06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਕਾਂਗਰਸ ਨੇ ਹਮੇਸ਼ਾ ਲੋਕਾਂ ਤੇ ਦੇਸ਼ ਨੂੰ ਤੋੜਨ ਦਾ ਕੀਤਾ ਕੰਮ- ਹਰਦੀਪ ਸਿੰਘ ਗਿੱਲ

Ad Position 21
No active advertisement
ਅਜੀਤ ਡੈਸਕ 02-06-2025

ਜੰਡਿਆਲਾ ਗੁਰੂ, 1 ਜੂਨ (ਹਰਜਿੰਦਰ ਸਿੰਘ ਕਲੇਰ)-ਭਾਰਤੀ ਜਨਤਾ ਪਾਰਟੀ ਐੱਸ. ਸੀ. ਮੋਰਚਾ ਦੇ ਸੂਬਾ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਹਰਦੀਪ ਸਿੰਘ ਗਿੱਲ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵਲੋਂ ਭਾਜਪਾ ਤੇ ਆਰ. ਐੱਸ. ਐੱਸ. ਖਿਲਾਫ਼ ਕੀਤੀ ਟਿੱਪਣੀ 'ਤੇ ਪਲਟਵਾਰ ਕਰਦਿਆਂ ਕਿਹਾ ਕਿ ਕਾਂਗਰਸ ਨੇ ਹਮੇਸ਼ਾਂ ਲੋਕਾਂ ਅਤੇ ਦੇਸ਼ ਨੂੰ ਤੋੜਨ ਦਾ ਕੰਮ ਕੀਤਾ ਭਾਜਪਾ ਤੇ ਆਰ. ਐੱਸ. ਐੱਸ. ਨੇ ਲੋਕਾਂ ਨੂੰ ਜੋੜ ਕੇ ਰੱਖਣ ਦੀ ਵਿਚਾਰਧਾਰਾ ਨੂੰ ਅਪਣਾਇਆ | ਹਰਦੀਪ ਸਿੰਘ ਗਿੱਲ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਸਵਾਲ ਕਰਦਿਆਂ ਕਿਹਾ ਕਿ ਜੇਕਰ ਸ੍ਰੀ ਅਕਾਲ ਤਖਤ ਸਾਹਿਬ 'ਤੇ ਟੈਂਕਾਂ ਤੋਪਾਂ ਨਾਲ ਹਮਲਾ ਕਰਨ ਵਾਲੀ ਕਾਂਗਰਸ ਪਾਰਟੀ 1984 ਤੋਂ ਬਾਅਦ ਤਿੰਨ ਵਾਰ ਪੰਜਾਬ ਵਿਚ ਸਰਕਾਰ ਬਣਾ ਸਕਦੀ ਹੈ ਤਾਂ ਭਾਜਪਾ ਕਿਉਂ ਨਹੀਂ | ਸ. ਗਿੱਲ ਨੇ ਕਿਹਾ ਕਿ ਸੰਵਿਧਾਨਿਕ ਤਾਕਤਾਂ ਦੀ ਦੁਰਵਰਤੋਂ ਕਰਦਿਆਂ ਕਾਂਗਰਸ ਨੇ ਕਈ ਵਾਰ ਪੰਜਾਬ ਵਿਚ ਸਰਕਾਰਾਂ ਤੋੜੀਆਂ ਤੇ ਲੋਕਤੰਤਰ ਦਾ ਜਨਾਜ਼ਾ ਕੱਢਿਆ | ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਤੇ ਕਾਂਗਰਸ ਸੰਵਿਧਾਨ ਨੂੰ ਢਾਲ ਬਣਾ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ | ਸੰਵਿਧਾਨ ਨਿਰਮਾਤਾ ਡਾਕਟਰ ਬੀ. ਆਰ. ਅੰਬੇਡਕਰ ਨੂੰ ਸਭ ਤੋਂ ਵੱਧ ਅਪਮਾਨਿਤ ਅਤੇ ਜ਼ਲੀਲ ਕਾਂਗਰਸ ਨੇ ਕੀਤਾ | ਪਹਿਲੀ ਗ਼ੈਰ ਕਾਂਗਰਸੀ ਸਰਕਾਰ ਵਿਚ ਭਾਜਪਾ ਦੀ ਸਿਫਾਰਿਸ਼ 'ਤੇ ਬਾਬਾ ਸਾਹਿਬ ਨੂੰ ਭਾਰਤ ਰਤਨ ਦੀ ਉਪਾਧੀ ਦਿੱਤੀ ਗਈ | ਜਦਕਿ ਸੰਵਿਧਾਨ ਤੇ ਸੰਵਿਧਾਨ ਨਿਰਮਾਤਾ ਡਾ. ਅੰਬੇਡਕਰ ਦਾ ਮਾਨ ਸਨਮਾਨ ਭਾਜਪਾ ਦੀ ਸਰਕਾਰ ਵਿਚ ਹੋਇਆ |

Ad Position 22
No active advertisement
ਪਿਛਲੀ ਖ਼ਬਰ ਐੱਨ. ਸੀ. ਸੀ. ਕੈਂਪ ਦੌਰਾਨ ਥਲ ਸੈਨਾ ਕੈਂਪ ਦੀ ਚੋਣ ਉਪਰੰਤ ਕੈਡਿਟਾਂ ਦੀ ਤਿਆਰੀ ਜਾਰੀ ਅਗਲੀ ਖ਼ਬਰ ਸ੍ਰੀ ਕਲਗੀਧਰ ਪਬਲਿਕ ਸਕੂਲ 'ਚ ਸ਼ਹੀਦੀ ਦਿਹਾੜਾ ਮਨਾਇਆ
Ad Position 24