ਚੋਗਾਵਾਂ, 3 ਮਈ (ਗੁਰਵਿੰਦਰ ਸਿੰਘ ਕਲਸੀ)-ਪਿੰਡ ਕੋਹਾਲੀ ਦੇ ਇੱਕ ਘਰ 'ਤੇ ਗੋਲੀਆਂ ਚਲਾਉਣ ਦੇ ਦੋਸ਼ ਲੱਗੇ ਹਨ | ਇਸ ਸੰਬੰਧੀ ਦਵਿੰਦਰ ਸਿੰਘ ਪਿੰਡ ਕੋਹਾਲੀ ਨੇ ਦੋਸ਼ ਲਗਾਉਂਦਿਆਂ ਦੱਸਿਆ ਕਿ ਹੀ ਪਿੰਡ ਦੇ ਅਨਮੋਲ ਸਿੰਘ ਅਤੇ ਹਰਜੀਤ ਸਿੰਘ ਨਾਲ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਤਕਰਾਰ ਹੋਈ ਸੀ, ਜਿਸ ਦਾ ਰਾਜੀਨਾਵਾਂ ਵੀ ਹੋ ਗਿਆ ਸੀ, ਪਰ ਉਕਤ ਵਿਅਕਤੀਆਂ ਵਲੋਂ ਬੀਤੀ ਰਾਤ 9 ਵਜੇ ਦੇ ਕਰੀਬ ਕੁਝ ਅਣਪਛਾਤੇ ਵਿਅਕਤੀਆਂ ਨੂੰ ਨਾਲ ਕੇ ਸਾਡੇ ਉਪਰ ਹਮਲਾ ਕਰ ਦਿੱਤਾ ਅਤੇ ਗੋਲੀ ਚਲਾਈ ਜੋ ਕਿ ਸਾਡੇ ਦਰਵਾਜੇ ਵਿਚ ਲੱਗੀ | ਅਸੀਂ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ ਹੈ | ਉਨ੍ਹਾਂ ਪੁਲਿਸ ਦੇ ਅਧਿਕਾਰੀਆਂ ਕੋਲੋ ਮੰਗ ਕੀਤੀ ਕਿ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ | ਇਸ ਸੰਬੰਧੀ ਵਿਰੋਧੀ ਧਿਰ ਨਾਲ ਸੰਪਰਕ ਕਰਨ ਤੇ ਉਨ੍ਹਾਂ ਲੱਗੇ ਦੋਸ਼ਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਸਾਡੇ ਤੇ ਝੂਠੇ ਦੋਸ਼ ਲਗਾਏ ਜਾ ਰਹੇ ਹਨ ਅਸੀਂ ਕੋਈ ਗੋਲੀ ਨਹੀਂ ਚਲਾਈ | ਇਸ ਸੰਬੰਧੀ ਲੋਪੋਕੇ ਪੁਲਿਸ ਨਾਲ ਸੰਪਰਕ ਕਰਨ ਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਇੱਕ ਵਿਅਕਤੀ ਨੂੰ ਗਿ੍ਫਤਾਰ ਕੀਤਾ ਗਿਆ ਹੈ | ਸੀ.ਸੀ.ਟੀ.ਵੀ ਕੈਮਰੇ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਸਖਤ ਕਰਵਾਈ ਕੀਤੀ ਜਾਵੇਗੀ |
ਪਿੰਡ ਕੋਹਾਲੀ ਵਿਖੇ ਘਰ 'ਤੇ ਗੋਲੀਆਂ ਚਲਾਉਣ ਦੇ ਲੱਗੇ ਦੋਸ਼ ਸਾਨੂੰ ਨਾਜਾਇਜ਼ ਫਸਾਇਆ ਜਾ ਰਿਹਾ- ਦੂਜੀ ਧਿਰ
ਅਜੀਤ ਡੈਸਕ
04-06-2025