ਮਜੀਠਾ, 4 ਜੂਨ (ਮਨਿੰਦਰ ਸਿੰਘ ਸੋਖੀ)-ਡੀ. ਐੱਸ. ਪੀ. ਦਫ਼ਤਰ ਮਜੀਠਾ ਵਿਖੇ ਡਿਊਟੀ ਕਰਦੇ ਏ.ਐੱਸ.ਆਈ ਬਲਵਿੰਦਰ ਸਿੰਘ ਦੀ ਸੇਵਾ ਮੁਕਤੀ 'ਤੇ ਇਕ ਸ਼ਾਨਦਾਰ ਵਿਦਾਇਗੀ ਪਾਰਟੀ ਦਿਤੀ ਗਈ, ਜਿਸ ਵਿਚ ਡੀ.ਐੱਸ.ਪੀ. ਮਜੀਠਾ ਮਨਿੰਦਰਪਾਲ ਸਿੰਘ, ਡੀ.ਐੱਸ.ਪੀ. ਜਸਪਾਲ ਸਿੰਘ ਢਿਲੋਂ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਆਪਣੇ ਸੰਬੋਧਨ ਵਿਚ ਡੀ.ਐੱਸ.ਪੀ. ਮਨਿੰਦਰਪਾਲ ਸਿੰਘ ਅਤੇ ਡੀ.ਐੱਸ.ਪੀ. ਜਸਪਾਲ ਸਿੰਘ ਨੇ ਏ.ਐੱਸ.ਆਈ. ਬਲਵਿੰਦਰ ਸਿੰਘ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਸ ਨੇ 37 ਸਾਲ ਲਗਾਤਾਰ ਪੰਜਾਬ ਪੁਲਿਸ ਵਿਚ ਸੇਵਾਵਾਂ ਨਿਭਾਈਆਂ ਹਨ ਬਲਵਿੰਦਰ ਸਿੰਘ ਨੇ ਹਮੇਸ਼ਾਂ ਹੀ ਮਹਿਕਮੇ ਅਤੇ ਲੋਕਾਂ ਦੀ ਸੇਵਾ ਇਮਾਨਦਾਰੀ ਅਤੇ ਤਨਦੇਹੀ ਨਾਲ ਡਿਊਟੀ ਕੀਤੀ ਹੈ ਜਿਸ ਨੇ ਕਦੀ ਵੀ ਕਿਸੇ ਸ਼ਿਕਾਇਤ ਦਾ ਮੌਕਾ ਨਹੀ ਦਿੱਤਾ | ਬਲਵਿੰਦਰ ਸਿੰਘ ਨੇ ਅਫ਼ਸਰਾਂ ਤੇ ਆਪਣੇ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਫਸਰਾਂ ਨੇ ਹਮੇਸ਼ਾਂ ਉਸ ਨੂੰ ਇਮਾਨਦਾਰੀ ਦੀ ਡਿਊਟੀ ਕਰਨੀ ਹੀ ਸਿਖਾਈ ਹੈ | ਇਸ ਮੌਕੇ ਅਧਿਕਾਰੀਆਂ ਤੇ ਸਾਥੀ ਕਰਮਚਾਰੀਆਂ ਵਲੋਂ ਬਲਵਿੰਦਰ ਸਿੰਘ ਨੂੰ ਹਾਰ ਪਾ ਕੇ ਅਤੇ ਕੀਮਤੀ ਤੋਹਫੇ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਡੀ. ਐੱਸ. ਪੀ. ਮਨਿੰਦਰਪਾਲ ਸਿੰਘ, ਡੀ. ਐੱਸ. ਪੀ. ਜਸਪਾਲ ਸਿੰਘ ਢਿੱਲੋਂ, ਏ. ਐੱਸ. ਆਈ. ਰਾਜਪਾਲ ਸਿੰਘ, ਜਤਿੰਦਰ ਕੁਮਾਰ, ਹਰਜੀਤ ਸਿੰਘ, ਅੰਮਿ੍ਤਪਾਲ ਸਿੰਘ, ਹਰਸ਼ ਰਮੋਤਰਾ, ਜਗਰੂਪ ਸਿੰਘ ਤੇ ਗੁਲਜ਼ਾਰ ਮਸੀਹ ਆਦਿ ਹਾਜ਼ਰ ਸਨ |