ਚੋਗਾਵਾਂ, 2 ਜੂਨ (ਗੁਰਵਿੰਦਰ ਸਿੰਘ ਕਲਸੀ)-ਪਿਛਲੇ ਲੰਮੇ ਸਮੇਂ ਤੋਂ ਸਬ ਡਵੀਜ਼ਨ ਬਿਜਲੀ ਦਫ਼ਤਰ ਲੋਪੋਕੇ ਵਿਖੇ ਬਤੌਰ ਲਾਈਨਮੈਨ ਦੀਆਂ ਸੇਵਾਵਾਂ ਨਿਭਾ ਰਹੇ ਗੁਰਦਿਆਲ ਸਿੰਘ ਦੀ ਸੇਵਾ ਮੁਕਤੀ 'ਤੇ ਸਮੂਹ ਸਟਾਫ਼ ਵਲੋਂ ਵਿਦਾਇਗੀ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਐੱਸ. ਡੀ. ਓ. ਲੋਪੋਕੇ ਸਵਿੰਦਰ ਸਿੰਘ ਤੇ ਹੋਰਨਾਂ ਨੇ ਗੁਰਦਿਆਲ ਸਿੰਘ ਵਲੋਂ ਬਿਜਲੀ ਦਫ਼ਤਰ ਲੋਪੋਕੇ ਵਿਖੇ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਈ | ਸਮੂਹ ਸਟਾਫ਼ ਵਲੋਂ ਉਨ੍ਹਾਂ ਨੂੰ ਫੁੱਲਾਂ ਦੇ ਹਾਰ ਤੇ ਕੀਮਤੀ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾ. ਗੁਰਭੇਜ ਸਿੰਘ ਲੋਪੋਕੇ, ਮੇਜਰ ਸਿੰਘ, ਜਗਤਾਰ ਸਿੰਘ, ਜੱਸਾ ਸਿੰਘ, ਗੁਰਸੇਵਕ ਸਿੰਘ, ਗੁਰਨੂਰ ਸਿੰਘ, ਨਿਸ਼ਾਨ ਸਿੰਘ, ਕਸ਼ਮੀਰ ਸਿੰਘ, ਜਸਵੰਤ ਸਿੰਘ, ਹਰਿੰਦਰ ਸਿੰਘ ਪੰਨੂ ਏ. ਆਰ. ਏ. ਕੈਸ਼ੀਅਰ, ਜੇ.ਈ. ਪਰਵਿੰਦਰ ਸਿੰਘ, ਜੇ.ਈ. ਭੁਪਿੰਦਰ ਸਿੰਘ, ਸੁਖਵਿੰਦਰ ਸਿੰਘ ਜੇ.ਈ., ਮਨਜੀਤ ਸਿੰਘ ਰੀਟਾ, ਕਵਲਜੀਤ ਸਿੰਘ, ਪ੍ਰਧਾਨ ਜਗੀਰ ਲਾਲ ਏਟਕ ਜਥੇਬੰਦੀ, ਰਾਜਵੰਤ ਸਿੰਘ ਮਾਹਲ, ਹਰਪ੍ਰੀਤ ਸਿੰਘ ਲਾਈਨਮੈਨ, ਵਿਨੇ ਕੁਮਾਰ, ਗੋਲਡੀ ਲੋਪੋਕੇ ਆਦਿ ਹਾਜ਼ਰ ਸਨ |