01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਲੁਧਿਆਣਾ ਜ਼ਿਮਨੀ ਚੋਣ ਵਿਚ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਨ ਆਸ਼ੂ ਵੱਡੀ ਲੀਡ ਨਾਲ ਜਿੱਤਣਗੇ-ਹਰਪ੍ਰਤਾਪ ਸਿੰਘ ਅਜਨਾਲਾ <br/>

Ad Position 21
No active advertisement
ਅਜੀਤ ਡੈਸਕ 01-06-2025
ਅਜਨਾਲਾ, 31 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਨੂੰ ਪਿੰਡ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਅੱਜ ਕਾਂਗਰਸ ਕਮੇਟੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਪਿੰਡ ਰੋਖੇ ਵਿਖੇ ਪ੍ਰਧਾਨ ਸੈਂਡੋ ਰੋਖੇ ਦੇ ਗ੍ਰਹਿ ਵਿਖੇ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਇਕੱਤਰ ਪਿੰਡ ਵਾਸੀਆਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਭਲਾਈ ਦੀਆਂ ਨੀਤੀਆਂ ਸੰਬੰਧੀ ਵਿਸਥਾਰਪੂਰਵਕ ਜਾਣੂ ਕਰਵਾਉਂਦਿਆਂ ਆਉਣ ਵਾਲੇ ਸਮੇਂ ਵਿਚ ਹੋਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਕਾਂਗਰਸ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ ਗਈ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਗਰੰਟੀਆਂ ਦੇ ਰੂਪ ਵਿਚ ਜੋ ਵੀ ਵਾਅਦੇ ਕੀਤੇ ਗਏ ਸਨ ਉਨ੍ਹਾਂ ਵਿਚੋਂ ਇੱਕ ਵੀ ਵਾਅਦੇ 'ਤੇ ਖਰਾ ਨਹੀਂ ਉਤਰਿਆ ਗਿਆ, ਜਿਸ ਕਾਰਨ ਪੰਜਾਬ ਦੇ ਲੋਕਾਂ ਦਾ ਇਸ ਸਰਕਾਰ ਤੋਂ ਮੋਹ ਪੂਰੀ ਤਰ੍ਹਾਂ ਭੰਗ ਹੋ ਚੁੱਕਾ ਹੈ | ਉਨ੍ਹਾਂ ਇਹ ਵੀ ਕਿਹਾ ਕਿ 19 ਜੂਨ ਨੂੰ ਲੁਧਿਆਣਾ ਦੀ ਹੋ ਰਹੀ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਨ ਆਸ਼ੂ ਆਪਣੇ ਵਿਰੋਧੀ ਉਮੀਦਵਾਰਾਂ ਨੂੰ ਹਰਾ ਕੇ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਪ੍ਰਧਾਨ ਸੈਂਡੋ ਰੋਖੇ ਤੇ ਹੋਰਨਾਂ ਪਿੰਡ ਵਾਸੀਆਂ ਵਲੋਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ, ਸਵਿੰਦਰ ਸਿੰਘ ਉਰਫ਼ ਸੈਂਡੋ ਰੋਖੇ ਪ੍ਰਧਾਨ, ਲਵਲੀ ਸ਼ਾਹ ਉੱਗਰ ਔਲਖ, ਅਰਜਨ ਦਾਸ, ਸਾਬਕਾ ਸਰਪੰਚ ਨਰਿੰਦਰ ਸਿੰਘ ਰੋਖੇ, ਮਾਸਟਰ ਸੁਖਬੀਰ ਸਿੰਘ ਰੋਖੇ, ਸਕੱਤਰ ਸਿੰਘ ਸੰਧੂ, ਯੂਨਸ ਸਿੰਘ, ਰੂਪ ਲਾਲ, ਜਰਮਨ ਸਿੰਘ, ਪਿ੍ੰਸ, ਬਿਕਰਮਜੀਤ ਸਿੰਘ, ਜੁਗਰਾਜ ਸਿੰਘ, ਗੁਰਮੀਤ ਸਿੰਘ, ਕੁਲਵੰਤ ਸਿੰਘ ਸਾਬਕਾ ਮੈਂਬਰ ਪੰਚਾਇਤ, ਸਕੱਤਰ ਸਿੰਘ ਸਾਬਕਾ ਮੈਂਬਰ, ਜਗਜੀਤ ਸਿੰਘ ਮੈਂਬਰ ਪੰਚਾਇਤ, ਬਲਵਿੰਦਰ ਸਿੰਘ, ਮੰਗਲ ਸਿੰਘ ਚੇਅਰਮੈਨ, ਚਰਨਜੀਤ ਸਿੰਘ ਚੰਨਾ, ਸਿੰਦਾ ਸਿੰਘ ਸਾਬਕਾ ਮੈਂਬਰ ਪੰਚਾਇਤ, ਦਿਲਜੀਤ ਸਿੰਘ, ਰਵਿੰਦਰ ਸਿੰਘ ਰਿੰਕੂ, ਕਰਨਬੀਰ ਸਿੰਘ ਅਤੇ ਕਾਲਾ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਝੋਨੇ ਦੇ ਸੀਜ਼ਨ ਨੂੰ ਲੈ ਕੇ ਨਹਿਰੀ ਪਾਣੀ ਤੇ ਬਿਜਲੀ ਸਪਲਾਈ ਨਿਰਵਿਘਨ ਯਕੀਨੀ ਬਣਾਈ ਜਾਵੇ- ਮਜੀਠੀਆ ਅਗਲੀ ਖ਼ਬਰ ਪਲਾਟ 'ਤੇ ਕਬਜ਼ੇ ਨੂੰ ਲੈ ਕੇ ਤਕਰਾਰ, ਕੀਤਾ ਕਹੀ ਨਾਲ ਮਾਂ-ਪੁੱਤ 'ਤੇ ਵਾਰ ਦੋਵੇਂ ਗੰਭੀਰ ਜ਼ਖ਼ਮੀ <br/>
Ad Position 24