ਅਜਨਾਲਾ, 3 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਬੀ. ਡੀ. ਪੀ. ਓ. ਅਜਨਾਲਾ ਸਿਤਾਰਾ ਸਿੰਘ ਵਿਰਕ ਦੇ ਸਤਿਕਾਰਯੋਗ ਸੱਸ ਮਾਤਾ ਅਤੇ ਸੇਵਾਮੁਕਤ ਪੰਚਾਇਤ ਸਕੱਤਰ ਕੁਲਦੀਪ ਸਿੰਘ ਰਿਆੜ ਤੇ ਮਾਸਟਰ ਕੇਡਰ ਯੂਨੀਅਨ ਦੇ ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ ਦੇ ਭੈਣ ਤੇ ਮਾਸਟਰ ਜੁਗਰਾਜ ਸਿੰਘ ਰਿਆੜ ਤੇ ਪੰਜਾਬੀ ਲੋਕ ਗਾਇਕ ਜਸਕਰਨ ਸਿੰਘ ਰਿਆੜ ਦੇ ਭੂਆ ਜੀ ਸ੍ਰੀਮਤੀ ਬਲਜੀਤ ਕੌਰ ਦਾ ਅੱਜ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ | ਉਨ੍ਹਾਂ ਦੇ ਦਿਹਾਂਤ ਦੇ ਵੱਖ-ਵੱਖ ਰਾਜਨੀਤਿਕ ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਵੱਲੋਂ ਬੀ.ਡੀ.ਪੀ.ਓ ਸਿਤਾਰਾ ਸਿੰਘ ਵਿਰਕ ਤੇ ਸਮੂਹ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ | ਸ਼੍ਰੀਮਤੀ ਬਲਜੀਤ ਕੌਰ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਸਪੁੱਤਰ ਅਮਰਿੰਦਰ ਸਿੰਘ ਜੌਲੀ ਗਿੱਲ ਦੇ ਵਿਦੇਸ਼ ਤੋਂ ਵਾਪਸ ਪਰਤਣ ਉਪਰੰਤ 5 ਜੂਨ ਦਿਨ ਵੀਰਵਾਰ ਨੂੰ ਦੁਪਹਿਰ 12 ਵਜੇ ਕੀਰਤਨ ਦਰਬਾਰ ਸੁਸਾਇਟੀ ਅਜਨਾਲਾ ਨੇੜਲੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ |