19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਮਿਸਲ ਸ਼ਹੀਦਾਂ ਤਰਨਾ ਦਲ ਦਾ ਸਿੱਖ ਇਤਿਹਾਸ 'ਚ ਅਹਿਮ ਸਥਾਨ- ਬਾਬਾ ਜੋਗਾ ਸਿੰਘ

Ad Position 21
No active advertisement
ਅਜੀਤ ਡੈਸਕ 04-06-2025
ਬਾਬਾ ਬਕਾਲਾ ਸਾਹਿਬ 3 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਮਿਸਲ ਸ਼ਹੀਦਾਂ ਤਰਨਾ ਦਲ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਸਿੱਖ ਇਤਿਹਾਸ ਵਿਚ ਮਿਸਲ ਸ਼ਹੀਦਾਂ ਤਰਨਾ ਦਲ ਦਾ ਅਹਿਮ ਅਸਥਾਨ ਹੈ |' ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੱਥੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ, ਤਰਨਾ ਦਲ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਨੇ ਗੁਰੂ ਘਰ ਨਤਮਸਤਕ ਹੋਣ ਲਈ ਪੁੱਜੀਆਂ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਤਰਨਾ ਦਲ ਦੇ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ, ਸਿੰਘ ਸਾਹਿਬ ਜਥੇਦਾਰ ਬਾਬਾ ਕੀਰਤਨ ਸਿੰਘ, ਸਿੰਘ ਸਾਹਿਬ ਜਥੇਦਾਰ ਮੱਖਣ ਸਿੰਘ, ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਵਲੋਂ ਚਲਾਈਆਂ ਮਹਾਨ ਪ੍ਰੰਪਰਾਵਾਂ ਅੱਜ ਵੀ ਕਾਇਮ ਹਨ, ਜਿੱਥੇ ਲੱਖਾਂ ਹੀ ਪ੍ਰਾਣੀਆਂ ਨੂੰ ਅੰਮਿ੍ਤ ਛਕਾ ਕੇ ਗੁਰੂ ਵਾਲੇ ਬਣਾਇਆ ਜਾ ਰਿਹਾ ਹੈ, ਉਥੇ ਗੁਰੂ ਘਰਾਂ ਦੀ ਸੇਵਾ ਸੰਭਾਲ ਕੀਤੀ ਜਾ ਰਹੀ ਹੈ, ਗੁਰਧਾਮਾਂ ਉਪਰ ਸੋਨੇ ਦੀ ਸੇਵਾ ਤੇ ਗਊਆਂ ਦੀ ਸੇਵਾ ਸੰਭਾਲ ਆਦਿ ਵੱਡੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ ਅਤੇ ਸਭ ਤੋਂ ਵੱਡੀ ਗੱਲ ਕਿ ਤਰਨਾ ਦਲ ਕਿਤੇ ਵੀ ਉਗਰਾਹੀ ਲਈ ਨਹੀਂ ਜਾਂਦਾ, ਸਗੋਂ ਸੰਗਤਾਂ ਖੁਦ ਗੁਰੂ ਘਰ ਸੇਵਾਵਾਂ ਲੈ ਕੇ ਪੁੱਜਦੀਆਂ ਹਨ | ਇਸ ਮੌਕੇ ਜਥੇਦਾਰ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਸ੍ਰੀ ਆਨੰਦਪੁਰ ਸਾਹਿਬ, ਬਾਬਾ ਭੱਰਥ ਸਿੰਘ ਗਊਆਂ ਵਾਲੇ, ਬਾਬਾ ਸੁੱਖਾ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਭਗਵਾਨ ਸਿੰਘ, ਬਾਬਾ ਬਲਰਾਜ ਸਿੰਘ, ਮਹੰਤ ਬਿੱਲਾ ਸਿੰਘ, ਹੈੱਡਗ੍ਰੰਥੀ ਬਾਬਾ ਅਰਸ਼ਦੀਪ ਸਿੰਘ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ (ਨੀਡਜ਼ ਹੋਲਸੇਲ), ਜ: ਜਰਨੈਲ ਸਿੰਘ ਚੀਮਾਂਬਾਠ, ਅੰਮਿ੍ਤਪਾਲ ਸਿੰਘ ਚੀਮਾਂਬਾਠ, ਮਲੂਕ ਸਿੰਘ (ਆਰ.ਏ.). ਸੁਖਬੀਰ ਸਿੰਘ ਜੇ.ਈ., ਸਮਾਜ ਸੇਵੀ ਹਰਪਾਲ ਸਿੰਘ ਰਤਨਗੜ੍ਹ, ਸਰਪੰਚ ਦਲਜੀਤ ਸਿੰਘ ਭੱਪੀ, ਚਰਨ ਸਿੰਘ ਚੰਨਾ ਪਹਿਲਵਾਨ, ਪਿ੍ੰ: ਕੁਲਬੀਰ ਸਿੰਘ ਮਾਨ, ਸਰਪੰਚ ਮਾ: ਬਲਜਿੰਦਰ ਸਿੰਘ ਵਡਾਲਾ, ਠੇਕੇਦਾਰ ਰਾਮ ਲੁਭਾਇਆ, ਬਾਬਾ ਸੁੱਖਾ ਸਿੰਘ (ਛੋਟਾ), ਸਰਬਜੀਤ ਸਿੰਘ ਸੰਧੂ, ਪਿ੍ੰ: ਦਿਲਬਾਗ ਸਿੰਘ ਭੁੱਲਰ, ਬਾਬਾ ਇੰਦਰਜੀਤ ਸਿੰਘ ਖੱਖ ਗੋਇੰਦਵਾਲ ਸਾਹਿਬ, ਮਹੰਤ ਜੈਮਲ ਸਿੰਘ ਗੋਇੰਦਵਾਲ ਸਾਹਿਬ, ਭਾਈ ਮਨਜੀਤ ਸਿੰਗ ਕਥਾ ਵਾਚਕ, ਹਰਪ੍ਰੀਤ ਸਿੰਘ ਖਾਲਸਾ, ਜਸਪ੍ਰੀਤ ਸਿੰਘ ਗੋਰਾ, ਅਤਰ ਸਿੰਘ, ਸੁਖਵਿੰਦਰ ਸਿੰਘ ਬਮਰਾਹ, ਜਗਜੀਤ ਸਿੰਘ ਸੋਨੂੰ ਬਮਰਾਹ, ਬਾਬਾ ਮੋਹਕਮ ਸਿੰਘ ਰਈਆ, ਗੁਰਬਚਨ ਸਿੰਘ ਪੀ.ਬੀ. ਮੋਟਰਜ, ਬਾਬਾ ਬਚਿੱਤਰ ਸਿੰਘ ਨਰਿੰਜਣਪੁਰ, ਬਲਬੀਰ ਸਿੰਘ ਬਾਊ, ਬਾਬਾ ਸ਼ੇਰ ਸਿੰਘ ਚੱਬਾ, ਬਾਬਾ ਤਰਨਾ ਸਿੰਘ ਆਦਿ ਵੀ ਹਾਜ਼ਰ ਸਨ | ਇਸ ਮੌਕੇ ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ ਨੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੀ ਬਖ਼ਸ਼ਿਸ਼ ਕੀਤੀ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ 2 ਗਿ੍ਫ਼ਤਾਰ ਅਗਲੀ ਖ਼ਬਰ ਅੱਜ ਦੇ ਨੰਨ੍ਹੇ ਖਿਡਾਰੀ ਹੀ ਕੱਲ੍ਹ ਦਾ ਭਵਿੱਖ ਹਨ- ਪ੍ਰਧਾਨ ਕੰਗ
Ad Position 24