ਬਾਬਾ ਬਕਾਲਾ ਸਾਹਿਬ, 3 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੀ ਪਵਿੱਤਰ ਧਰਤੀ ਨੂੰ ਮਾਣ ਹੈ ਕਿ ਇੱਥੇ ਹਾਕੀ ਦੇ ਖੇਡ ਮੈਦਾਨ ਵਿਚੋਂ ਖੇਡ ਕੇ ਬਹੁਤ ਸਾਰੇ ਖਿਡਾਰੀ ਅੰਤਰਰਾਸ਼ਟਰੀ ਪੱਧਰ 'ਤੇ ਨਾਮਣਾ ਖੱਟ ਚੁੱਕੇ ਹਨ ਅਤੇ ਅੱਜ ਵੱਖ-ਵੱਖ ਅਹੁਦਿਆਂ 'ਤੇ ਰਹਿ ਕੇ ਇਸ ਪਵਿੱਤਰ ਧਰਤੀ ਦਾ ਨਾਂ ਰੌਸ਼ਨ ਕਰ ਰਹੇ ਹਨ |' ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸੁਰਜੀਤ ਸਿੰਘ ਕੰਗ ਨੇ ਸਥਾਨਕ ਖੇਡ ਸਟੇਡੀਅਮ ਵਿਖੇ ਰਾਊਾਡ ਗਲਾਸ ਹਾਕੀ ਅਕੈਡਮੀ ਵਲੋਂ ਕਰਵਾਏ ਜਾ ਰਹੇ ਨੰਨ੍ਹੇ ਮੁੰਨੇ ਬੱਚਿਆਂ ਦੇ ਖੇਡ ਮੁਕਾਬਲਿਆਂ ਦੌਰਾਨ ਪੁੱਜ ਕੇ ਜਿੱਥੇ ਨੰਨ੍ਹੇ ਮੁੰਨੇ ਖਿਡਾਰੀਆਂ ਨਾਲ ਜਾਣ-ਪਹਿਚਾਣ ਕੀਤੀ, ਉਨ੍ਹਾਂ ਨੂੰ ਅਸ਼ੀਰਵਾਦ ਦਿੱਤਾ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ, ਉਥੇ ਸਥਾਨਕ ਸਟੇਡੀਅਮ ਦੇ ਖਿਡਾਰੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ | ਸ: ਸੁਰਜੀਤ ਸਿੰਘ ਕੰਗ ਨੇ ਕਿਹਾ ਕਿ ਇਸ ਖੇਡ ਮੈਦਾਨ ਵਿਚ ਨੰਨ੍ਹੇ ਖਿਡਾਰੀਆਂ ਦੀ ਸਹੂਲਤ ਲਈ ਅਸਟਰੋਟਰੱਫ ਲਗਾਉਣ ਲਈ ਸਰਕਾਰ ਪਾਸ ਜ਼ਰੂਰ ਯਤਨ ਕਰਨਗੇ | ਇਸ ਮੌਕੇ ਹਾਕੀ ਕੋਚ ਬਲਜਿੰਦਰ ਸਿੰਘ ਸੋਨੀ, ਅਮਰਜੀਤ ਸਿੰਘ ਸੋਨੂੰ (ਰੇਲਵੇ), ਪਿ੍ੰਸੀਪਲ ਦਿਲਬਾਗ ਸਿੰਘ ਭੁੱਲਰ, ਕੌਂਸਲਰ ਸੁਖਚੈਨ ਸਿੰਘ ਗਿੱਲ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਜੈਮਲ ਸਿੰਘ ਭੁੱਲਰ, ਪਰਮਜੀਤ ਸਿੰਘ, ਰਵੀ ਸਿੰਘ, ਮਨਜਿੰਦਰ ਸਿੰਘ, ਕਰਮ ਸਿੰਘ, ਅਮੋਲਕ ਸਿੰੰਘ, ਜਗਜੀਤ ਸਿੰਘ ਸੋਨੂੰ ਬਮਰਾਹ, ਬਲਸ਼ਰਨ ਸਿੰਘ ਤੇ ਹੋਰ ਹਾਜ਼ਰ ਸਨ |