ਜੇਠੂਵਾਲ , 4 ਜੂਨ (ਮਿੱਤਰਪਾਲ ਸਿੰਘ ਰੰਧਾਵਾ)-ਮੌਜੂਦਾ ਪੰਜਾਬ ਵਿਚਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਸੂਬੇ ਦੇ ਪਿੰਡ-ਪਿੰਡ 'ਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਚਲਾਈ ਗਈ ਹੈ, ਉਹ ਸਿਰਫ਼ ਅਖਬਾਰਾਂ ਦੇ ਬਿਆਨਾਂ ਤੱਕ ਸੀਮਤ ਬਣ ਕੇ ਰਹਿ ਗਇ ਹੈ, ਜਦੋਂਕਿ ਸਰਕਾਰ ਨੇ ਪੰਜਾਬ ਨੂੰ 'ਨਸ਼ਾ' ਮੁਕਤ ਕਰਨ ਦਾ ਦਾਅਵਾ 31 ਮਈ ਤੱਕ ਕੀਤਾ ਸੀ, ਪਰ ਇਸ ਦੇ ਬਾਵਜੂਦ ਵੀ ਪੰਜਾਬ ਵਿਚ ਨਸ਼ਾ ਧੜੱਲੇ ਨਾਲ ਵਿੱਕ ਰਿਹਾ ਹੈ ਅਤੇ ਕਈ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ, ਜਿਸ ਲਈ ਇਹ ਸਰਕਾਰ ਜ਼ੁੰਮੇਵਾਰ ਹੈ |
ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪਿੰਡ ਭੋਆ ਫਤਿਹਗੜ੍ਹ ਵਿਖੇ ਅਕਾਲੀ ਆਗੂ ਤੇ ਵਰਕਰਾਂ ਨਾਲ ਵਿਚਾਰ ਵਟਾਂਦਰਾ ਕਰਨ ਮੌਕੇ ਕੀਤਾ | ਮਜੀਠੀਆ ਨੇ ਕਿਹਾ ਕਿ 'ਆਪ' ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਉਹ ਵਾਅਦਿਆਂ ਤੱਕ ਸੀਮਤ ਬਣ ਕੇ ਰਹਿ ਗਏ ਹਨ ਅਤੇ ਸਰਕਾਰ ਦੇ ਸਾਢੇ ਤਿੰਨ ਸਾਲਾਂ ਦੌਰਾਨ ਸਰਕਾਰ ਨਸ਼ਿਆਂ ਦੀ ਰੋਕਥਾਮ ਲਈ ਪੂਰੀ ਤਰ੍ਹਾਂ ਨਾਕਾਮ ਰਹੀ ਪਰ ਹੁਣ ਸਰਕਾਰ ਨੂੰ ਨਸ਼ਿਆਂ ਨੂੰ ਖ਼ਤਮ ਕਰਨ ਦੀ ਮੁਹਿੰਮ ਵਿੱਢੀ ਹੈ, ਉਹ ਸਿਰਫ ਇਕ ਡਰਾਮੇਬਾਜ਼ੀ ਹੈ |
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ, ਲਖਬੀਰ ਸਿੰਘ ਗਿੱਲ ਸਿਆਸੀ ਸਕੱਤਰ ਮਜੀਠੀਆ, ਮੈਨੇਜਰ ਜਗਰੂਪ ਸਿੰਘ ਮਜੀਠਾ, ਸਾਬਕਾ ਸਰਪੰਚ ਜਸਪਾਲ ਸਿੰਘ ਭੋਆ, ਸਾਬਕਾ ਚੇਅਰਮੈਨ ਗੁਰਵੇਲ ਸਿੰਘ ਅਲਕੜੇ,
ਭੁਪਿੰਦਰ ਸਿੰਘ ਬਿੱਟੂ, ਨਿਸ਼ਾਨ ਸਿੰਘ ਸਰਹਾਲਾ, ਸਰਪੰਚ ਰਘਬੀਰ ਸਿੰਘ ਸੰਧੂ, ਸਤਪਾਲ ਸਿੰਘ ਰਮਾਣਾ ਚੱਕ, ਸਾਬਕਾ ਮੈਨੇਜਰ ਸਰੂਪ ਸਿੰਘ ਢੱਡੇ, ਜੋਧਬੀਰ ਸਿੰਘ ਜੋਧਾ ਖੁਜਾਲਾ, ਜਗਬੀਰ ਸਿੰਘ ਚਾਚੇਵਾਲੀ, ਬਲਵੰਤ ਸਿੰਘ ਢੱਡੇ, ਜਥੇ. ਗੁਰਮੀਤ ਸਿੰਘ ਤੇ ਹੋਰ ਹਾਜ਼ਰ ਸਨ |
ਮਾਨ ਸਰਕਾਰ ਵਲੋਂ 'ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਯਾਤਰਾ' ਅਖ਼ਬਾਰਾਂ ਦੇ ਬਿਆਨ ਤੱਕ ਸੀਮਤ ਰਹਿ ਗਈ- ਮਜੀਠੀਆ
ਅਜੀਤ ਡੈਸਕ
05-06-2025