28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਵਿਧਾਇਕ ਟੌਂਗ ਵਲੋਂ ਹੜ੍ਹ ਪੀੜ੍ਹਤ ਪਰਿਵਾਰਾਂ ਲਈ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 30-08-2025
ਬਾਬਾ ਬਕਾਲਾ ਸਾਹਿਬ, 29 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਹੜ੍ਹ ਪੀੜ੍ਹਤ ਪਰਿਵਾਰਾਂ ਦੀ ਮਦਦ ਵਾਸਤੇ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦਾ ਫ਼ੈਸਲਾ ਕੀਤਾ ਹੈ | ਵਿਧਾਇਕ ਟੌਂਗ ਨੇ ਕਿਹਾ ਕਿ ਇਸ ਸਮੇਂ ਸਭ ਤੋਂ ਵੱਡੀ ਲੋੜ ਹੈ ਕਿ ਇਸ ਮੁਸ਼ਕਿਲ ਸਮੇਂ ਵਿਚ ਹੜ੍ਹ ਪੀੜ੍ਹਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਈਏ ਤੇ ਉਨ੍ਹਾਂ ਦੇ ਪੁਨਰਵਾਸ ਲਈ ਕੰਮ ਕਰੀਏ | ਉਨ੍ਹਾਂ ਕਿਹਾ ਕਿ ਕੁਦਰਤ ਦੀ ਮਾਰ ਅੱਗੇ ਕਿਸੇ ਦਾ ਕੋਈ ਜ਼ੋਰ ਨਹੀਂ ਪਰ ਅਸੀਂ ਰਲ ਮਿਲ ਕੇ ਇਕ ਦੂਜੇ ਦੇ ਨਾਲ ਖੜ੍ਹੀਏ | ਵਿਧਾਇਕ ਟੌਂਗ ਨੇ ਕਿਹਾ ਕਿ ਸਾਡੀ ਸਰਕਾਰ ਪੂਰੀ ਤਨਦੇਹੀ ਨਾਲ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਮੈਂ ਪ੍ਰਮਾਤਮਾ ਅਗੇ ਅਰਦਾਸ ਕਰਦਾ ਹਾਂ ਕਿ ਜਲਦ ਹੀ ਸਾਰੇ ਹਾਲਾਤ ਠੀਕ ਹੋ ਜਾਣਗੇ | ਉਨ੍ਹਾਂ ਪਾਰਟੀ ਦੇ ਅਹੁਦੇਦਾਰਾਂ ਅਤੇ ਵਲੰਟੀਅਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਉਣ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਦੀ ਮਾਰ ਹੇਠ ਆਏ ਲੋਕਾਂ ਨੂੰ ਬਚਾਉਣ ਅਤੇ ਉਨ੍ਹਾਂ ਤੱਕ ਰਾਸ਼ਨ ਪਹੁੰਚਾਉਣ ਲਈ ਸਰਕਾਰ ਦਾ ਹੈਲੀਕਾਪਟਰ ਲੋਕ ਸੇਵਾ ਵਿਚ ਲਗਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸਾਡੇ ਲਈ ਇਕ-ਇਕ ਜਾਣ ਕੀਮਤੀ ਹੈ ਅਤੇ ਅਸੀਂ ਇਸ ਮੁਸ਼ਕਿਲ ਘੜੀ ਵਿਚ ਲੋਕਾਂ ਦੇ ਨਾਲ ਖੜੇ ਹਾਂ |

Ad Position 22
No active advertisement
ਪਿਛਲੀ ਖ਼ਬਰ ਪਰਾਲੀ ਦੀ ਸੁਚੱਜੀ ਸਾਭ-ਸੰਭਾਲ ਸੰਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ <br/> ਅਗਲੀ ਖ਼ਬਰ ਗੁਰੂ ਕੇ ਬੇਟੇ ਸਮਾਜ ਸੁਧਾਰ ਮਿਸ਼ਨ ਵਲੋਂ ਸ਼ਤਾਬਦੀ ਨੂੰ ਸਮਰਪਿਤ ਸਮਾਗਮ 14 ਨੂੰ <br/>
Ad Position 24