01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਰੌਇਆਲ ਕੈਂਬਿ੍ਜ ਸਕੂਲ ਬਿਆਸ ਦੇ ਵਿਦਿਆਰਥੀਆਂ ਨੇ ਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 01-06-2025
ਬਿਆਸ, 31 ਮਈ (ਪਰਮਜੀਤ ਸਿੰਘ ਰੱਖੜਾ)-ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅੰਮਿ੍ਤਸਰ ਵਿਖੇ ਕਰਵਾਏ ਜਾ ਰਹੇ ਬਾਰਵੇਂ ਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ 2025 ਵਿਚ ਰੌਇਆਲ ਕੈਂਬਿ੍ਜ ਸਕੂਲ ਬਿਆਸ ਦੇ ਵਿਦਿਆਰਥੀਆਂ ਨੇ ਆਪਣਾ ਲੋਹਾ ਮਨਵਾਉਂਦਿਆਂ ਹੋਇਆਂ ਉੱਚ ਮੁਕਾਮ ਹਾਸਲ ਕੀਤੇ ਹਨ | ਇਨ੍ਹਾਂ ਖੇਡਾਂ ਵਿਚ ਸਾਬਿਆ, ਰਣਵੀਰ ਸਿੰਘ ਅਤੇ ਮਾਨਵਪ੍ਰੀਤ ਸਿੰਘ ਕੌਰ ਨੇ ਸੋਨ ਤਮਗ਼ੇ, ਮਹਿਰੀਨ ਕੌਰ, ਸਾਨਵੀ, ਅਵੀਜੋਤ ਸਿੰਘ, ਸ਼ਿਵਾਂਸ਼ ਅਤੇ ਸਰਗੁਨ ਕੌਰ ਨੇ ਸਿਲਵਰ ਤਮਗੇ ਅਤੇ ਏਕਮ ਪ੍ਰੀਤ ਸਿੰਘ, ਸਾਹਿਲ ਪ੍ਰੀਤ ਸਿੰਘ ਅਤੇ ਅਰੂਸ਼ੀ ਨੇ ਕਾਂਸੇ ਦੇ ਤਮਗ਼ੇ ਹਾਸਲ ਕਰਕੇ ਆਪਣਾ ਅਤੇ ਸਕੂਲ ਦਾ ਮਾਣ ਵਧਾਇਆ ਹੈ | ਇਸ ਮੌਕੇ ਸਕੂਲ ਵਿਚ ਕਰਾਟੇ ਦੇ ਕੋਚ ਹਰਮੀਤ ਸਿੰਘ, ਹੋਰ ਖੇਡਾਂ ਦੇ ਕੋਚ ਨਵਕਿਰਨ ਸਿੰਘ ਅਤੇ ਦਵਿੰਦਰ ਸਿੰਘ ਨੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਸਕੂਲ ਦੇ ਪਿ੍ੰਸੀਪਲ ਮੈਡਮ ਧਰਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਉਚੇਚੇ ਤੌਰ 'ਤੇ ਉਤਸ਼ਾਹਤ ਕਰਕੇ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ 'ਤੇ ਸਕੂਲ ਦੇ ਪ੍ਰੈਜ਼ੀਡੈਂਟ ਪਰਮਵੀਰ ਅਨੰਦ ਅਤੇ ਡਾਇਰੈਕਟਰ ਗੌਰਵ ਅਨੰਦ ਨੇ ਵਿਦਿਆਰਥੀਆਂ ਦੀ ਇਸ ਉਪਲੱਬਧੀ ਦੀ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਭਲਾਈਪੁਰ ਨੇ ਭੁਪੇਸ਼ ਬਘੇਲ ਤੇ ਰਾਜਾ ਵੜਿੰਗ ਨਾਲ ਕੀਤੀ ਮੁਲਾਕਾਤ <br/> ਅਗਲੀ ਖ਼ਬਰ ਸਾਨੂੰ ਸਾਰਿਆਂ ਨੂੰ ਸ਼ਹੀਦਾਂ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦੈ-ਚੇਅਰਮੈਨ ਚੰਦੀ <br/>
Ad Position 24