28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਪਾਕਿਸਤਾਨ ਤੋਂ ਆਇਆ ਗਲੋਕ ਪਿਸਟਲ ਬੀ. ਐੱਸ. ਐੱਫ. ਵਲੋਂ ਬਰਾਮਦ <br/>

Ad Position 21
No active advertisement
ਅਜੀਤ ਡੈਸਕ 30-08-2025
ਅਟਾਰੀ, (ਅੰਮਿ੍ਤਸਰ) 29 ਅਗਸਤ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਅਟਾਰੀ 'ਤੇ ਸਥਿਤ ਬੀ. ਓ. ਪੀ. ਦਾਉਕੇ ਦੇ ਏਰੀਏ ਵਿਚੋਂ ਬੀ. ਐੱਸ. ਐੱਫ. ਵਲੋਂ ਪਾਕਿਸਤਾਨ ਤੋਂ ਆਇਆ ਵਿਦੇਸ਼ੀ ਪਿਸਟਲ ਬਰਾਮਦ ਕੀਤਾ ਗਿਆ | ਅਟਾਰੀ ਸਰਹੱਦ 'ਤੇ ਤਾਇਨਾਤ ਬੀ. ਐੱਸ. ਐੱਫ. ਦੀ 181 ਬਟਾਲੀਅਨ ਦੇ ਜਵਾਨ ਜਦੋਂ ਸਹਾਇਕ ਕਮਾਂਡੈਂਟ ਬੀ. ਐੱਸ. ਡੋਗਰਾ ਦੀ ਅਗਵਾਈ ਵਿਚ ਗਸ਼ਤ ਕਰ ਰਹੇ ਸਨ ਤਾਂ ਸ਼ੱਕੀ ਚੀਜ਼ ਦਿਖਾਈ ਦਿੱਤੀ, ਜਿਸ ਨੂੰ ਚੈੱਕ ਕੀਤਾ ਗਿਆ ਤਾਂ ਉਸ ਵਿਚੋਂ ਸਮੇਤ ਮੈਗਜੀਨ ਗਲੋਕ ਪਿਸਟਲ ਮਿਲਿਆ | ਇਸ ਉੱਪਰ ਗਲੋਕ 26 ਜੇਨ 5 ਆਸਟਰੀਆ ਪੀ ਐਕਸ 19 ਮਾਰਕਾ ਛਪਿਆ ਹੋਇਆ ਹੈ | ਬੀ. ਐੱਸ. ਐੱਫ. ਦੇ ਇੰਸਪੈਕਟਰ ਵਿਕਾਸ ਪਵਾਰ ਵਲੋਂ ਪਿਸਟਲ ਸਮੇਤ ਮੈਗਜੀਨ ਪੁਲਿਸ ਥਾਣਾ ਘਰਿੰਡਾ ਦੇ ਹਵਾਲੇ ਕਰ ਦਿੱਤਾ ਗਿਆ | ਪੁਲਿਸ ਥਾਣਾ ਘਰਿੰਡਾ ਵਲੋਂ ਨਾਮਲੂਮ ਵਿਅਕਤੀ ਖ਼ਿਲਾਫ਼ ਆਰਮਜ ਐਕਟ ਤਹਿਤ ਪਰਚਾ ਦਰਜ ਰਜਿਸਟਰ ਕਰ ਲਿਆ ਗਿਆ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |


Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਲੋਕਾਂ ਲਈ ਪਾਣੀ, ਰਾਸ਼ਨ ਅਤੇ ਪਸ਼ੂਆਂ ਲਈ ਚਾਰਾ ਭੇਜਿਆ ਅਗਲੀ ਖ਼ਬਰ ਅਜਨਾਲਾ ਅਤੇ ਰਮਦਾਸ ਦੇ ਹੜ੍ਹ ਪ੍ਰਭਾਵਿਤ ਇਲਾਕੇ ਵਿਚ ਪਾਣੀ ਦਾ ਪੱਧਰ ਘਟਿਆ-ਡਿਪਟੀ ਕਮਿਸ਼ਨਰ
Ad Position 24