲੇ ਪੰਜ ਮਹੀਨਿਆਂ ਵਿਚ ਐਨ.ਡੀ.ਪੀ.ਐਸ ਐਕਟ ਤਹਿਤ ਕੁਲ 35 ਮੁਕੱਦਮੇ ਦਰਜ ਕੀਤੇ ਹਨ | ਉਨਾਂ ਦਾਅਵਾ ਕੀਤਾ ਕਿ ਉਕਤ ਮੁਕੱਦਮਿਆਂ ਵਿਚ ਗਿ੍ਫ਼ਤਾਰ ਕਰੀਬ 50 ਨਸ਼ਾ ਤਸਕਰਾਂ ਨੂੰ ਜ਼ਿਲ੍ਹਾ ਜੇਲ ਰੂਪ ਨਗਰ ਅਤੇ ਸੇਵਨ ਕਰਨ ਵਾਲਿਆਂ ਨੂੰ ਨਸ਼ਾ ਛੁਡਾਊ ਕੇਂਦਰ ਰੂਪਨਗਰ ਵਿਖੇ ਭਰਤੀ ਕਰਵਾਇਆ ਗਿਆ ਹੈ | ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਜਾਂ ਕਰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਭਾਸ਼ਾ ਦਫ਼ਤਰ ਮੁਹਾਲੀ ਵਿਖੇ ਕਾਵਿ-ਸੰਗ੍ਰਹਿ 'ਜ਼ਿੰਦਗੀ ਦੇ ਵਰਕੇ' ਲੋਕ-ਅਰਪਣ <br/> ਅਗਲੀ ਖ਼ਬਰ ਕੇਂਦਰ ਸਰਕਾਰ ਮਨਰੇਗਾ ਸੋਧ ਬਿੱਲ ਵਾਪਸ ਲਵੇ, ਨਹੀਂ ਤਾਂ ਸੰਘਰਸ਼ ਕਰਾਂਗੇ- ਕੋਟਲੀ <br/>
Ad Position 24