01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸਰਕਾਰੀ ਸਕੂਲ ਟਪਿਆਲਾ ਦੀ ਪਿ੍ੰਸੀਪਲ ਨੂੰ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 01-06-2025
ਚੋਗਾਵਾਂ, 31 ਮਈ (ਗੁਰਵਿੰਦਰ ਸਿੰਘ ਕਲਸੀ)-ਪਿਛਲੇ ਲੰਮੇ ਸਮੇਂ ਤੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਟਪਿਆਲਾ ਵਿਖੇ ਤਨਦੇਹੀ ਤੇ ਇਮਾਨਦਾਰੀ ਨਾਲ ਸੇਭਾਵਾਂ ਨਿਭਾਉਣ ਵਾਲੀ ਪਿ੍ੰਸੀਪਲ ਪਰਮਿੰਦਰਜੀਤ ਕੌਰ ਨੂੰ ਸਨਮਾਨਿਤ ਕਰਨ ਲਈ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਪਿੰਡ ਦੇ ਸਰਪੰਚ ਅਤੇ ਮੋਹਤਬਰਾਂ ਨੇ ਪਿ੍ੰਸੀਪਲ ਮੈਡਮ ਦੀ ਟਪਿਆਲਾ ਸਕੂਲ ਵਿਚ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਬਾਰਡਰ ਬੈਲਟ ਦਾ ਇਕਲੋਤਾ ਸਰਕਾਰੀ ਸਕੂਲ ਟਪਿਆਲਾ ਪਿ੍ੰਸੀਪਲ ਪਰਮਿੰਦਰਜੀਤ ਕੌਰ ਦੀ ਅਗਵਾਈ ਹੇਠ ਬੁਲੰਦੀਆਂ ਨੂੰ ਛੂਹ ਰਿਹਾ ਹੈ | ਪਿ੍ੰਸੀਪਲ ਮੈਡਮ ਦੀ ਸਖਤ ਮਿਹਨਤ ਸਦਕਾ ਸਕੂਲ ਦਾ ਪ੍ਰਬੰਧ ਬਹੁਤ ਵਧੀਆ ਹੈ | ਇਹ ਸਕੂਲ ਇਲਾਕੇ ਦੇ ਮਹਿੰਗੇ ਸਕੂਲਾਂ ਨਾਲੋਂ ਚੰਗੀ ਵਿੱਦਿਆ ਦੇ ਰਿਹਾ ਹੈ | ਇਸ ਮੌਕੇ ਪਿ੍ੰਸੀਪਲ ਪਰਮਿੰਦਰਜੀਤ ਕੌਰ ਨੂੰ ਗੁਲਦਸਤੇ ਅਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਪੰਚ ਅਮਰਜੀਤ ਸਿੰਘ, ਸ਼ਮਸ਼ੇਰ ਸਿੰਘ ਪੰਚ, ਅਮਰਜੀਤ ਸਿੰਘ, ਨਿਸ਼ਾਨ ਸਿੰਘ ਡੀ.ਪੀ.ਈ., ਰਾਜ ਜਤਿੰਦਰ ਕੌਰ, ਦਿਲਬਾਗ ਸਿੰਘ, ਕਵਲਜੀਤ ਸਿੰਘ, ਹਰਪ੍ਰੀਤ ਸਿੰਘ, ਅਰਵਿੰਦਰਜੀਤ ਸਿੰਘ, ਸਰਵਨ ਸਿੰਘ ਰੈਂਬੋ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਾਗ ਕਲਾਂ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਾਇਆ <br/> ਅਗਲੀ ਖ਼ਬਰ ਪੰਜਾਬ ਰੋਡਵੇਜ਼ ਦੀ ਬੱਸ ਤੇ ਪਾਇਲਟ ਜਿਪਸੀ ਦੀ ਟੱਕਰ ਕਾਰਨ ਹੋਇਆ ਤਕਰਾਰ, ਲੱਗਾ ਧਰਨਾ <br/>
Ad Position 24