15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਜੇ. ਪੀ. ਐੱਮ. ਓ. ਵਲੋਂ ਥਾਣਾ ਅਜਨਾਲਾ ਮੂਹਰੇ ਧਰਨਾ

Ad Position 21
No active advertisement
ਅਜੀਤ ਡੈਸਕ 03-06-2025

ਅਜਨਾਲਾ, 2 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਨੌਜਵਾਨ ਆਗੂ ਜੱਗਾ ਸਿੰਘ ਡੱਲਾ ਉੱਪਰ ਕਾਤਲਾਨਾ ਹਮਲਾ ਕਰਨ ਵਾਲੇ ਹਮਲਾਵਰਾਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਅੱਜ ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ (ਜੇ. ਪੀ. ਐੱਮ. ਓ.) ਦੇ ਸੈਂਕੜੇ ਕਾਰਕੁੰਨਾਂ ਵਲੋਂ ਸਥਾਨਕ ਕਸਬੇ ਦੇ ਬਾਜ਼ਾਰਾਂ ਵਿਚ ਰੋਹ ਭਰਪੂਰ ਮਾਰਚ ਕਰਨ ਉਪਰੰਤ ਥਾਣਾ ਅਜਨਾਲਾ ਮੂਹਰੇ ਧਰਨਾ ਲਗਾਇਆ ਗਿਆ | ਮੁਜ਼ਾਹਰਾਕਾਰੀ ਪੰਜਾਬ ਸਰਕਾਰ ਮੁਰਦਾਬਾਦ, ਪੁਲਿਸ, ਰਾਜਸੀ, ਗੁੰਡਾ ਗੱਠਜੋੜ ਮੁਰਦਾਬਾਦ, ਜੱਗਾ ਸਿੰਘ 'ਤੇ ਹਮਲਾ ਕਰਨ ਵਾਲਿਆਂ ਨੂੰ ਗਿ੍ਫ਼ਤਾਰ ਕਰੋ ਆਦਿ ਬੁਲੰਦ ਆਵਾਜ਼ ਵਿਚ ਨਾਅਰੇ ਲਗਾਉਂਦੇ ਹੋਏ ਥਾਣੇ ਮੂਹਰੇ ਪਹੁੰਚੇ | ਜਥੇਬੰਦੀਆਂ ਦੇ ਆਗੂ ਵਿਰਸਾ ਸਿੰਘ ਟਪਿਆਲਾ, ਮੁਖਤਾਰ ਸਿੰਘ ਮੁਹਾਵਾ, ਬਲਦੇਵ ਸਿੰਘ ਸੈਦਪੁਰ, ਬਾਬਾ ਅਰਜਨ ਸਿੰਘ ਹੁਸ਼ਿਆਰ ਨਗਰ, ਬੀਬੀ ਅਜੀਤ ਕੌਰ ਕੋਟ ਰਜਾਦਾ ਅਤੇ ਗੁਰਜੰਟ ਸਿੰਘ ਮੁੱਛਲ ਆਦਿ ਆਗੂਆਂ ਦੀ ਅਗਵਾਈ ਹੇਠ ਪੁਲਿਸ ਥਾਣਾ ਅਜਨਾਲਾ ਸਾਹਮਣੇ ਲਗਾਏ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ, ਗੁਰਮੇਜ ਸਿੰਘ ਤਿੰਮੋਵਾਲ, ਟਹਿਲ ਸਿੰਘ ਚੇਤਨਪੁਰਾ, ਸਰਬਜੀਤ ਸਿੰਘ ਹੈਰੀ ਤੇ ਸਤਵਿੰਦਰ ਸਿੰਘ ਓਠੀਆਂ ਆਦਿ ਆਗੂਆਂ ਨੇ ਕਿਹਾ ਕਿ ਸਰਕਾਰੀ ਅਤੇ ਪੁਲਿਸ ਦੀ ਸ਼ਹਿ ਪ੍ਰਾਪਤ ਸਮਾਜ ਵਿਰੋਧੀ ਅਨਸਰਾਂ ਵਲੋਂ ਨੌਜਵਾਨ ਆਗੂ ਜੱਗਾ ਸਿਘ ਡੱਲਾ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਕਾਤਲਾਨਾ ਹਮਲਾ ਕੀਤਾ, ਜਿਸ ਵਿਚ ਉਸ ਦੇ ਗੰਭੀਰ ਸੱਟਾਂ ਲੱਗੀਆਂ ਅਤੇ ਉਹ ਕਈ ਦਿਨ ਗੁਰੂ ਨਾਨਕ ਦੇਵ ਹਸਪਤਾਲ ਅੰਮਿ੍ਤਸਰ ਵਿਖੇ ਜੇਰੇ ਇਲਾਜ ਰਿਹਾ, ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਜਥੇਬੰਦੀ ਵਲੋਂ ਅਜਨਾਲਾ ਪੁਲਿਸ ਖ਼ਿਲਾਫ਼ ਸੰਘਰਸ਼ ਵਿੱਢ ਦਿੱਤਾ ਜਿਸ ਦਾ ਸਦਕਾ ਹਮਲਾਵਰਾਂ ਉੱਪਰ ਇਰਾਦਾ ਕਤਲ ਦਾ ਮੁਕੱਦਮਾ ਦਰਜ ਹੋਇਆ ਅਤੇ 2 ਹਮਲਾਵਰ ਪੁਲਿਸ ਕੋਲ ਗਿ੍ਫ਼ਤਾਰ ਕਰਵਾਏ ਗਏ | ਉਨ੍ਹਾਂ ਦੱਸਿਆ ਕਿ ਡੀ.ਐੱਸ.ਪੀ. ਅਜਨਾਲਾ ਤੇ ਐੱਸ.ਐੱਸ.ਪੀ. ਅੰਮਿ੍ਤਸਰ ਦਿਹਾਤੀ ਇਹ ਭਰੋਸਾ ਦਿੰਦੇ ਰਹੇ ਕਿ ਮੁਲਜ਼ਮਾਂ ਨੂੰ ਛੱਡਿਆ ਨਹੀਂ ਜਾਵੇਗਾ ਤੇ ਉਨ੍ਹਾਂ ਦੀ ਗਿ੍ਫ਼ਤਾਰੀ ਪਾ ਦਿੱਤੀ ਗਈ ਹੈ, ਪਰ ਸਿਆਸੀ ਦਖ਼ਲ ਕਾਰਨ ਦੋਵੇਂ ਹਮਲਾਵਰ ਪੁਲਿਸ ਵਲੋਂ ਰਿਹਾਅ ਕਰ ਦਿੱਤੇ ਗਏ | ਉਕਤ ਆਗੂਆਂ ਨੇ ਕਿਹਾ ਕਿ ਜੱਗਾ ਸਿੰਘ 'ਤੇ ਹਮਲਾ ਕਰਨ ਵਾਲੇ ਸਾਰੇ ਦੋਸ਼ੀਆਂ ਦੀ ਗਿ੍ਫ਼ਤਾਰੀ ਹੋਣ ਤੱਕ ਰੋਸ ਧਰਨਾ ਜਾਰੀ ਰੱਖਿਆ ਜਾਵੇਗਾ | ਇਸ ਮੌਕੇ ਗੁਰਨਾਮ ਸਿੰਘ ਉਮਰਪੁਰਾ, ਕੁਲਵੰਤ ਸਿੰਘ ਮੱਲੂਨੰਗਲ, ਦੇਸਾ ਸਿੰਘ ਭਿੰਡੀਆਂ, ਹਰਭਜਨ ਸਿੰਘ ਟਰਪਈ, ਸੁੱਚਾ ਸਿੰਘ ਵੇਗੇਵਾਲ, ਸੁਰਜੀਤ ਸਿੰਘ ਭੂਰੇਗਿੱਲ, ਗੁਰਪਾਲ ਗਿੱਲ, ਹਰਨੇਕ ਸਿੰਘ ਨੇਪਾਲ, ਸੁਖਦੇਵ ਸਿੰਘ ਸੰਤੂਨੰਗਲ, ਨਿਰੰਜਨ ਸਿੰਘ ਦਬੁਰਜੀ, ਨਿੰਦਰ ਸਿੰਘ, ਗੁਰਮੇਜ ਸਿੰਘ ਅਦਲੀਵਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਰਮਦਾਸ ਦੀਆਂ ਆਉਣ ਵਾਲੀਆਂ ਚੋਣਾਂ 'ਚ ਕਾਂਗਰਸ ਸ਼ਾਨ ਨਾਲ ਜਿੱਤ ਪ੍ਰਾਪਤ ਕਰੇਗੀ- ਕੰਵਰਪ੍ਰਤਾਪ ਅਜਨਾਲਾ ਅਗਲੀ ਖ਼ਬਰ ਜੱਗਾ ਸਿੰਘ ਡੱਲਾ 'ਤੇ ਹਮਲਾ ਕਰਨ ਵਾਲੇ ਦੋਸ਼ੀਆਂ ਦੀ ਗਿ੍ਫ਼ਤਾਰੀ ਹੋਣ ਤੱਕ ਧਰਨਾ ਜਾਰੀ ਰੱਖਿਆ ਜਾਵੇਗਾ ਜੇ. ਪੀ. ਐੱਮ...
Ad Position 24