01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸ. ਦੇਸਾ ਸਿੰਘ ਮਜੀਠੀਆ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 01-06-2025
ਮਜੀਠਾ, 31 ਮਈ (ਜਗਤਾਰ ਸਿੰਘ ਸਹਿਮੀ)-ਸ. ਦੇਸਾ ਸਿੰਘ ਮਜੀਠੀਆ ਪਬਲਿਕ ਸਕੂਲ ਮਜੀਠਾ ਵਿਖੇ ਵਿਦਿਆਰਥੀਆਂ ਨੂੰ ਗੁਰਬਾਣੀ ਤੇ ਸਿੱਖੀ ਮਰਿਆਦਾ ਨਾਲ ਜੋੜਨ ਦੀ ਵਿਲੱਖਣ ਪਹਿਲ ਕੀਤੀ ਗਈ | ਇਸ ਮੌਕੇ ਸਕੂਲ ਦੇ ਇੰਚਾਰਜ ਮੈਂਬਰ ਸੁਖਦੀਪ ਸਿੰਘ ਗਿੱਲ ਦੀ ਅਗਵਾਈ ਵਿਚ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੂੰ ਗੁਰਮਤਿ ਅਨੁਸਾਰ ਜੀਵਨ ਜਿਉਣ ਲਈ ਪ੍ਰੇਰਿਤ ਕਰਦਿਆਂ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਜਿਨ੍ਹਾਂ ਵਿਦਿਆਰਥੀਆਂ ਨੇ ਗੁਰਬਾਣੀ ਦੀਆਂ ਪਾਵਨ ਬਾਣੀਆਂ ਜਪੁਜੀ ਸਾਹਿਬ, ਰਹਿਰਾਸ ਸਾਹਿਬ, ਕੀਰਤਨ ਸੋਹਿਲਾ ਅਤੇ ਅਨੰਦ ਸਾਹਿਬ ਨੂੰ ਕੰਠ ਕੀਤਾ ਸੀ | ਇਨ੍ਹਾਂ ਵਿਦਿਆਰਥੀਆਂ ਨੂੰ 500-500 ਰੁਪਏ ਦੀ ਨਕਦ ਰਾਸ਼ੀ ਇਨਾਮ ਵਜੋਂ ਪ੍ਰਦਾਨ ਕੀਤੀ ਗਈ | ਇਸ ਦੇ ਨਾਲ ਹੀ ਜਪੁਜੀ ਸਾਹਿਬ ਕੰਠ ਕਰਨ ਵਾਲੇ ਵਿਦਿਆਰਥੀਆਂ ਨੂੰ 400 ਰੁਪਏ ਅਤੇ ਮੂਲ ਮੰਤਰ ਯਾਦ ਕਰਨ ਵਾਲਿਆਂ ਨੂੰ 200 ਰੁਪਏ ਦੇ ਇਨਾਮ ਨਾਲ ਸਨਮਾਨਿਤ ਕੀਤਾ ਗਿਆ | ਸੁਖਦੀਪ ਸਿੰਘ ਗਿੱਲ ਨੇ ਕਿਹਾ ਕਿ ਇਸ ਪਹਿਲ ਕਦਮੀ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਸਿੱਖੀ ਦੇ ਸਿਧਾਂਤਾਂ ਅਤੇ ਗੁਰਬਾਣੀ ਨਾਲ ਜੋੜਨਾ ਹੈ | ਪਿ੍ੰਸੀਪਲ ਅੰਮਿ੍ਤਬੀਰ ਕੌਰ, ਵਾਈਸ ਪਿ੍ੰਸੀਪਲ ਅਸਵਨੀ ਕੁਮਾਰ ਤੇ ਸਮੁੱਚੇ ਸਕੂਲ ਸਟਾਫ਼ ਨੇ ਇਸ ਪ੍ਰੇਰਣਾਦਾਇਕ ਉਪਰਾਲੇ ਦੀ ਸਰਾਹਨਾ ਕੀਤੀ | ਪਿ੍ੰਸੀਪਲ ਮੈਡਮ ਅੰਮਿ੍ਤਬੀਰ ਕੌਰ ਨੇ ਸੁਖਦੀਪ ਸਿੰਘ ਗਿੱਲ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਉਕਤ ਤੋਂ ਇਲਾਵਾ ਸਟਾਫ਼ ਮੈਂਬਰ ਤੇ ਵਿਦਿਅਰਥੀ ਸ਼ਾਮਲ ਸਨ |
Ad Position 22
No active advertisement
ਪਿਛਲੀ ਖ਼ਬਰ ਇੰਟਰਨੈਸ਼ਨਲ ਫ਼ਤਹਿ ਅਕੈਡਮੀ ਦੀ ਤਾਇਕਵਾਂਡੋ ਟੀਮ ਨੇ ਤਗਮੇ ਜਿੱਤ ਕੇ ਰਚਿਆ ਇਤਿਹਾਸ ਅਗਲੀ ਖ਼ਬਰ ਦਮਦਮੀ ਟਕਸਾਲ ਵਲੋਂ ਮਹਿਤਾ ਚੌਂਕ ਦੇ ਗੁਰਦੁਆਰਾ ਸ੍ਰੀ ਹਰਗੋਬਿੰਦ ਗੜ੍ਹ ਸਾਹਿਬ ਵਿਖੇ ਸ਼ਹੀਦੀ ਦੀਵਾਨ ਸਜਾਏ <br/>
Ad Position 24