15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਨਗਰ ਕੌਂਸਲ ਰਮਦਾਸ ਦੀਆਂ ਆਉਣ ਵਾਲੀਆਂ ਚੋਣਾਂ 'ਚ ਕਾਂਗਰਸ ਸ਼ਾਨ ਨਾਲ ਜਿੱਤ ਪ੍ਰਾਪਤ ਕਰੇਗੀ- ਕੰਵਰਪ੍ਰਤਾਪ ਅਜਨਾਲਾ

Ad Position 21
No active advertisement
ਅਜੀਤ ਡੈਸਕ 03-06-2025

ਰਮਦਾਸ, 2 ਜੂਨ (ਜਸਵੰਤ ਸਿੰਘ ਵਾਹਲਾ)-ਮਾਨ ਸਰਕਾਰ ਨੇ ਆਪਣੇ ਤਿੰਨ ਸਾਲ ਦੇ ਰਾਜ ਦੌਰਾਨ ਪੰਜਾਬ ਦੇ ਲੋਕਾਂ ਨੂੰ ਜੋ ਗਾਰੰਟੀਆਂ ਦਿੱਤੀਆਂ ਸਨ ਇਕ ਵੀ ਪੂਰੀ ਨਹੀਂ ਕੀਤੀ, ਜਿਸ ਕਰ ਕੇ ਪੰਜਾਬ ਦੇ ਸੂਝਵਾਨ ਲੋਕਾਂ ਦਾ 'ਆਪ' ਸਰਕਾਰ ਤੋਂ ਦੁਖੀ ਹੋ ਚੁੱਕੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਜ਼ਿਲ੍ਹਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ ਤੇ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਪ੍ਰਧਾਨ ਦਿਲਬਾਗ ਸਿੰਘ ਰਮਦਾਸ ਦੇ ਗ੍ਰਹਿ ਵਿਖੇ ਕਾਂਗਰਸੀਆਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤੇ | ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਮਾਨ ਸਰਕਾਰ ਦੇ ਰਾਜ ਦੌਰਾਨ ਸ਼ਰੇਆਮ ਲੁੱਟਾਂ-ਖੋਹਾਂ, ਕਤਲ ਤੇ ਗੈਂਗਸਟਰ ਫਿਰੌਤੀਆਂ ਮੰਗ ਰਹੇ ਹਨ, ਜਿਸ ਕਰਕੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਨਸ਼ਾ ਸ਼ਰੇਆਮ ਵਿੱਕ ਰਿਹਾ ਹੈ ਤੇ ਪੰਜਾਬ ਦੀ ਜਵਾਨੀ ਇਸ ਨਸ਼ੇ ਦੀ ਗਲਤਾਨ ਵਿਚ ਦਿਨੋ-ਦਿਨ ਫਸਦੀ ਜਾ ਰਹੀ ਹੈ | ਉਨ੍ਹਾਂ ਕਿਹਾ 'ਆਪ' ਸਰਕਾਰ ਨੇ ਪੰਜਾਬ ਦਾ ਕੋਈ ਵਿਕਾਸ ਨਹੀਂ ਕੀਤਾ ਸਗੋਂ ਪੰਜਾਬ ਨੂੰ ਕਰਜ਼ਾਈ ਕਰਕੇ ਰੱਖ ਦਿੱਤਾ ਹੈ | ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਕਿਹਾ ਕਿ ਆਉਣ ਵਾਲੀ ਨਗਰ ਕੌਂਸਲ ਰਮਦਾਸ ਦੀ ਚੋਣ ਦੀਆਂ ਹੁਣ ਤੋਂ ਹੀ ਤਿਆਰੀਆਂ ਕਰ ਲੈਣ ਤਾਂ ਜੋ ਚੋਣਾਂ ਦੌਰਾਨ ਕਾਂਗਰਸ ਸ਼ਾਨ ਨਾਲ ਜਿੱਤ ਹਾਸਲ ਕਰ ਸਕੇ | ਇਸ ਮੌਕੇ ਬਲਾਕ ਪ੍ਰਧਾਨ ਤੇ ਨਗਰ ਕੌਂਸਲ ਰਮਦਾਸ ਦੇ ਪ੍ਰਧਾਨ ਗੁਰਪਾਲ ਸਿੰਘ ਸਿੰਧੀ, ਪੀ. ਏ. ਇੰਦਰਜੀਤ ਸਿੰਘ, ਐਡਵੋਕੇਟ ਰਾਕੇਸ਼ ਚੰਦਰ ਕਾਠੀਆ, ਸ਼ਹਿਰੀ ਪ੍ਰਧਾਨ ਜਗਦੀਪ ਸਿੰਘ ਸੋਨੂੰ ਵਾਹਲਾ, ਕੌਂਸਲਰ ਬੂਟੀ ਰਾਮ, ਕੌਂਸਲਰ ਵਿਸ਼ਾਲ ਕਾਠੀਆ, ਬਿੱਟੂ ਭੰਡਾਰੀ, ਖ਼ਜ਼ਾਨ ਸਿੰਘ, ਪ੍ਰਦੀਪ ਕੁਮਾਰ, ਕਾਲਾ, ਬਲਜਿੰਦਰ, ਹਰਦਿਆਲ, ਇੰਦਰਜੀਤ, ਰੋਹਨ ਕੁਮਾਰ, ਹਰਬੰਸ ਲਾਲ ਤੇ ਜਸਪਾਲ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਐਕਸਾਈਜ਼ ਵਿਭਾਗ ਵਲੋਂ ਪਿੰਡ ਬਲੜ੍ਹਵਾਲ ਤੇ ਕਮਾਲਪੁਰ ਦੇ ਜੰਗਲ 'ਚੋਂ ਲਾਹਣ ਬਰਾਮਦ ਅਗਲੀ ਖ਼ਬਰ ਜੇ. ਪੀ. ਐੱਮ. ਓ. ਵਲੋਂ ਥਾਣਾ ਅਜਨਾਲਾ ਮੂਹਰੇ ਧਰਨਾ
Ad Position 24