ਜੰਡਿਆਲਾ ਗੁਰੂ, 3 ਜੂਨ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਦੀ ਤਿਆਰੀ ਕਰਦੇ ਤਿੰਨ ਲੁਟੇਰਿਆਂ ਨੂੰ ਇਕ ਨਾਕੇ ਦੌਰਾਨ ਪਿਸਤੋਲ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ |
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਜੰਡਿਆਲਾ ਗੁਰੂ ਦੇ ਐੱਸ. ਐੱਚ. ਓ. ਹਰਚੰਦ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਹਾਈਵੇਅ 'ਤੇ ਲੁੱਟਾਂ ਖੋਹਾਂ ਕਰਨ ਅਤੇ ਗੱਡੀਆਂ ਖੋਹਣ ਵਾਲਾ ਗੈਂਗ ਕਾਰਵਾਈਆਂ ਕਰਨ ਲਈ ਤਿਆਰੀ ਕਰ ਰਿਹਾ ਹੈ ਤੇ ਕਿਸੇ ਹੋਟਲ ਵਿਚ ਠਹਿਰਿਆ ਹੋਇਆ ਹੈ | ਪੁਲਿਸ ਨੇ ਮੁਸ਼ਤੈਦੀ ਵਰਤਦਿਆਂ ਆਪਣੀਆਂ ਵੱਖ-ਵੱਖ ਟੀਮਾਂ ਬਣਾ ਕੇ ਜਾਲ ਵਿਛਾ ਕੇ ਹੋਟਲਾਂ ਦੀ ਚੈਕਿੰਗ ਵੀ ਕੀਤੀ ਅਤੇ ਜੀ. ਟੀ. ਰੋਡ 'ਤੇ ਦਾਣਾ ਪਾਣੀ ਹੋਟਲ ਦੇ ਨੇੜੇ ਲਾਏ ਨਾਕੇ ਦੌਰਾਨ ਸਪਲੈਂਡਰ ਮੋਟਰਸਾਈਕਲ ਬਿਨਾਂ ਨੰਬਰ 'ਤੇ ਆ ਰਹੇ
3 ਵਿਅਕਤੀਆਂ ਨੂੰ ਰੋਕ ਕੇ ਚੈਕਿੰਗ ਦੌਰਾਨ ਉਨ੍ਹਾਂ ਕੋਲੋਂ 32 ਬੋਰ ਦਾ ਪਿਸਤੌਲ ਬਰਾਮਦ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਅਰਜਨ ਸਿੰਘ ਪਿੰਡ ਵੜਿੰਗ ਸੂਬਾ ਸਿੰਘ, ਵਿਸ਼ਾਲ ਸਿੰਘ ਪਿੰਡ ਮੀਆਂਵਿੰਡ, ਗੁਰਸੇਵਕ ਸਿੰਘ ਪਿੰਡ ਮੀਆਂ ਵਿੰਡ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਇਨ੍ਹਾਂ ਵਿਅਕਤੀਆਂ ਵਿਰੁੱਧ ਪਹਿਲਾਂ ਵੀ ਕੇਸ ਦਰਜ ਹਨ | ਗਿ੍ਫ਼ਤਾਰ ਕੀਤੇ ਗਏ ਤਿੰਨੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ |
ਪੁਲਿਸ ਨੇ ਪਿਸਤੌਲ ਸਮੇਤ ਤਿੰਨ ਲੁਟੇਰਿਆਂ ਨੂੰ ਕੀਤਾ ਕਾਬੂ
ਅਜੀਤ ਡੈਸਕ
04-06-2025