ਜੈਂਤੀਪੁਰ, 2 ਜੂਨ (ਭੁਪਿੰਦਰ ਸਿੰਘ ਗਿੱਲ)-ਸਥਾਨਕ ਕਸਬੇ ਤੋਂ ਥੋੜ੍ਹੀ ਦੂਰ ਪਿੰਡ ਸਹਿਣੇਵਾਲੀ ਵਿਖੇ ਬਾਬਾ ਦਿਆਲ ਸ਼ਾਹ ਜੀ ਦਾ ਸਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਲਾਕੇ ਤੇ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਗਿਆ | ਮੁੱਖ ਸੇਵਾਦਾਰ ਬਾਬਾ ਬਚਿੱਤਰ ਸਿੰਘ ਤੇ ਮੇਲਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਲਈ ਠੰਢੇ ਮਿੱਠੇ ਜਲ ਦੀਆਂ ਛਬੀਲਾਂ, ਵੱਖ-ਵੱਖ ਪਕਵਾਨਾ ਦੇ ਲੰਗਰ ਲਗਾਏ ਗਏ | ਇਸ ਮੌਕੇ 'ਤੇ ਸ਼ਾਮ ਨੂੰ ਇਕ ਕਬੱਡੀ ਕੱਪ ਕਰਵਾਇਆ ਗਿਆ, ਜਿਸ ਵਿਚ ਮਾਝਾ ਕਬੱਡੀ ਕਲੱਬ ਅੰਮਿ੍ਤਸਰ ਤੇ ਕਬੱਡੀ ਕਲੱਬ ਡੇਰਾ ਬਾਬਾ ਨਾਨਕ ਦਰਮਿਆਨ ਖੇਡਿਆ ਗਿਆ | ਜਿਸ ਵਿਚ ਡੇਰਾ ਬਾਬਾ ਨਾਨਕ ਦੀ ਟੀਮ ਜੇਤੂ ਰਹੀ | ਕਬੱਡੀ ਕੱਪ 'ਚ ਜੇਤੂ ਟੀਮ ਨੂੰ ਬਾਬਾ ਦਿਆਲ ਸ਼ਾਹ ਤੇ ਪ੍ਰਬੰਧਕ ਕਮੇਟੀ ਵਲੋਂ ਅਕਾਸੀ ਸ਼ਰਮਾ ਪ੍ਰਧਾਨ ਬੀ.ਜੇ.ਪੀ, ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਕੱਤਰ ਲਖਬੀਰ ਸਿੰਘ ਗਿੱਲ, ਐੱਸ. ਐੱਚ. ਓ. ਜਸਵਿੰਦਰ ਸਿੰਘ ਕੱਥੂਨੰਗਲ, ਸਮਾਜ ਸੇਵੀ ਨਰਿੰਦਰ ਸਿੰਘ ਜੇ.ਪੀ. ਸਹਿਣੇਵਾਲੀ ਨੇ 81000/ ਹਜ਼ਾਰ ਰੁਪਏ ਤੇ ਦੂਜੇ ਨੰਬਰ ਤੇ ਆਉਣ ਵਾਲੀ ਟੀਮ ਨੂੰ 71000/ ਹਜ਼ਾਰ ਰੁਪਏ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਬਕਾ ਸਰਪੰਚ ਮਾਸਟਰ ਜਰਨੈਲ ਸਿੰਘ, ਅਰਬਿੰਦਰ ਸਿੰਘ ਰੰਧਾਵਾ, ਸਰਪੰਚ ਹਰਪਾਲ ਸਿੰਘ ਸੋਹੀ, ਜਥੇ. ਗੁਰਮੀਤ ਸਿੰਘ, ਸਾਬਕਾ ਸਰਪੰਚ ਲਖਬੀਰ ਸਿੰਘ, ਨਿਹੰਗ ਮਨਤੇਜ ਸਿੰਘ, ਥਾਣੇਦਾਰ ਸੁਰਜੀਤ ਸਿੰਘ, ਕੇਵਲ ਕਿ੍ਸ਼ਨ, ਸੰਦੀਪ ਸਿੰਘ, ਗੁਲਜ਼ਾਰ ਸਿੰਘ, ਅੰਗਰੇਜ਼ ਸਿੰਘ, ਪ੍ਰੇਮ ਸਿੰਘ ਬਿੱਟੂ ਤੇ ਹੋਰ ਹਾਜ਼ਰ ਸਨ |