ਬਿਆਸ, 31 ਮਈ (ਪਰਮਜੀਤ ਸਿੰਘ ਰੱਖੜਾ)-ਸ਼ਹੀਦਾਂ ਦੇ ਸਿਰਤਾਜ, ਸ਼ਾਂਤੀ ਦੇ ਪੁੰਜ ਅਤੇ ਨਿਮਰਤਾ ਦਾ ਸੁਨੇਹਾ ਦੇਣ ਵਾਲੇ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੇਸ਼ ਦੁਨੀਆਂ ਵਿਚ ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਦੇ ਨਾਲ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਹਨ |ਇਸੇ ਲੜੀ ਤਹਿਤ ਕਾਲੋਨੀ ਅਜੀਤ ਨਗਰ ਬਿਆਸ ਵਿਖੇ ਸੰਗਤਾਂ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੜੀ ਚੌਲ ਦਾ ਲੰਗਰ ਅਤੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਜਿਸ ਦੌਰਾਨ ਸਮੂਹ ਸੇਵਾਦਾਰਾਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਸੰਗਤ ਨੂੰ ਲੰਗਰ ਛਕਾਇਆ ਗਿਆ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |