28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਹੜ੍ਹ ਪ੍ਰਭਾਵਿਤ ਲੋਕਾਂ ਲਈ ਪਾਣੀ, ਰਾਸ਼ਨ ਅਤੇ ਪਸ਼ੂਆਂ ਲਈ ਚਾਰਾ ਭੇਜਿਆ

Ad Position 21
No active advertisement
ਅਜੀਤ ਡੈਸਕ 30-08-2025
ਚੇਤਨਪੁਰਾ, 29 ਅਗਸਤ (ਸ਼ਰਨਜੀਤ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਖੇਤਰ ਰਮਦਾਸ, ਅਜਨਾਲਾ ਅਤੇ ਆਸ-ਪਾਸ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਲਈ ਪਿੰਡ ਕੋਟਲਾ ਗੁੱਜਰਾਂ ਅਤੇ ਕੰਦੋਵਾਲੀ ਦੀਆਂ ਸੰਗਤਾਂ ਵਲੋਂ ਪੀਣ ਵਾਲਾ ਪਾਣੀ, ਲੰਗਰ ਪ੍ਰਸ਼ਾਦਾ, ਪਸ਼ੂਆਂ ਲਈ ਤੂੜੀ, ਅਚਾਰ ਆਦਿ ਤਿੰਨ ਟਰਾਲੀਆਂ ਸਮੱਗਰੀ ਭੇਜੀ ਗਈ | ਇਸ ਮੌਕੇ ਗੱਲਬਾਤ ਕਰਦਿਆਂ ਭਾਈ ਕੁਲਵੰਤ ਸਿੰਘ ਕੋਟਲਾ ਅਤੇ ਹਰਪ੍ਰੀਤ ਸਿੰਘ ਸਰਪੰਚ ਕੰਦੋਵਾਲੀ ਨੇ ਕਿਹਾ ਕਿ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਉਨ੍ਹਾਂ ਵਲੋਂ ਸੰਗਤਾਂ ਦੇ ਸਹਿਯੋਗ ਸਦਕਾ ਇਸੇ ਤਰ੍ਹਾਂ ਲਗਾਤਾਰ ਯਤਨ ਜਾਰੀ ਰਹਿਣਗੇ | ਇਸ ਮੌਕੇ ਸਰਬੰਸ ਸਿੰਘ, ਲਵਪ੍ਰੀਤ ਸਿੰਘ, ਸ਼ਰਨਬੀਰ ਸਿੰਘ, ਸਹਿਜਵੀਰ ਸਿੰਘ, ਸੋਨੂੰ ਮੈਂਬਰ, ਡਾ. ਮਨੀ, ਬਾਊ, ਗੁਰਮਿੰਦਰ ਸਿੰਘ, ਪਵਨਦੀਪ ਸਿੰਘ, ਕਸ਼ਮੀਰ ਸਿੰਘ, ਪਰਮਜੀਤ ਸਿੰਘ, ਹਰਪਾਲ ਸਿੰਘ, ਕੇਵਲ ਸਿੰਘ, ਇੰਦਰਜੀਤ ਸਿੰਘ, ਗੁਰਿੰਦਰ ਸਿੰਘ, ਅਜੀਤ ਸਿੰਘ, ਸੁਰਜੀਤ ਸਿੰਘ, ਗੁਰਬੀਰ ਸਿੰਘ, ਗੁਰਜੰਟ ਸਿੰਘ, ਜਸਦੀਪ ਸਿੰਘ, ਨਵਜੋਤ ਸਿੰਘ, ਕਰਨ ਸਿੰਘ, ਜਗਵਿੰਦਰ ਸਿੰਘ, ਜਗਜੋਤ ਸਿੰਘ ਆਦਿ ਦਾ ਸਹਿਯੋਗ ਰਿਹਾ |
Ad Position 22
No active advertisement
ਪਿਛਲੀ ਖ਼ਬਰ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਕੱਲ੍ਹ ਨਾਲੋਂ ਘਟਿਆ <br/> ਅਗਲੀ ਖ਼ਬਰ ਪਾਕਿਸਤਾਨ ਤੋਂ ਆਇਆ ਗਲੋਕ ਪਿਸਟਲ ਬੀ. ਐੱਸ. ਐੱਫ. ਵਲੋਂ ਬਰਾਮਦ <br/>
Ad Position 24