15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸੁਖਵਿੰਦਰ ਸਿੰਘ ਚਾਹਲ ਭਾਕਿਯੂ (ਰਾਜੇਵਾਲ) ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਨਿਯੁਕਤ

Ad Position 21
No active advertisement
ਅਜੀਤ ਡੈਸਕ 03-06-2025
ਰਈਆ , 2 ਜੂਨ (ਸ਼ਰਨਬੀਰ ਸਿੰਘ ਕੰਗ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਅਨੋਖ ਸਿੰਘ ਦੀ ਅਗਵਾਈ ਵਿਚ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਉਨ੍ਹਾਂ ਵਲੋਂ ਅਹਿਮ ਐਲਾਨ ਕਰਦੇ ਹੋਏ ਸੁਖਵਿੰਦਰ ਸਿੰਘ ਚਾਹਲ ਨੂੰ ਜਥੇਬੰਦੀ ਦਾ ਜ਼ਿਲ੍ਹਾ ਅੰਮਿ੍ਤਸਰ ਦਾ ਪ੍ਰੈੱਸ ਸਕੱਤਰ ਨਿਯੁਕਤ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਜੇਵਾਲ ਵਲੋਂ ਦੱਸਿਆ ਗਿਆ ਕਿ ਮਾਹਿਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿਚ ਆਉਣ ਵਾਲੇ ਸਮੇਂ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ ਖ਼ਤਰਨਾਕ ਹੱਦ ਤੱਕ ਥੱਲੇ ਚਲੇ ਜਾਵੇਗਾ | ਇਸ ਵਕਤ ਪਾਣੀ ਧਰਤੀ ਦੀ ਦੂਸਰੀ ਤਹਿ ਵਿੱਚੋਂ ਪ੍ਰਾਪਤ ਹੋ ਰਿਹਾ ਹੈ, ਆਉਣ ਵਾਲੇ ਸਮੇਂ ਵਿਚ ਜੇਕਰ ਪਾਣੀ ਪ੍ਰਤੀ ਸੁਚੇਤ ਨਾ ਹੋਏ ਤਾਂ ਧਰਤੀ ਦੀ ਤੀਸਰੀ ਤਹਿ ਵਿੱਚੋਂ ਮਿਲਿਆ ਪਾਣੀ ਪੀਣ ਯੋਗ ਨਹੀਂ ਹੋਵੇਗਾ | ਇਸ ਕਰਕੇ ਸਾਨੂੰ ਆਪਣੇ ਹਿੱਸੇ ਦਾ ਪਾਣੀ ਲੈਣ ਲਈ ਸਰਕਾਰ ਨੂੰ ਸੁਚੇਤ ਕਰਕੇ ਪਾਣੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਣ ਲਈ ਵੀ ਤਿਆਰ ਰਹਿਣ ਦੀ ਲੋੜ ਹੈ |
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਉਮਰਾਜ ਸਿੰਘ ਧਰਦਿਉ, ਜਨਰਲ ਸਕੱਤਰ ਜੋਗਿੰਦਰ ਸਿੰਘ ਧਿਆਨਪੁਰ, ਅਨੋਖ ਸਿੰਘ ਧਰਦਿਉ, ਸੁਰਜੀਤ ਸਿੰਘ ਧਰਦਿਓ, ਸਰਪੰਚ ਅਜੈਬ ਸਿੰਘ ਧਰਦਿਉ, ਜਥੇਦਾਰ ਧਰਮ ਸਿੰਘ ਗੱਗੜਭਾਣਾ, ਸਰਪੰਚ ਗੁਰਚਰਨ ਸਿੰਘ ਰਾਣਾ ਕਾਲੇਕੇ, ਮੈਂਬਰ ਜਸਵੰਤ ਸਿੰਘ ਕਾਲੇਕੇ, ਸੁਰਜੀਤ ਸਿੰਘ ਖੂਹ ਵਾਲੇ, ਸੂਬੇਦਾਰ ਲਾਲਦੀਨ ਜੀ , ਸੂਬੇਦਾਰ ਮੰਗਲ ਸਿੰਘ, ਸੂਬੇਦਾਰ ਹਰਦੀਪ ਸਿੰਘ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਾਈਨਮੈਨ ਗੁਰਦਿਆਲ ਸਿੰਘ ਦੀ ਸੇਵਾ ਮੁਕਤੀ 'ਤੇ ਸਨਮਾਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਸੰਤ ਮਾਈਕਲ ਕੈਥੋਲਿਕ ਚਰਚ ਅਜਨਾਲਾ ਵਿਖੇ 25 ਸਾਲਾ ਜੁਬਲੀ ਸਮਾਰੋਹ ਕਰਵਾਇਆ
Ad Position 24