28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਰੰਜਿਸ਼ ਨੂੰ ਲੈ ਕੇ ਇੱਟਾਂ-ਰੋੜਿਆਂ ਨਾਲ ਹਮਲਾ ਕਰਨ ਦੇ ਲਗਾਏ ਦੋਸ਼, ਇਕ ਜ਼ਖਮੀ <br/>

Ad Position 21
No active advertisement
ਅਜੀਤ ਡੈਸਕ 30-08-2025
ਚੋਗਾਵਾਂ, 29 ਅਗਸਤ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਚੌਂਕੀ ਕੱਕੜ ਅਧੀਨ ਆਉਂਦੇ ਪਿੰਡ ਹੇਤਮਪੁਰਾ ਵਿਖੇ ਰੰਜਿਸ਼ ਨੂੰ ਲੈ ਕੇ ਘਰ 'ਤੇ ਇੱਟਾਂ ਰੋੜਿਆਂ ਨਾਲ ਹਮਲਾ ਕਰਕੇ ਇਕ ਔਰਤ ਨੂੰ ਜ਼ਖਮੀ ਕਰਨ ਦੀ ਖਬਰ ਹੈ | ਇਸ ਸੰਬੰਧੀ ਦੋਸ਼ ਲਗਾਉਂਦਿਆਂ ਬਾਜ ਸਿੰਘ ਪਿੰਡ ਹੇਤਮਪੁਰਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਅਰਜਨ ਸਿੰਘ ਲੱਕੜ ਦਾ ਕੰਮ ਕਰਦਾ ਹੈ | ਉਸਨੂੰ ਪਿੰਡ ਦੇ ਹੀ ਜਸ਼ਨ, ਅਰਸ਼, ਆਕਾਸ਼, ਜਸ਼ਨ, ਸਲੋਵਰ, ਕਰਨ, ਨਿਸ਼ਾਨ, ਜਗਰਾਜ ਸਿੰਘ, ਘੁੱਦਾ ਸਿੰਘ ਨਜਾਇਜ਼ ਤੰਗ ਪ੍ਰੇਸ਼ਾਨ ਕਰਕੇ ਲੜਾਈ ਝਗੜਾ ਕਰਨਾ ਚਾਹੁੰਦੇ ਸਨ | ਬੀਤੀ 20 ਅਗਸਤ ਦੀ ਰਾਤ ਨੂੰ ਅਰਜਨ ਸਿੰਘ ਦੁੱਧ ਲੈਣ ਲਈ ਡੇਅਰੀ ਤੇ ਗਿਆ | ਉੱਥੇ ਖਲੋਤੇ ਉਕਤ ਵਿਅਕਤੀਆਂ ਨੇ ਮੇਰੇ ਬੇਟੇ ਦੀ ਕੁੱਟਮਾਰ ਕੀਤਾ | ਉਹ ਭੱਜ ਕੇ ਘਰ ਵੱਲ ਨੂੰ ਆ ਰਿਹਾ ਸੀ | ਉਸ ਨੂੰ ਬਚਾਉਣ ਲਈ ਮੇਰਾ ਦੂਸਰਾ ਬੇਟਾ ਨਿਸ਼ਾਨ ਆਇਆ ਤਾਂ ਉਕਤ ਵਿਅਕਤੀਆਂ ਉਸ ਨਾਲ ਵੀ ਝਗੜਾ ਕੀਤਾ | ਮੇਰੀ ਪਤਨੀ ਬਲਜਿੰਦਰ ਕੌਰ ਨੂੰ ਇੱਟ ਮਾਰ ਕੇ ਜ਼ਖਮੀ ਕਰ ਦਿੱਤਾ | ਇਸ ਸਬੰਧੀ ਪੁਲਿਸ ਚੌਂਕੀ ਕੱਕੜ ਵਿਖੇ ਲਿਖਤੀ ਦਰਖਾਸਤ ਵੀ ਦਿੱਤੀ ਗਈ ਪਰ ਉਨ੍ਹਾਂ ਕੋਈ ਕਾਰਵਾਈ ਨਹੀਂ ਕੀਤੀ | ਸਾਡੇ ਉੱਪਰ ਰਾਜੀਨਾਮੇ ਲਈ ਦਬਾਅ ਬਣਾਇਆ ਜਾ ਰਿਹਾ ਹੈ | ਇਸ ਮੌਕੇ ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ (ਰਜਿ) ਭਾਰਤ ਸ਼ਾਮ ਸਿੰਘ ਭੰਗਵਾਂ ਕੋਰ ਕਮੇਟੀ ਮੈਂਬਰ ਪੰਜਾਬ ਤੇ ਪ੍ਰਧਾਨ ਹਰਜਿੰਦਰ ਸਿੰਘ ਟਪਿਆਲਾ ਨੇ ਕਿਹਾ ਕਿ ਪਰਿਵਾਰ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਜੇਕਰ ਪੁਲਿਸ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਉਹ ਪੁਲਿਸ ਚੌਂਕੀ ਕੱਕੜ ਦਾ ਘਿਰਾਓ ਕਰਨ ਲਈ ਮਜਬੂਰ ਹੋਣਗੇ | ਇਸ ਸੰਬੰਧੀ ਦੂਜੀ ਧਿਰ ਨੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਕਤ ਵਿਅਕਤੀਆਂ ਸਾਡੇ ਨਾਲ ਝਗੜਾ ਕੀਤਾ | ਅਸੀਂ ਕੋਈ ਝਗੜਾ ਨਹੀਂ ਕੀਤਾ | ਇਸ ਸੰਬੰਧੀ ਪੁਲਿਸ ਨਾਲ ਸੰਪਰਕ ਕਰਨ ਤੇ ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਦੀਆਂ ਦਰਖਾਸਤਾਂ ਪ੍ਰਾਪਤ ਹੋਈਆਂ ਹਨ ਛਾਣਬੀਣ ਕਰਕੇ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਸਜਾਏ ਗਏ ਨਗਰ ਕੀਰਤਨ ਦਾ ਨਗਰ ਪੰਚਾਇਤ ਵਲੋਂ ਸਵਾਗਤ <br/> ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ- ਪਰਚਾ ਦਰਜ <br/>
Ad Position 24