28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਭੋਆ ਫਤਿਹਗੜ੍ਹ 'ਚ ਨਸ਼ਿਆਂ ਵਿਰੁੱਧ ਲੋਕਾਂ ਨੂੰ ਕੀਤਾ ਜਾਗਰੂਕ ਕੀਤਾ ਸੂਬਾ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੰਚਾਇਤਾਂ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਸਹਿਯੋਗ ਦੇਣ- ਜੱਗਾ ਮਜੀਠਾ

Ad Position 21
No active advertisement
ਪਿੰਡ ਭੋਆ ਫਤਿਹਗੜ੍ਹ ਵਿਖੇ ਯੁੱਧ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਵਿਰੁੱਧ ਸੁੰਹ ਚਕਵਾਉਂਦੇ ਹੋਏ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ, ਨਾਲ ਬੀ. ਡੀ. ਪੀ. ਓ. ਅਮਨਦੀਪ ਸਿੰਘ ਮੰਨਣ, ਸੁਖਦੇਵ ਸਿੰਘ ਫੌਜੀ ਤੇ ਹੋਰ | ਤਸਵੀਰ : ਮਿੱਤਰਪਾਲ ਸਿੰਘ ਰੰਧਾਵਾ <br/> 05-06-2025
ਜੇਠੂਵਾਲ, 4 ਜੂਨ (ਮਿੱਤਰਪਾਲ ਸਿੰਘ ਰੰਧਾਵਾ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਨਸ਼ਿਆ ਵਿਰੁੱਧ ਇਕ ਯੁੱਧ ਦਾ ਐਲਾਨ ਕੀਤਾ ਹੈ, ਇਸ ਨੂੰ ਵੱਡੀ ਸਫਲਤਾ ਮਿਲ ਰਹੀ ਹੈ, ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਮਾਨ ਸਰਕਾਰ ਦਾ ਪੰਚਾਇਤਾਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਥ ਦੇਣ ਜਿਸ ਨਾਲ ਨਸ਼ੇ ਦੇ ਤਸਕਰਾਂ ਨੂੰ ਜੇਲਾਂ ਵਿਚ ਭੇਜਿਆ ਜਾ ਸਕੇ | ਉਕਤ ਸ਼ਬਦਾਂ ਦਾ ਪ੍ਰਗਟਾਵਾ 'ਆਪ' ਮਜੀਠਾ ਹਲਕੇ ਦੇ ਇੰਚਾਰਜ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ ਨੇ ਹਲਕੇ ਦੇ ਪਿੰਡ ਭੋਆ ਫਤਿਹਗੜ੍ਹ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ | ਜੱਗਾ ਮਜੀਠਾ ਨੇ ਕਿਹਾ ਕਿ ਇਸ ਅਭਿਆਨ ਤਹਿਤ ਹਰ ਪਿੰਡ, ਸ਼ਹਿਰ ਗਲੀ ਮੁਹੱਲੇ ਦੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਕਿ ਉਹ ਨਸ਼ਾ ਵਿਕਰੇਤਾਵਾਂ ਦੀ ਬੇਖੋਫ ਸੂਚਨਾ ਹੋ ਕੇ ਦੇਣ ਤੇ ਇਹ ਵੀ ਭਰੋਸਾ ਦੇ ਰਹੇ ਹਾਂ ਕਿ ਉਨ੍ਹਾਂ ਵਲੋਂ ਦਿੱਤੀ ਜਾਣਕਾਰੀ ਗੁਪਤ ਰੱਖੀ ਜਾਵੇਗੀ | ਇਸ ਮੌਕੇ ਭੋਆ ਫਤਿਹਗੜ੍ਹ ਦੀ ਪੰਚਾਇਤ ਵਲੋਂ ਜੱਗਾ ਮਜੀਠਾ ਸਮੇਤ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੀ.ਡੀ.ਪੀ.ਓ. ਅਮਨਦੀਪ ਸਿੰਘ ਮੰਨਣ ਮਜੀਠਾ, ਸਬ ਇੰਸਪੈਕਟਰ ਮਨਪ੍ਰੀਤ ਸਿੰਘ ਕੱਥੂਨੰਗਲ, ਤਰਸੇਮ ਸਿੰਘ ਚਾਚੋਵਾਲੀ, ਸੁਖਚੈਨ ਸਿੰਘ ਤਲਵੰਡੀ, ਸਰਪੰਚ ਗੁਰਭੇਜ ਸਿੰਘ ਸੋਨਾ, ਸਰਪੰਚ ਹਰਗੁਰਿੰਦਰ ਸਿੰਘ ਮਾਨ, ਨਵਤੇਜ ਸਿੰਘ ਕੱਥੂਨੰਗਲ, ਕਾਬਲ ਸਿੰਘ ਮਜੀਠਾ, ਸੁਖਦੇਵ ਸਿੰਘ ਫੌਜੀ, ਬਾਬਾ ਮੇਜਰ ਸਿੰਘ, ਬਾਬਾ ਹਰਦੇਵ ਸਿੰਘ, ਗੋਰਾ ਭੋਆ,ਕੁਲਵੰਤ ਸਿੰਘ ਯੂ.ਪੀ, ਬਾਬਾ ਬਲਦੇਵ ਸਿੰਘ ਨਿਹੰਗ, ਹਰਭਜਨ ਸਿੰਘ, ਸੰਤੋਖ ਸਿੰਘ ਸਮੇਤ ਵੱਡੀ ਗਿਣਤੀ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀ ਤੇ ਮੋਹਤਬਰ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਸੂਬਾ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੰਚਾਇਤਾਂ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਸਹਿਯੋਗ ਦੇਣ- ਜੱਗਾ... ਅਗਲੀ ਖ਼ਬਰ ਘੱਲੂਘਾਰੇ ਦੇ ਸਮਾਗਮਾਂ 'ਚ ਦਸਮੇਸ਼ ਤਰਨਾ ਦਲ ਦੀ ਅਗਵਾਈ 'ਚ ਸੰਗਤਾਂ ਦੇ ਵੱਡੇ ਕਾਫ਼ਲੇ ਹੋਣਗੇ ਰਵਾਨਾ- ਜਥੇ ਬਾਬਾ ਮੇਜਰ...
Ad Position 24