ਮੋਰਿੰਡਾ, 30 ਦਸੰਬਰ (ਤਰਲੋਚਨ ਸਿੰਘ ਕੰਗ)-ਗੁਰਦੁਆਰਾ ਅਕਾਲਗੜ੍ਹ ਸਾਹਿਬ ਘੜੂੰਆਂ ਵਿਖੇ ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਈ ਦੀਪ ਸਿੰਘ ਘੜੂੰਆਂ ਅਤੇ ਬਾਬਾ ਦਿਲਬਾਗ ਸਿੰਘ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਹੈੱਡ ਗ੍ਰੰਥੀ ਭਾਈ ਮੋਹਨ ਸਿੰਘ ਹਜ਼ੂਰੀ ਰਾਗੀ ਜਥੇ ਨੇ ਕਥਾ ਕੀਰਤਨ ਅਤੇ ਭਾਈ ਬਲਬੀਰ ਸਿੰਘ ਬੀਰ ਦੇ ਢਾਡੀ ਜਥੇ ਨੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਦੀਪ ਸਿੰਘ ਗੋਗੀ, ਰਣਜੀਤ ਸਿੰਘ, ਰਵਿੰਦਰ ਸਿੰਘ ਰਵੀ, ਸੰਦੀਪ ਸਿੰਘ, ਪਿ੍ਥੀ ਸਿੰਘ, ਮਨਦੀਪ ਸਿੰਘ, ਬਲਕਾਰ ਸਿੰਘ, ਨੇਤਰ ਸਿੰਘ, ਸੁਖਵਿੰਦਰ ਸਿੰਘ ਘੜੂੰਆਂ ਤੇ ਇਲਾਕਾ ਨਿਵਾਸੀ ਹਾਜ਼ਰ ਸਨ |