ਚੌਂਕ ਮਹਿਤਾ, 4 ਜੂਨ (ਜਗਦੀਸ਼ ਸਿੰਘ ਬੰਮਰਾਹ, ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸਾਕਾ ਨੀਲਾ ਤਾਰਾ ਜੂਨ-1984 ਤੀਸਰਾ ਘੱਲੂਘਾਰਾ ਦੇ ਸ਼ਹੀਦਾਂ ਦੀ ਯਾਦ ਵਿਚ 41ਵੇਂ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ 1 ਜੂਨ ਤੋਂ ਸ਼ਹੀਦੀ ਹਫ਼ਤਾ ਮਨਾਇਆ ਜਾ ਰਿਹਾ ਹੈ, ਅੱਜ ਚੌਥੇ ਦਿਨ ਦੇ ਸ਼ਹੀਦੀ ਦੀਵਾਨ ਗੁਰਦੁਆਰਾ ਸਾਹਿਬ ਦੇ ਅੰਦਰ ਸਜਾਏ ਗਏ, ਜਿਸ ਦੌਰਾਨ ਦਮਦਮੀ ਟਕਸਾਲ ਦੇ ਵਿਦਿਆਰਥੀਆਂ ਨੇ ਤੰਤੀ ਸਾਜ਼ਾਂ ਨਾਲ ਕੀਰਤਨ ਦੀ ਸੇਵਾ ਨਿਭਾਈ ਅਤੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਨੇ ਰਸਭਿੰਨਾ ਕੀਰਤਨ ਕੀਤਾ | ਉਪਰੰਤ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਭਾਰੀ ਗਿਣਤੀ ਵਿਚ ਜੁੜ ਬੈਠੀਆਂ ਸੰਗਤਾਂ ਨੂੰ ਸ੍ਰੀ ਸੂਰਜ ਪ੍ਰਕਾਸ਼ ਗ੍ਰੰਥ ਵਿਚੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਲੜੀਵਾਰ ਇਤਿਹਾਸ ਸਰਵਣ ਕਰਵਾ ਕੇ ਨਿਹਾਲ ਕੀਤਾ | ਇਸ ਦੌਰਾਨ ਪੋਥੀ ਦੇ ਪਾਠ ਦੀ ਸੇਵਾ ਭਾਈ ਸਤਨਾਮ ਸਿੰਘ ਨੇ ਨਿਭਾਈ ਤੇ ਪਿ੍ੰਸੀਪਲ ਗੁਰਦੀਪ ਸਿੰਘ ਰੰਧਾਵਾ ਨੇ ਮੰਚ ਸੰਚਾਲਨ ਕੀਤਾ | ਅੱਜ ਦੇ ਦੀਵਾਨ 'ਚ ਸੰਤ ਬਾਬਾ ਸੁਰਜਨ ਸਿੰਘ ਬੁਤਾਲਾ ਵਾਲੇ, ਸੰਤ ਬਾਬਾ ਹਰਜੀਤ ਸਿੰਘ ਨਾਮਧਾਰੀ ਗਊਆਂ ਵਾਲੇ, ਸੰਤ ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ, ਸੰਤ ਬਾਬਾ ਗੁਰਦੇਵ ਸਿੰਘ ਡੇਰਾ ਭਗਤਾਂ ਦਾ ਤਰਸਿੱਕਾ, ਸੰਤ ਬਾਬਾ ਤੇਜਬੀਰ ਸਿੰਘ ਜੱਸੋਵਾਲ, ਸੰਤ ਬਾਬਾ ਸੁਖਵੰਤ ਸਿੰਘ ਚੰਨ, ਗਿਆਨੀ ਪ੍ਰਗਟ ਸਿੰਘ ਭੀਲੋਵਾਲ, ਭਾਈ ਸਮਸ਼ੇਰ ਸਿੰਘ ਜੇਠੂਵਾਲ, ਬਾਬਾ ਮਲਕੀਤ ਸਿੰਘ ਜੱਬੋਵਾਲ, ਜਥੇ ਗੁਰਜੰਟ ਸਿੰਘ ਘੋੜਿਆਂ ਵਾਲੇ, ਭਾਈ ਦਲਬੀਰ ਸਿੰਘ ਯੂ. ਐੱਸ. ਏ., ਭਾਈ ਅਮਰੀਕ ਸਿੰਘ ਚਹੇੜੂ, ਭਾਈ ਤੇਜਬੀਰ ਸਿੰਘ ਭਲਾਈਪੁਰ, ਗਿਆਨੀ ਰਸ਼ਪਾਲ ਸਿੰਘ, ਭਾਈ ਸੁਖਜੀਤ ਸਿੰਘ ਢਪਈਆਂ, ਬਾਬਾ ਬਲਵਿੰਦਰ ਸਿੰਘ ਜਲੰਧਰ ਵਾਲੇ, ਭਾਈ ਜਸਮੀਤ ਸਿੰਘ ਮੁੰਬਈ, ਭਾਈ ਜਸਪਾਲ ਸਿੰਘ ਸਿੱਧੂ ਮੁੰਬਈ, ਭਾਈ ਹਰਜਿੰਦਰ ਸਿੰਘ, ਭਾਈ ਜਸਪਾਲ ਸਿੰਘ ਭੱਟੀ, ਜਥੇ ਬਾਬਾ ਨਿਰਵੈਰ ਸਿੰਘ, ਜਥੇ ਕਸ਼ਮੀਰ ਸਿੰਘ ਬਰਿਆਰ, ਜਥੇ ਰਾਜਬੀਰ ਸਿੰਘ ਉਦੋਨੰਗਲ, ਜਤਿੰਦਰ ਸਿੰਘ ਲੱਧਾਮੁੰਡਾ, ਸਰਪੰਚ ਕਸ਼ਮੀਰ ਸਿੰਘ ਕਾਲ਼ਾ, ਮਲਕੀਤ ਸਿੰਘ ਮਧਰਾ, ਹਰਜਿੰਦਰ ਸਿੰਘ ਜੱਜ, ਚੇਅਰਮੈਨ ਲਖਵਿੰਦਰ ਸਿੰਘ ਖਾਲਸਾ, ਜਥੇ. ਸੁਖਦੇਵ ਸਿੰਘ ਮੁੱਖ ਬੁਲਾਰਾ ਦਮਦਮੀ ਟਕਸਾਲ, ਜਥੇ. ਬਾਬਾ ਬੋਹੜ ਸਿੰਘ, ਜਥੇ. ਬਾਬਾ ਅਜੀਤ ਸਿੰਘ ਤਰਨਾਦਲ, ਹਰਸ਼ਦੀਪ ਸਿੰਘ ਰੰਧਾਵਾ, ਡਾ. ਅਵਤਾਰ ਸਿੰਘ ਬੁੱਟਰ (ਦੋਵੇਂ ਮੈਂਬਰ ਚੀਫ਼ ਖ਼ਾਲਸਾ ਦੀਵਾਨ), ਪ੍ਰਧਾਨ ਸੁਖਵਿੰਦਰ ਸਿੰਘ ਮਹਿਤਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |