09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਵਧੀਆ ਕਾਰਗੁਜ਼ਾਰੀ ਲਈ ਪੁਲਿਸ ਮੁਲਾਜ਼ਮਾਂ ਨੂੰ ਸੌਂਪੇ ਪ੍ਰਸੰਸਾ ਪੱਤਰ <br/>

Ad Position 21
No active advertisement
ਅਜੀਤ ਡੈਸਕ 31-12-2025
ਭਰਤਗੜ੍ਹ, 30 ਦਸੰਬਰ (ਜਸਬੀਰ ਸਿੰਘ ਬਾਵਾ)-ਪੰਜਾਬ ਸਰਕਾਰ ਅਤੇ ਜ਼ਿਲ•ਾ ਪ੍ਰਸ਼ਾਸਨ ਵਲੋਂ ਸਰਾਏ-ਭਰਤਗੜ੍ਹ 'ਚ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਬੀਤੇ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਵਿਖੇ 350 ਸਾਲਾ ਸ਼ਤਾਬਦੀ ਸਬੰਧੀ ਸਮਾਗਮਾਂ ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਕੀਰਤਪੁਰ ਸਾਹਿਬ ਦੇ ਐੱਸ. ਐੱਚ. ਓ. ਜਤਿਨ ਕਪੂਰ, ਮੁੱਖ ਮੁਣਸ਼ੀ ਅਮਨਦੀਪ ਸਿੰਘ ਸੰਧੂ, ਭਰਤਗੜ੍ਹ ਪੁਲਿਸ ਚੌਕੀ ਭਰਤਗੜ੍ਹ ਦੇ ਇੰਚਾਰਜ ਸੁਖਵਿੰਦਰ ਸਿੰਘ ਸਮੇਤ ਵੱਖ-ਵੱਖ ਥਾਣਿਆਂ ਅਤੇ ਪੁਲਿਸ ਚੌਕੀਆਂ ਦੇ ਮੁਲਾਜ਼ਮਾਂ ਨੂੰ ਪ੍ਰਸੰਸਾ ਪੱਤਰ ਸੌਂਪੇ ਗਏ | ਇਨ੍ਹਾਂ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਪ੍ਰਸੰਸਾ ਪੱਤਰ ਸੌਂਪਣ ਦੀ ਰਸਮ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਆਈ. ਏ. ਐੱਸ., ਜ਼ਿਲ੍ਹੇ ਦੇ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਆਈ. ਪੀ. ਐੱਸ. ਨੇ ਨਿਭਾਈ | ਉਕਤ ਪ੍ਰਸੰਸਾ ਪੱਤਰ ਮਿਲਣ 'ਤੇ ਸਬੰਧਿਤ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਅਜਿਹੇ ਖ਼ਿਤਾਬਾਂ ਬਦੌਲਤ ਹਰੇਕ ਮੁਲਾਜ਼ਮ ਦਾ ਮਨੋਬਲ ਵਧਦਾ ਹੈ, ਭਵਿੱਖ 'ਚ ਹਰ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਂਗੇ |

Ad Position 22
No active advertisement
ਪਿਛਲੀ ਖ਼ਬਰ ਸਦੀਵੀ ਵਿਛੋੜਿਆਂ ਮਗਰੋਂ ਆਸਪੁਰ ਅਤੇ ਅਵਾਨਕੋਟ 'ਚ ਦੁਖੀ ਪਰਿਵਾਰਾਂ ਨਾਲ ਦੁੱਖ ਪ੍ਰਗਟ <br/> ਅਗਲੀ ਖ਼ਬਰ ਮੁਹਾਲੀ ਪੁਲਿਸ ਨੇ ਲੁੱਟ-ਖੋਹ ਦੇ ਮਾਮਲੇ 'ਚ ਦੋ ਨੌਜਵਾਨਾਂ ਨੂੰ ਕੀਤਾ ਗਿ੍ਫ਼ਤਾਰ <br/>
Ad Position 24