ਚੌਂਕ ਮਹਿਤਾ, 31 ਮਈ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਰਹਿਨੁਮਾਈ ਹੇਠ ਜੂਨ '84 ਦੇ ਤੀਸਰੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਿੰਘਾਂ, ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਨੂੰ ਸਮਰਪਿਤ ਵੱਖ-ਵੱਖ ਨਗਰਾਂ ਵਿਚ ਕਰਵਾਏ ਜਾ ਰਹੇ ਕਥਾ ਕੀਰਤਨ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸ੍ਰੀ ਹਰਗੋਬਿੰਦ ਗੜ੍ਹ ਸਾਹਿਬ ਵਿਖੇ ਸ਼ਹੀਦੀ ਦੀਵਾਨ ਸਜਾਏ ਗਏ | ਦਮਦਮੀ ਟਕਸਾਲ ਦੇ ਹਜ਼ੂਰੀ ਰਾਗੀ ਭਾਈ ਗੁਰਲਾਲ ਸਿੰਘ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਇਲਾਹੀ ਬਾਣੀ ਅਤੇ ਬੀਰ ਰਸ ਵਾਲਾ ਸ਼ਬਦ ਕੀਰਤਨ ਸਰਵਣ ਕਰਵਾਇਆ ਗਿਆ | ਉਪਰੰਤ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਨੇ ਵੱਡੀ ਗਿਣਤੀ ਵਿਚ ਜੁੜ ਬੈਠੀਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ, ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੇ ਕਿਲੇ੍ਹ ਤੋਂ ਬਾਹਰ ਆਉਣ ਤੋਂ ਬਾਅਦ ਹਿੰਦੁਸਤਾਨ ਦੇ ਬਾਦਸ਼ਾਹ ਜਹਾਂਗੀਰ ਨਾਲ ਦਿੱਲੀ ਵਿਖੇ ਮੁਲਾਕਾਤ ਅਤੇ ਚੰਦੂ ਨੂੰ ਬਾਦਸ਼ਾਹ ਕੋਲੋਂ ਆਪਣੇ ਕਬਜ਼ੇ ਵਿਚ ਲੈ ਕੇ ਉਸ ਨੂੰ ਸਜ਼ਾ ਦੇਣ ਦੀ ਕਥਾ ਸੰਗਤਾਂ ਨੂੰ ਸਰਵਣ ਕਰਾਈ | ਮੰਚ ਸੰਚਾਲਨ ਪਿ੍ੰਸੀਪਲ ਗੁਰਦੀਪ ਸਿੰਘ ਰੰਧਾਵਾ ਨੇ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਅਜੀਤ ਸਿੰਘ ਮੁਖੀ ਤਰਨਾ ਦਲ ਮਹਿਤਾ, ਜਥੇਦਾਰ ਸੁਖਦੇਵ ਸਿੰਘ ਮੁੱਖ ਬੁਲਾਰਾ ਦਮਦਮੀ ਟਕਸਾਲ, ਭਾਈ ਜਸਵੰਤ ਸਿੰਘ ਮੁੱਖ ਗ੍ਰੰਥੀ, ਭਾਈ ਹਰਭਜਨ ਸਿੰਘ ਬੰਬੇ, ਸਰਪੰਚ ਕਸ਼ਮੀਰ ਸਿੰਘ ਮਹਿਤਾ ਭਾਈ ਜਤਿੰਦਰ ਸਿੰਘ ਲੱਧਾ ਮੁੰਡਾ, ਮਾਸਟਰ ਜੋਗਿੰਦਰ ਸਿੰਘ, ਪਿ੍ੰਸੀਪਲ ਸੁਖਵਿੰਦਰ ਸਿੰਘ ਧਾਲੀਵਾਲ, ਪ੍ਰੋਫੈਸਰ ਜੋਬਨਪ੍ਰੀਤ ਸਿੰਘ, ਸਵਿੰਦਰ ਸਿੰਘ ਬਾਠ, ਸਤਨਾਮ ਸਿੰਘ, ਹਰਗੋਪਾਲ ਸਿੰਘ, ਬਹਾਦਰ ਸਿੰਘ, ਬਲਜਿੰਦਰ ਸਿੰਘ ਰਾਜੂ ਕਿਤਾਬਾਂ ਵਾਲੇ, ਬਾਬਾ ਕਿਰਪਾ ਸਿੰਘ, ਭਾਈ ਪਵਿੱਤਰ ਸਿੰਘ, ਭਾਈ ਨਿਰਮਲ ਸਿੰਘ, ਭਾਈ ਸਵਿੰਦਰ ਸਿੰਘ, ਹਰਪਾਲ ਸਿੰਘ ਜੱਜ, ਰਮਨਬੀਰ ਸਿੰਘ ਲੱਧਾ ਮੁੰਡਾ, ਅੰਤਰਪ੍ਰੀਤ ਸਿੰਘ, ਡਾਕਟਰ ਕਿਰਪਾਲ ਸਿੰਘ, ਬਲਵਿੰਦਰ ਸਿੰਘ, ਭਾਈ ਕਰਮਜੀਤ ਸਿੰਘ, ਭਾਈ ਹਰਭਜਨ ਸਿੰਘ ਟੇਲਰ, ਭਾਈ ਸੁਖਵਿੰਦਰ ਸਿੰਘ ਮਕੈਨਿਕ ਅਤੇ ਹੋਰ ਬਹੁਤ ਸਾਰੀਆਂ ਸੰਗਤਾਂ ਹਾਜ਼ਰ ਸਨ |