ਮਜੀਠਾ, 31 ਮਈ (ਜਗਤਾਰ ਸਿੰਘ ਸਹਿਮੀ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪਿੰਡ ਡੱਡੀਆਂ ਵਿਖੇ ਸੀਨੀਅਰ ਅਕਾਲੀ ਆਗੂ ਸੱਜਣ ਸਿੰਘ ਉੱਪਲ ਦੇ ਚਾਚਾ ਬਲਕਾਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਵਿਚ ਸ਼ਮੂਲੀਅਤ ਕਰਨ ਉਪਰੰਤ ਉਨ੍ਹਾਂ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਮਜੀਠਾ ਹਲਕੇ ਦੀਆਂ ਦੀਆਂ ਜ਼ਿਆਦਾਤਰ ਸੜਕਾਂ ਟੁੱਟ ਚੁੱਕੀਆਂ ਹਨ, ਜਿਸ ਕਾਰਨ ਆਮ ਲੋਕਾਂ, ਕਿਸਾਨਾਂ ਤੇ ਵਪਾਰੀਆਂ ਨੂੰ ਆਵਾਜਾਈ ਵਿਚ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਹਲਕੇ ਦੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ ਕੀਤੀ ਜਾਵੇ ਤੇ ਝੋਨੇ ਦੇ ਸੀਜਨ ਨੂੰ ਮੁੱਖ ਰਖਦਿਆਂ ਟਿਊਬਵੈਲਾਂ ਦੀ ਬਿਜਲੀ ਸਪਲਾਈ ਤੇ ਨਹਿਰੀ ਪਾਣੀ ਦੀ ਬਹਾਲੀ ਵੀ ਯਕੀਨੀ ਬਣਾਈ ਜਾਵੇ | ਇਸ ਮੌਕੇ ਅੰਗਰੇਜ ਸਿੰਘ, ਹਰਦੇਵ ਸਿੰਘ, ਰਵੇਲ ਸਿੰਘ, ਜਸਪਾਲ ਸਿੰਘ, ਸਤਨਾਮ ਸਿੰਘ ਫੌਜੀ, ਗੁਰਨਾਮ ਸਿੰਘ, ਸੱਜਣ ਸਿੰਘ, ਗੁਰਬਖਸ਼ ਸਿੰਘ, ਗਰਪਾਲ ਸਿੰਘ, ਮੈਂਬਰ ਸੁਰਜੀਤ ਸਿੰਘ, ਸੁਖਦੇਵ ਸਿੰਘ, ਜਗਜੀਵਨ ਸਿੰਘ, ਪੰਚ ਬੂਟਾ ਸਿੰਘ, ਗੁਰਚਰਨ ਸਿੰਘ, ਮਨਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ |