ਬਾਬਾ ਬਕਾਲਾ ਸਾਹਿਬ, 2 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-'ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਅਤੇ ਆਸ ਪਾਸ ਖੇਤਰ ਵਿਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਪੁਲਿਸ-ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਨਸ਼ਿਆਂ ਦੇ ਮਾਮਲੇ ਵਿਚ ਕਿਸੇ ਦਾ ਵੀ ਲਿਹਾਜ ਨਹੀਂ ਹੋਵੇਗਾ |' ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੱਥੇ ਸ੍ਰੀ ਧਰਮਿੰਦਰ ਕਲਿਆਣ ਸੀਨੀਅਰ ਉਪ ਕਪਤਾਨ ਪੁਲਿਸ ਬਾਬਾ ਬਕਾਲਾ ਸਾਹਿਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਇਸ ਮੌਕੇ ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਦੇ ਵਾਇਸ ਚੇਅਰਮੈਨ ਬਾਬਾ ਰਿੰਕੂ ਸਾਈਾ ਸਠਿਆਲਾ ਵਲੋਂ ਡੀ.ਐੱਸ.ਪੀ. ਧਰਮਿੰਦਰ ਕਲਿਆਣ ਨੂੰ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਵਧੀਆ ਸੇਵਾਵਾਂ ਨਿਭਾਉਣ ਬਦਲੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਅਤੇ ਕਿਹਾ ਕਿ ਨਸ਼ਿਆਂ ਦੇ ਖਿਲਾਫ਼ ਵਿੱਢੀ ਮੁਹਿੰਮ ਤਹਿਤ ਗੁਰੂ ਗਿਆਨ ਨਾਥ ਵਾਲਮੀਕੀ ਧਰਮ ਸਮਾਜ ਪੂਰੀ ਤਰ੍ਹਾਂ ਪੁਲਿਸ-ਪ੍ਰਸ਼ਾਸਨ ਦੇ ਨਾਲ ਹੈ | ਇਸ ਮੌਕੇ ਪ੍ਰਧਾਨ ਗੁਰਦਿਆਲ ਸਿੰਘ ਬਾਬਾ ਬਕਾਲਾ ਸਾਹਿਬ ਤੇ ਹੋਰ ਹਾਜ਼ਰ ਸਨ |
ਨਸ਼ਿਆਂ ਦੇ ਮਾਮਲੇ ਵਿਚ ਕਿਸੇ ਦਾ ਲਿਹਾਜ਼ ਨਹੀਂ ਹੋਵੇਗਾ- ਡੀ. ਐੱਸ. ਪੀ.
ਅਜੀਤ ਡੈਸਕ
03-06-2025