ਜੰਡਿਆਲਾ ਗੁਰੂ, 31 ਮਈ (ਪ੍ਰਮਿੰਦਰ ਸਿੰਘ ਜੋਸਨ)-ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਮਨਜੀਤ ਸਿੰਘ ਰਟੌਲ ਦੀ ਅਗਵਾਈ ਹੇਠ ਸਕੂਲ ਆਫ਼ ਐਮੀਨੈਂਸ (ਲੜਕੀਆਂ) ਜੰਡਿਆਲਾ ਗੁਰੂ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਡਾ. ਮਨਜੀਤ ਸਿੰਘ ਰਟੌਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਦਿਆਰਥੀ ਜੀਵਨ ਵਿਚ ਚੰਗੀ ਸਿੱਖਿਆ ਤੇ ਪਰਸਨੈਲਿਟੀ ਡਿਵੈਲਪਮੈਂਟ ਦਾ ਅਹਿਮ ਰੋਲ ਹੈ ਅਤੇ ਸਿਹਤਮੰਦ ਹੋਣ ਦਾ ਮਤਲਬ ਕੇਵਲ ਸ਼ਰੀਰਿਕ ਨਹੀਂ ਸਗੋਂ ਮਾਨਸਿਕ ਰੂਪ ਵਿਚ ਵੀ ਤੰਦਰੁਸਤ ਹੋਣਾ ਹੈ | ਉਨ੍ਹਾਂ ਇਸਦੇ ਨਾਲ ਹੀ ਬੱਚਿਆਂ ਨੂੰ ਮੋਬਾਈਲ ਦੀ ਜ਼ਿਆਦਾ ਵਰਤੋਂ ਤੇ ਦੁਰਵਰਤੋਂ ਬਾਰੇ ਸਚੇਤ ਰਹਿਣ ਦੀ ਪ੍ਰੇਰਨਾ ਦਿੱਤੀ ਅਤੇ ਸਕੂਲੀ ਲੜਕੀਆਂ ਨੂੰ ਖੇਡਾਂ, ਖਾਸ ਕਰਕੇ ਰਵਾਇਤੀ ਖੇਡਾਂ ਵਿਚ ਭਾਗ ਲੈਣ ਲਈ ਕਿਹਾ | ਇਸ ਮੌਕੇ ਪਿ੍ੰਸੀਪਲ ਜਤਿੰਦਰ ਕੌਰ ਨੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਟੌਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਵਿਚ ਅਜਿਹੇ ਲੈਕਚਰ ਕਰਵਾਉਣ ਦਾ ਮੁੱਖ ਮਕਸਦ ਵਿਦਆਰਥੀਆਂ ਵਿਚ ਸਿਹਤਮੰਦ ਜੀਵਨ ਜਿਊਣ ਦੀ ਪ੍ਰੇਰਨਾ ਦੇ ਨਾਲ-ਨਾਲ ਬੱਚਿਆਂ ਦਾ ਸਰਵਪੱਖੀ ਵਿਕਾਸ ਹੈ | ਇਸ ਮੌਕੇ ਚੰਗੇ ਸਕੂਲੀ ਵਿਦਆਰਥੀਆਂ ਨੂੰ ਵਧੀਆ ਕਾਰਗੁਜ਼ਾਰੀ ਲਈ ਇਨਾਮ ਵੀ ਵੰਡੇ ਗਏ | ਇਸ ਮੌਕੇ ਸਕੂਲ ਹੈਲਥ ਟੀਮ ਦੇ ਮੈਡੀਕਲ ਅਫ਼ਸਰ ਡਾ. ਐੱਸ. ਪੀ. ਸਿੰਘ, ਬਲਾਕ ਐਜੂਕੇਟਰ ਸੌਰਵ ਸ਼ਰਮਾ, ਸਕੂਲ ਦੇ ਅਧਿਆਪਕ ਤੇ ਬੱਚਿਆਂ ਦੇ ਮਾਪੇ ਵੀ ਮੌਜੂਦ ਸਨ |