ਬਾਬਾ ਬਕਾਲਾ ਸਾਹਿਬ, 31 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਜਸਪਾਲ ਸਿੰਘ ਬਲਸਰਾਏ, ਸੇਵਾਦਾਰ ਭਾਈ ਸਤਨਾਮ ਸਿੰਘ ਬੂਲੇ ਨੰਗਲ ਅਤੇ ਭਾਈ ਗੁਰਦਿਆਲ ਸਿੰਘ ਕੰਮੋਕੇ ਨੂੰ ਸੇਵਾ ਮੁਕਤ ਹੋਣ 'ਤੇ ਸਟਾਫ ਵਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ ਵਿਖੇ ਕਰਵਾਏ ਗਏ ਇਕ ਸਨਮਾਨ ਸਮਾਗਮ ਮੌਕੇ ਉਕਤ ਤਿੰਨਾਂ ਮੁਲਾਜ਼ਮਾਂ ਨੂੰ ਵਿਸ਼ੇਸ਼ ਤੌਰ 'ਤੇ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਮੈਂਬਰ ਸ਼੍ਰੋਮਣੀ ਕਮੇਟੀ, ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਮੀਤ ਮੈਨੇਜਰ ਭਾਈ ਜਗਤਾਰ ਸਿੰਘ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਇੰਚਾਰਜ ਭਾਈ ਸੁਖਵਿੰਦਰ ਸਿੰਘ ਬੁਤਾਲਾ, ਸੁਪਰਵਾਈਜ਼ਰ ਸਤਵਿੰਦਰ ਸਿੰਘ ਧਿਆਨਪੁਰ, ਭਾਈ ਜੱਜ ਸਿੰਘ ਮਿਸ਼ਨਰੀ ਪ੍ਰਚਾਰਕ, ਭਾਈ ਹਰਪ੍ਰੀਤ ਸਿੰਘ ਜੰਡਿਆਲਾ ਗੁਰੂ ਪ੍ਰਚਾਰਕ, ਭਾਈ ਕ੍ਰਿਪਾਲ ਸਿੰਘ ਗਗੜੇਵਾਲ, ਕਵੀਸ਼ਰ ਕੁਲਜੀਤ ਸਿੰਘ ਬਾਬਾ ਬਕਾਲਾ ਸਾਹਿਬ ਆਦਿ ਬੁਲਾਰਿਆਂ ਨੇ ਉਕਤ ਸ਼ਖ਼ਸੀਅਤਾਂ ਵਲੋਂ ਗੁਰੂ ਘਰ ਪ੍ਰਤੀ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਭਾਈ ਹਰਦੇਵ ਸਿੰਘ ਹੈੱਡਗ੍ਰੰਥੀ, ਅਮਰਜੀਤ ਸਿੰਘ ਅਕਾਉਂਟੈਂਟ, ਜਰਮਨਜੀਤ ਸਿੰਘ ਜਲਾਲ ਉਸਮਾ, ਸੁੱਚਾ ਸਿੰਘ ਵਡਾਲਾ, ਦਵਿੰਦਰ ਸਿੰਘ ਭੱਟੀਵਾਲ, ਬਿਕਰਮਜੀਤ ਸਿੰਘ ਖ਼ਜ਼ਾਨਚੀ, ਨਿਰਮਲ ਸਿੰਘ, ਤੇਜਿੰਦਰ ਸਿੰਘ ਬੱਲ ਸਠਿਆਲਾ, ਹਰਭਿੰਦਰ ਸਿੰਘ ਧਾਰੋਵਾਲੀ, ਗੁਰਭੇਜ ਸਿੰਘ ਕੰਗ ਸਰਾਂ, ਬਲਜਿੰਦਰ ਸਿੰਘ ਗਹਿਰੀ, ਲਖਵਿੰਦਰ ਸਿੰਘ, ਰਛਪਾਲ ਸਿੰਘ ਜਲਾਲ ਉਸਮਾ, ਹਰਪ੍ਰੀਤ ਸਿੰਘ ਆਨੰਦ, ਸਤਨਾਮ ਸਿੰਘ, ਜਗਤਾਰ ਸਿੰਘ ਬਹਾਦਰਪੁਰ, ਦਵਿੰਦਰ ਸਿੰਘ ਭੱਟੀਵਾਲ, ਰਣਜੀਤ ਸਿੰਘ, ਸਰਬਜੀਤ ਸਿੰਘ ਪੱਡਾ, ਮਨਿੰਦਰ ਸਿੰਘ ਭੁੱਲਰ, ਜੋਗਾ ਸਿੰਘ, ਸਰਬਜੀਤ ਸਿੰਘ ਲਾਡੀ, ਜੋਗਿੰਦਰ ਸਿੰਘ ਪਾਇਲਟ, ਹਰਦੀਪ ਸਿੰਘ, ਜਸਬੀਰ ਸਿੰਘ ਖੱੱਬੇ ਰਾਜਪੂਤਾਂ, ਮੰਗਦੀਪ ਸਿੰਘ, ਜਸਵਿੰਦਰ ਸਿੰਘ ਕਾਲਾ, ਅਵਤਾਰ ਸਿੰਘ ਬਲਸਰਾਏ, ਡਾ: ਬਿਕਰਮਜੀਤ ਸਿੰਘ ਅਤੇ ਹੋਰ ਪ੍ਰਮੁੱਖ ਸ਼ਖ਼ਸ਼ੀਅਤਾਂ ਹਾਜ਼ਰ ਸਨ |