ਬਾਬਾ ਬਕਾਲਾ ਸਾਹਿਬ, 4 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ 'ਗੁਰਮਤਿ ਮੁੰਦਾਵਣੀ ਲਾਧੋ ਰੇ ਸੰਗੀਤ ਪਾਠਸ਼ਾਲਾ' ਬਾਬਾ ਬਕਾਲਾ ਸਾਹਿਬ ਵਲੋਂ ਉਸਤਾਦ ਦੀਦਾਰ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਪੰਚ ਪਾਤਸ਼ਾਹ, ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸ੍ਰੀ ਗੁਰੂ ਅਰਜੁਨ ਦੇਵ ਜੀ ਮਹਾਰਾਜ ਦਾ ਸ਼ਹੀਦੀ ਦਿਹਾੜਾ ਸਾਧ ਸੰਗਤ ਦੇ ਸਹਿਯੋਗ ਨਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਬੁੰਗਾ ਸਾਹਿਬ ਭਗਤ ਸੈਣ ਜੀ ਚੌਕ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਤੇ ਸ਼ਹੀਦੀ ਪੁਰਬ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਕੜ੍ਹੀ ਚੌਲ ਦੇ ਲੰਗਰ ਲਗਾਏ ਗਏ | ਇਸ ਮੌਕੇ ਮਲਕੀਤ ਸਿੰਘ, ਸੇਵਾਦਾਰ ਵਾਰਿਸਦੀਪ ਸਿੰਘ, ਰਾਹੁਲ ਸਿੰਘ, ਜਗਪ੍ਰੀਤ ਸਿੰਘ, ਵਿਜੇ ਸਿੰਘ, ਅਵਤਾਰ ਸਿੰਘ, ਖੁਸ਼ਦੀਪ ਸਿੰਘ, ਕੁਲਵਿੰਦਰ ਕੌਰ, ਸਰਬਜੀਤ ਕੌਰ, ਸਿਮਰਨਪ੍ਰੀਤ ਕੌਰ, ਮਨਪ੍ਰੀਤ ਕੌਰ, ਨਿਹਚਲਪ੍ਰੀਤ ਕੌਰ, ਗੁਰਬਾਜ ਸਿੰਘ, ਇੰਦਰਮੋਹਨ ਸਿੰਘ ਆਦਿ ਨੇ ਸੇਵਾਵਾਂ ਨਿਭਾਈਆਂ |
ਗੁਰਮਤਿ ਮੁੰਦਾਵਣੀ ਲਾਧੋ ਰੇ ਸੰਗੀਤ ਪਾਠਸ਼ਾਲਾ ਨੇ ਸ਼ਹੀਦੀ ਪੁਰਬ ਮਨਾਇਆ
ਅਜੀਤ ਡੈਸਕ
05-06-2025