15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਐਕਸਾਈਜ਼ ਵਿਭਾਗ ਵਲੋਂ ਪਿੰਡ ਬਲੜ੍ਹਵਾਲ ਤੇ ਕਮਾਲਪੁਰ ਦੇ ਜੰਗਲ 'ਚੋਂ ਲਾਹਣ ਬਰਾਮਦ

Ad Position 21
No active advertisement
ਅਜੀਤ ਡੈਸਕ 03-06-2025

ਅਜਨਾਲਾ, 2 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਐਕਸਾਈਜ਼ ਵਿਭਾਗ ਵਲੋਂ ਨਾਜਾਇਜ਼ ਦੇਸੀ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ਼ ਵਿੱਢੀ ਜ਼ੋਰਦਾਰ ਮੁਹਿੰਮ ਤਹਿਤ ਪਿੰਡ ਬਲੜ੍ਹਵਾਲ ਦੇ ਖੇਤਾਂ ਵਿਚੋਂ ਹਜ਼ਾਰਾਂ ਲੀਟਰ ਕੱਚੀ ਲਾਹਣ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ | ਇਸ ਤੋਂ ਇਲਾਵਾ ਐਕਸਾਈਜ਼ ਵਿਭਾਗ ਦੀ ਟੀਮ ਵਲੋਂ ਕਮਾਲਪੁਰ ਦੇ ਜੰਗਲਾਂ ਵਿੱਚੋਂ ਵੀ 400 ਕਿਲੋ ਕੱਚੀ ਲਾਹਣ ਬਰਾਮਦ ਕੀਤੀ ਹੈ | ਇਸ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਜਗਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਰਹੱਦੀ ਪਿੰਡ ਬਲੜ੍ਹਵਾਲ ਵਿਖੇ ਕੁਝ ਵਿਅਕਤੀ ਨਾਜਾਇਜ਼ ਦੇਸੀ ਸ਼ਰਾਬ ਕੱਢ ਕੇ ਵੇਚਣ ਦਾ ਧੰਦਾ ਕਰਦੇ ਹਨ, ਜਿਸ ਤੋਂ ਬਾਅਦ ਐਕਸਾਈਜ਼ ਵਿਭਾਗ ਦੀ ਟੀਮ ਵਲੋਂ ਸੂਚਨਾ ਵਾਲੀ ਜਗ੍ਹਾ 'ਤੇ ਰੇਡ ਕਰਕੇ ਉਥੋਂ ਪਲਾਸਟਿਕ ਦੀ ਟੈਂਕੀ ਤੇ ਕੈਨਾਂ ਵਿਚੋਂ ਪਈ 4440 ਕਿੱਲੋ ਕੱਚੀ ਲਾਹਣ ਬਰਾਮਦ ਕੀਤੀ ਹੈ | ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਸਰਹੱਦ ਨੇੜੇ ਪੈਂਦੇ ਕਮਾਲਪੁਰ ਦੇ ਜੰਗਲ ਵਿਚੋਂ ਵੀ 400 ਕਿੱਲੋ ਕੱਚੀ ਲਾਹਣ ਬਰਾਮਦ ਕਰਕੇ ਉਕਤ ਦੋਵਾਂ ਥਾਵਾਂ ਤੋਂ ਬਰਾਮਦ ਲਾਹਣ ਨੂੰ ਨਸ਼ਟ ਕਰ ਦਿੱਤਾ ਗਿਆ ਹੈ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ | ਇੰਸਪੈਕਟਰ ਜਗਦੀਪ ਕੌਰ ਨੇ ਨਜਾਇਜ਼ ਦੇਸੀ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣਾ ਇਹ ਧੰਦਾ ਤੁਰੰਤ ਬੰਦ ਕਰ ਦੇਣ ਨਹੀਂ ਤਾਂ ਉਨ੍ਹਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਆਗੂਆਂ ਨੇ ਦਿਆਲ ਸਿੰਘ ਮੀਆਂਵਿੰਡ ਦੀ ਸਿਹਤ ਦਾ ਹਾਲ ਜਾਣਿਆ ਅਗਲੀ ਖ਼ਬਰ ਨਗਰ ਕੌਂਸਲ ਰਮਦਾਸ ਦੀਆਂ ਆਉਣ ਵਾਲੀਆਂ ਚੋਣਾਂ 'ਚ ਕਾਂਗਰਸ ਸ਼ਾਨ ਨਾਲ ਜਿੱਤ ਪ੍ਰਾਪਤ ਕਰੇਗੀ- ਕੰਵਰਪ੍ਰਤਾਪ ਅਜਨਾਲਾ
Ad Position 24