16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਹੜ੍ਹਾਂ ਨਾਲ ਜੂਝ ਰਹੇ ਪੰਜਾਬ ਨਾਲ ਕੇਂਦਰ ਸਰਕਾਰ ਕਰ ਰਹੀ ਮਤਰੇਈ ਮਾਂ ਵਾਲਾ ਸਲੂਕ-ਧਾਲੀਵਾਲ

Ad Position 21
No active advertisement
ਅਜੀਤ ਡੈਸਕ 31-08-2025
ਅਜਨਾਲਾ/ਚਮਿਆਰੀ, 30 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਢਿੱਲੋਂ)-ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਸਰਹੱਦੀ ਹਲਕਾ ਅਜਨਾਲਾ ਅੰਦਰ ਆਏ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਸੇਵਾ ਕਾਰਜ ਨਿਭਾਉਣ ਵਾਲੇ ਪੰਜਾਬ ਦੇ ਸਾਬਕਾ ਮੰਤਰੀ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦਾ ਵਤੀਰਾ ਸ਼ੁਰੂ ਤੋਂ ਹੀ ਪੰਜਾਬ ਨਾਲ ਮਤਰੇਈ ਮਾਂ ਵਰਗਾ ਰਿਹਾ ਹੈ ਅਤੇ ਹੁਣ ਹੜ੍ਹਾਂ ਦੇ ਸਮੇਂ ਵੀ ਕੇਂਦਰ ਨੇ ਪੰਜਾਬ ਲਈ ਕੋਈ ਕੁਝ ਨਹੀਂ ਕੀਤਾ, ਇਨ੍ਹਾਂ ਦੇ ਲੀਡਰ ਕੇਵਲ ਸੈਰਾਂ ਕਰਕੇ ਇੱਥੋ ਕੂਚ ਕਰ ਜਾਂਦੇ ਹਨ | ਸ: ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਬੀ. ਐੱਸ. ਐੱਫ. ਦਾ ਘੇਰਾ ਤਾਂ 50 ਕਿਲੋਮੀਟਰ ਕਰ ਦਿੱਤਾ ਹੈ ਪਰ ਹੁਣ ਹੜ੍ਹਾਂ ਦੀ ਸਥਿਤੀ ਵਿਚ ਕੇਂਦਰ ਤੋਂ ਸਾਡੀ ਬਾਂਹ ਫੜਣ ਲਈ ਕੋਈ ਵੀ ਨਹੀਂ ਆਇਆ | ਉਨ੍ਹਾਂ ਕਿਹਾ ਕਿ ਇਸ ਸਮੇਂ ਸਾਡੇ ਹਾਲਾਤ ਬਹੁਤ ਮਾੜੇ ਹਨ ਘਰਾਂ ਦੇ ਘਰ ਡੁੱਬ ਚੁੱਕੇ ਹਨ, ਪਾਣੀ ਦੀ ਲਪੇਟ ਵਿਚ ਆਉਣ ਨਾਲ ਮਰ ਚੁੱਕੇ ਹਨ | ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਦੇ ਨੇਤਾਂ ਕੇਵਲ ਗੱਲਾਂ ਕਰਨ ਲਈ ਇਥੇ ਆਏ ਅਤੇ ਗੱਲਾਂ ਕਰਕੇ ਹੀ ਚਲੇ ਗਏ | ਉਨ੍ਹਾਂ ਕਿਹਾ ਕਿ ਗੱਲਾਂ ਨਾਲ ਕੁਝ ਨਹੀਂ ਹੋਣਾ ਜੇਕਰ ਕਰਨਾ ਹੈ ਤਾਂ ਪੰਜਾਬ ਲਈ ਕੋਈ ਵਿਸ਼ੇਸ਼ ਪੈਕੇਜ ਲੈ ਕੇ ਆਓ |
Ad Position 22
No active advertisement
ਪਿਛਲੀ ਖ਼ਬਰ ਇੰਸ: ਸੋਹਣ ਸਿੰਘ ਬੱਲ ਸਠਿਆਲਾ ਨਮਿਤ ਪਾਠ ਦਾ ਭੋਗ 2 ਨੂੰ ਅਗਲੀ ਖ਼ਬਰ 'ਆਪ' ਸਰਕਾਰ ਵਲੋਂ ਤੁਗਲਕੀ ਫ਼ਰਮਾਨ ਰਾਹੀਂ ਪੰਜਾਬ ਦੇ ਲੋਕਾਂ ਦੇ ਹਿੱਤਾਂ 'ਤੇ ਡਾਕਾ ਨਹੀਂ ਮਾਰਨ ਦਿਆਂਗੇ : ਜਸਬੀਰ ਸਿੰਘ...
Ad Position 24