ਅਜਨਾਲਾ, 4 ਜੂਨ (ਗੁਰਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਡੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਅਮਨਦੀਪ ਕੌਰ ਧਾਲੀਵਾਲ ਸਿੱਖਿਆ ਕੋਆਰਡੀਨੇਟਰ ਹਲਕਾ ਅਜਨਾਲਾ ਵਲੋਂ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਭੋਏਵਾਲੀ, ਭੱਖਾ ਹਰੀ ਸਿੰਘ ਤੇ ਪੰਡੋਰੀ ਸੁੱਖਾ ਸਿੰਘ ਵਿਖੇ ਨਸ਼ਾ ਮੁਕਤੀ ਯਾਤਰਾਵਾਂ ਦੀ ਅਗਵਾਈ ਕੀਤੀ ਗਈ | ਇਸ ਦੌਰਾਨ ਹੋਏ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸਿੱਖਿਆ ਕੋਆਰਡੀਨੇਟਰ ਅਮਨਦੀਪ ਕੌਰ ਧਾਲੀਵਾਲ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਛੇੜੀ ਜੰਗ 'ਚ ਇੱਕਜੁੱਟ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਕੋਹੜ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਭ ਦਾ ਸਹਿਯੋਗ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿਚ ਕੀਤੀਆਂ ਜਾ ਰਹੀਆਂ ਨਸ਼ਾਮੁਕਤੀ ਯਾਤਰਾਵਾਂ ਭਵਿੱਖ ਵਿਚ ਨਸ਼ਿਆਂ ਦੀ ਅਲਾਮਤ ਖਿਲਾਫ ਫੈਸਲਾਕੁੰਨ ਜੰਗ ਸਾਬਿਤ ਹੋਣਗੀਆਂ | ਇਸ ਮੌਕੇ ਅਮਨਦੀਪ ਕੌਰ ਧਾਲੀਵਾਲ ਵਲੋਂ ਪਿੰਡ ਭੋਏਵਾਲੀ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਲਈ ਖੇਡ ਕਿੱਟਾਂ ਵੀ ਵੰਡੀਆਂ ਗਈਆਂ | ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਓ.ਐੱਸ.ਡੀ. ਗੁਰਜੰਟ ਸਿੰਘ ਸੋਹੀ, ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਸਰਪੰਚ ਹਰਦੇਵ ਸਿੰਘ ਜੰਗਾ ਭੋਏਵਾਲੀ, ਸਰਪੰਚ ਮਨਜਿੰਦਰ ਸਿੰਘ ਸੈਦੋਗਾਜ਼ੀ, ਗੁਰਨਾਮ ਸਿੰਘ ਕਮੀਰਪੁਰਾ, ਜ਼ਿਲ੍ਹਾ ਸਕੱਤਰ ਗੀਤਾ ਗਿੱਲ, ਐਸ.ਐਚ.ਓ. ਇੰਸਪੈਕਟਰ ਮੁਖਤਿਆਰ ਸਿੰਘ, ਸਮਨਦੀਪ ਸਿੰਘ ਗਿੱਲ, ਪ੍ਰਭਜੋਤ ਸਿੰਘ, ਸਰਪੰਚ ਕੁਲਵਿੰਦਰ ਕੌਰ ਪੰਡੋਰੀ, ਸਰਪੰਚ ਸੁਰਜੀਤ ਸਿੰਘ ਭੱਖਾ, ਨੌਜਵਾਨ ਆਗੂ ਸ਼ੇਰ ਸਿੰਘ ਪੰਡੋਰੀ, ਲਵਕਰਨ ਸਿੰਘ ਭੱਖਾ, ਇੰਦਰਜੀਤ ਸਿੰਘ ਪੰਡੋਰੀ, ਸਰਪੰਚ ਗੁਰਪਾਲ ਸਿੰਘ ਸੈਂਸਰਾ, ਜਰਮਨਜੀਤ ਸਿੰਘ ਜੋਬਨ ਤੇੜੀ, ਹਰਜਿੰਦਰ ਸਿੰਘ ਭੱਖਾ, ਸੁਖਜੀਤ ਕੌਰ, ਗੁਰਮੀਤ ਕੌਰ, ਰਾਜਵਿੰਦਰ ਕੌਰ, ਸੁਨੀਲ ਗਿੱਲ, ਰਾਜਬੀਰ ਸਿੰਘ, ਪ੍ਰਦੀਪ ਸਿੰਘ, ਤਜਿੰਦਰ ਸਿੰਘ ਤੇ ਹੋਰ ਹਾਜ਼ਰ ਸਨ |
ਨਸ਼ਾ-ਮੁਕਤੀ ਯਾਤਰਾਵਾਂ ਭਵਿੱਖ 'ਚ ਨਸ਼ਿਆਂ ਦੀ ਅਲਾਮਤ ਖਿਲਾਫ ਫੈਸਲਾਕੁੰਨ ਜੰਗ ਸਾਬਿਤ ਹੋਣਗੀਆਂ- ਅਮਨਦੀਪ ਕੌਰ ਧਾਲੀਵਾਲ
ਅਜੀਤ ਡੈਸਕ
05-06-2025