06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸ੍ਰੀ ਕਲਗੀਧਰ ਪਬਲਿਕ ਸਕੂਲ 'ਚ ਸ਼ਹੀਦੀ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 02-06-2025
ਬਾਬਾ ਬਕਾਲਾ ਸਾਹਿਬ, (ਸ਼ੇਲਿੰਦਰਜੀਤ ਸਿੰਘ ਰਾਜਨ)-ਦਸਮੇਸ਼ ਵਿਦਿਅਕ ਸੰਸਥਾ ਬਾਬਾ-ਬਕਾਲਾ ਸਾਹਿਬ ਅਤੇ ਦਸਮੇਸ਼ ਵਿਦਿਅਕ ਸੰਸਥਾ ਮਹਿਤਾ ਚੌਂਕ ਦੇ ਪ੍ਰਮੁੱਖ ਅਦਾਰੇ ਸ੍ਰੀ ਕਲਗੀਧਰ ਪਬਲਿਕ ਸਕੂਲ, ਬੁਤਾਲਾ ਵਿਚ ਸਿੱਖਾਂ ਦੇ ਪੰਜਵੇਂ ਗੁਰੂ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਬੱਚਿਆਂ ਵਲੋਂ ਸ਼ਬਦ ਗਾਇਨ, ਕਵਿਤਾ ਅਤੇ ਲੈਕਚਰ ਪੇਸ਼ ਕੀਤੇ ਗਏ | ਇਸ ਮੌਕੇ 'ਤੇ ਬੱਚਿਆਂ ਨੇ ਆਪਣੀਆਂ-ਆਪਣੀਆਂ ਪੇਸ਼ਕਾਰੀਆਂ ਦੇ ਕੇ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਯਾਦ ਕੀਤਾ ਅਤੇ ਪ੍ਰਣਾਮ ਕੀਤਾ | ਇਸ ਮੌਕੇ ਸਕੂਲ ਡਾਇਰੈਕਟਰ ਪਿ੍ੰਸੀਪਲ ਮੈਡਮ ਮਨਜੀਤ ਕੌਰ ਵਾਲੀਆ ਅਤੇ ਸਮੂਹ ਸਟਾਫ ਹਾਜ਼ਰ ਰਿਹਾ ਅਤੇ ਮੈਡਮ ਰਜਵੰਤ ਕੌਰ ਪੱਲ੍ਹਾ ਨੇ ਗੁਰੂ ਸਾਹਿਬ ਜੀ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਾਨੂੰ ਗੁਰੂ ਜੀ ਅਦੁੱਤੀ ਸ਼ਹਾਦਤ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ ਅਤੇ ਵੱਧ ਤੋਂ ਵੱਧ ਸਤਿਕਾਰ ਕਰਨਾ ਚਾਹੀਦਾ ਹੈ |
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ
ਸਠਿਆਲਾ, (ਜਗੀਰ ਸਿੰਘ ਸਫਰੀ)-ਗੁਰਦੁਆਰਾ ਨਾਨਕਸਰ ਸਾਹਿਬ ਸਠਿਆਲਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਗਤਾਂ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇੇ ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਉਣ ਉਪਰੰਤ ਮੁੱਖ ਗਿਆਨੀ ਬੂਟਾ ਸਿੰਘ ਵਲੋਂ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਬਾਰੇ ਸੰਗਤਾਂ ਨੂੰ ਚਾਨਣਾ ਪਾਉਂਦਿਆਂ ਉਨ੍ਹਾਂ ਨੇ ਪੰਚਮ ਪਾਤਸ਼ਾਹ ਜੀ ਤੱਤੀ ਤਵੀ 'ਤੇ ਬੈਠ ਕੇ ਅਕਾਲ ਪੁਰਖ ਦਾ ਭਾਣਾ ਮੰਨ ਕੇ ਦਿੱਤੀ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਸਤਿਗੁਰਾਂ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਸਿੱਖ ਸੰਗਤ ਨੂੰ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਤੇ ਮੁੱਖ ਗਿਆਨੀ ਬੂਟਾ ਸਿੰਘ ਵਲੋਂ ਗੁ: ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਗੁ: ਸਾਹਿਬ ਦੇ ਪ੍ਰਧਾਨ ਗੁਰਚਰਨ ਸਿੰਘ, ਕੇਵਲ ਸਿੰਘ ਬੱਲ, ਹਰਜਿੰਦਰ ਸਿੰਘ ਪਿੰਟੂ, ਨਿਰਮਲ ਸਿੰਘ, ਗੁਲਜ਼ਾਰ ਸਿੰਘ, ਕਰਨੈਲ ਸਿੰਘ, ਰੋਬਮ ਸਿੰਘ, ਗੁਰਮੀਤ ਸਿੰਘ, ਰਣਜੀਤ ਸਿੰਘ, ਪਰਮਜੀਤ ਸਿੰਘ ਆਦਿ ਵਲੋਂ ਘੁੰਗਣੀਆਂ ਦਾ ਪ੍ਰਸ਼ਾਦ ਤੇ ਠੰਢੇ ਮਿੱਠੇ ਜਲ ਦੀ ਛਬੀਲ ਸੰਗਤਾਂ ਨੂੰ ਛਕਾਈ ਗਈ |
ਗੁਰਦੁਆਰਾ ਨਹਿਰ ਸਾਹਿਬ ਅਟੱਲਗੜ੍ਹ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਅਟਾਰੀ, (ਗੁਰਦੀਪ ਸਿੰਘ ਅਟਾਰੀ, ਰਾਜਿੰਦਰ ਸਿੰਘ ਰੂਬੀ)-ਕੌਮਾਂਤਰੀ ਅਟਾਰੀ ਹਾਈਵੇ ਤੋਂ ਪਿੰਡ ਬੱਚੀਵਿੰਡ ਨੂੰ ਜਾਂਦੀ ਸੜਕ 'ਤੇ ਸਥਿਤ ਗੁਰਦੁਆਰਾ ਨਹਿਰ ਸਾਹਿਬ ਅਟੱਲਗੜ੍ਹ ਵਿਖੇ ਪੰਜਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਰਾਗੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਜਥੇ, ਗੁਲਜ਼ਾਰ ਸਿੰਘ ਰਣੀਕੇ ਅਤੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ | ਸਾਬਕਾ ਮੰਤਰੀ ਜਥੇ. ਗੁਲਜ਼ਾਰ ਸਿੰਘ ਰਣੀਕੇ ਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਜਸਬੀਰ ਸਿੰਘ ਖਾਲਸਾ ਅਟਾਰੀ ਨੇ ਸੰਗਤਾਂ ਨੂੰ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਜੀਵਨੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਤੇ ਅਤੁੱਟ ਲੰਗਰ ਵਰਤਾਏ ਗਏ | ਇਸ ਮੌਕੇ ਜੈਪਾਲ ਸਿੰਘ ਹਰਦੋ ਰਤਨ, ਪੀ.ਏ ਵਿਜੇ ਸਿੰਘ ਰਣੀਕੇ, ਕੁਲਜੀਤ ਸਿੰਘ ਗੋਲਡੀ, ਜਥੇ. ਜਸਬੀਰ ਸਿੰਘ ਅਟਾਰੀ, ਸਾਬਕਾ ਸਰਪੰਚ ਨਰੇਸ਼ ਕੁਮਾਰ, ਹਰਜੋਧ ਸਿੰਘ ਅਟਾਰੀ, ਨਿਸ਼ਾਨ ਸਿੰਘ, ਬਚਿੱਤਰ ਸਿੰਘ ਕੈਪਟਨ, ਇਕਬਾਲ ਸਿੰਘ ਪੰਨੂ, ਮੁਖਤਾਰ ਸਿੰਘ, ਚਰਨ ਸਿੰਘ, ਪ੍ਰਤਾਪ ਸਿੰਘ, ਪਹਿਲਵਾਨ ਗੁਲਜਾਰ ਸਿੰਘ, ਪਾਲ ਸਿੰਘ, ਗੁਰਮੀਤ ਸਿੰਘ, ਹਰਪਾਲ ਸਿੰਘ, ਮਨਜਿੰਦਰ ਸਿੰਘ ਧਨੋਆ, ਬਾਬਾ ਭਜਨ ਸਿੰਘ, ਰਣਜੀਤ ਸਿੰਘ ਅਤੇ ਪ੍ਰਬੰਧਕਾਂ ਵੱਲੋਂ ਸਾਬਕਾ ਵਜ਼ੀਰ ਜਥੇ. ਗੁਲਜ਼ਾਰ ਸਿੰਘ ਰਣੀਕੇ, ਜਥੇ. ਭਜਨ ਸਿੰਘ, ਮਨਦੀਪ ਸਿੰਘ ਅਟਾਰੀ, ਦਿਲਜੀਤ ਸਿੰਘ ਤੇ ਰਾਗੀ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਨੇ ਹਮੇਸ਼ਾ ਲੋਕਾਂ ਤੇ ਦੇਸ਼ ਨੂੰ ਤੋੜਨ ਦਾ ਕੀਤਾ ਕੰਮ- ਹਰਦੀਪ ਸਿੰਘ ਗਿੱਲ ਅਗਲੀ ਖ਼ਬਰ ਸੱਤਾ 'ਚ ਆਉਣ ਤੋਂ ਪਹਿਲਾਂ 'ਆਪ' ਨੇ ਕੀਤੇ ਵਾਅਦੇ ਪੂਰੇ ਨਹੀਂ ਕੀਤੇ- ਮਜੀਠੀਆ
Ad Position 24